The Khalas Tv Blog Punjab ਦਿੱਲੀ ਏਅਰਪੋਰਟ ਤੋਂ ਵਾਪਸ ਆ ਰਿਹਾ ਸੀ ਪਰਿਵਾਰ, ਖੰਨਾ ‘ਚ ਟਰੱਕ ਦੀ ਟੱਕਰ ਨਾਲ ਪਲਟੀ ਇਨੋਵਾ ਕਾਰ
Punjab

ਦਿੱਲੀ ਏਅਰਪੋਰਟ ਤੋਂ ਵਾਪਸ ਆ ਰਿਹਾ ਸੀ ਪਰਿਵਾਰ, ਖੰਨਾ ‘ਚ ਟਰੱਕ ਦੀ ਟੱਕਰ ਨਾਲ ਪਲਟੀ ਇਨੋਵਾ ਕਾਰ

ਖੰਨਾ ਦੇ ਨੈਸ਼ਨਲ ਹਾਈਵੇ ‘ਤੇ  ਉਸ ਸਮੇਂ ਹਾਹਾਕਾਰ ਮਚ ਗਈ ਜਦੋਂ ਇਕ ਇਨੋਵਾ ਗੱਡੀ ਦੀ ਟਰੱਕ ਨਾਲ ਟੱਕਰ ਹੋ ਗਈ। ਦਰਅਸਲ ਹਾਦਸਾ ਸਵੇਰੇ ਕਰੀਬ 6 ਵਜੇ ਖੰਨਾ ਦੇ ਨੈਸ਼ਨਲ ਹਾਈਵੇ ‘ਤੇ ਵਾਪਰਿਆ। ਇੱਥੇ ਦਹੇੜੂ ਪੁਲ ‘ਤੇ ਇਕ ਇਨੋਵਾ ਗੱਡੀ ਦੀ ਟਰੱਕ ਨਾਲ ਟੱਕਰ ਹੋ ਗਈ। ਜਿਸ ਤੋਂ ਬਾਅਦ ਇਨੋਵਾ ਪਲਟ ਗਈ। ਡਰਾਈਵਰ ਸਮੇਤ ਕਾਰ ਵਿੱਚ ਸਵਾਰ ਪਿਓ-ਧੀ ਜ਼ਖ਼ਮੀ ਹੋ ਗਏ। ਬਾਕੀ 4 ਲੋਕਾਂ ਨੂੰ ਵੀ ਸੱਟਾਂ ਲੱਗੀਆਂ। ਰੋਡ ਸੇਫਟੀ ਫੋਰਸ ਨੇ ਤੁਰੰਤ ਜ਼ਖਮੀਆਂ ਨੂੰ ਨੇੜੇ ਦੇ ਨਿੱਜੀ ਹਸਪਤਾਲ ਪਹੁੰਚਾਇਆ। ਹਾਦਸੇ ਦਾ ਕਾਰਨ ਡਰਾਈਵਰ ਦੀ ਨੀਂਦ ਨਾ ਆਉਣਾ ਦੱਸਿਆ ਜਾ ਰਿਹਾ ਹੈ। ਟਰੱਕ ਚਾਲਕ ਮੌਕੇ ਤੋਂ ਫਰਾਰ ਹੋ ਗਿਆ।

ਜਾਣਕਾਰੀ ਅਨੁਸਾਰ ਜਲੰਧਰ ਦੇ ਸ਼ਾਹਕੋਟ ਦੇ ਰਹਿਣ ਵਾਲੇ ਬਲਵੀਰ ਸਿੰਘ ਦੀ ਧੀ ਨੂੰ ਛੱਡਣ ਲਈ ਦੋ ਪਰਿਵਾਰ ਦਿੱਲੀ ਏਅਰਪੋਰਟ ‘ਤੇ ਗਏ ਹੋਏ ਸਨ। ਵਾਪਸੀ ‘ਤੇ ਖੰਨਾ ‘ਚ ਇਕ ਇਨੋਵਾ ਗੱਡੀ ਦੀ ਟਰੱਕ ਨਾਲ ਟੱਕਰ ਹੋ ਗਈ। ਇਨੋਵਾ ਤੇਜ਼ ਰਫ਼ਤਾਰ ਕਾਰਨ ਪਲਟ ਗਈ।

ਸੂਚਨਾ ਮਿਲਦੇ ਹੀ ਰੋਡ ਸੇਫਟੀ ਫੋਰਸ ਦੇ ਏ.ਐਸ.ਆਈ ਸੁਖਦੇਵ ਸਿੰਘ ਆਪਣੀ ਟੀਮ ਸਮੇਤ ਮੌਕੇ ‘ਤੇ ਪਹੁੰਚੇ ਅਤੇ ਜ਼ਖਮੀਆਂ ਨੂੰ ਕੁਲਾਰ ਹਸਪਤਾਲ ਬੀਜਾ ਵਿਖੇ ਦਾਖਲ ਕਰਵਾਇਆ। ਜ਼ਖ਼ਮੀਆਂ ਦੀ ਪਛਾਣ ਇਨੋਵਾ ਚਾਲਕ ਜਤਿੰਦਰ ਸਿੰਘ ਵਾਸੀ ਪਿੰਡ ਦੌਲਤਪੁਰ ਢੱਡਾ, ਬਲਵੀਰ ਸਿੰਘ ਵਾਸੀ ਸਿੱਧਵਾਂ ਦੋਨਾ ਤਹਿਸੀਲ ਸ਼ਾਹਕੋਟ ਜ਼ਿਲ੍ਹਾ ਜਲੰਧਰ ਅਤੇ ਉਨ੍ਹਾਂ ਦੀ ਲੜਕੀ ਏਕਮਜੋਤ ਕੌਰ (14) ਵਜੋਂ ਹੋਈ ਹੈ।

ਹਾਦਸੇ ਤੋਂ ਬਾਅਦ ਟਰੱਕ ਡਰਾਈਵਰ ਮੌਕੇ ਤੋਂ ਫਰਾਰ ਹੋ ਗਿਆ। ਸਦਰ ਥਾਣਾ ਪੁਲਸ ਨੇ ਹਾਦਸੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਐਸਐਚਓ ਹਰਦੀਪ ਸਿੰਘ ਨੇ ਕਿਹਾ ਕਿ ਜ਼ਖ਼ਮੀਆਂ ਦੇ ਬਿਆਨ ਦਰਜ ਕਰਕੇ ਬਣਦੀ ਕਾਰਵਾਈ ਕੀਤੀ ਜਾਵੇਗੀ।

ਇਹ ਵੀ ਪੜ੍ਹੋ – ਪਹਿਲੇ ਦਿਨ ਕਾਲਜ ਜਾ ਰਿਹਾ ਸੀ ਨੌਜਵਾਨ! ਇੱਕ ਖ਼ਬਰ ਨੇ ਪਰਿਵਾਰ ਦਾ ਕਲੇਜਾ ਬਾਹਰ ਕੱਢ ਦਿੱਤਾ!

 

Exit mobile version