The Khalas Tv Blog Punjab ਬਠਿੰਡਾ ਦੇ ਇਕ ਪਿੰਡ ਤੋਂ ਆਈ ਮੰਦਭਾਗੀ ਖ਼ਬਰ, ਕਿਸਾਨ ਨੇ ਕੀਤੀ ਖੁਦਕੁਸ਼ੀ
Punjab

ਬਠਿੰਡਾ ਦੇ ਇਕ ਪਿੰਡ ਤੋਂ ਆਈ ਮੰਦਭਾਗੀ ਖ਼ਬਰ, ਕਿਸਾਨ ਨੇ ਕੀਤੀ ਖੁਦਕੁਸ਼ੀ

ਕਿਸਾਨਾਂ ਵੱਲੋਂ ਕੀਤੀਆਂ ਜਾ ਰਹੀਆਂ ਖੁਦਕੁਸ਼ੀਆਂ ਰੁਕਣ ਦਾ ਨਾਂ ਨਹੀਂ ਲੈ ਰਹੀਆਂ। ਇੱਕ ਹੋਰ ਕਿਸਾਨ ਦੇ ਖੁਦਕੁਸ਼ੀ ਕਰਨ ਦੀ ਖ਼ਬਰ ਸਾਹਮਣੇ ਆਈ ਹੈ। ਬਠਿੰਡਾ ਦੇ ਪਿੰਡ ਨਾਥਪੁਰਾ ਵਿਚ ਆਰਥਿਕ ਤੰਗੀ ਦੇ ਚਲਦਿਆਂ ਕਿਸਾਨ ਹਾਕਮ ਸਿੰਘ ਪੁੱਤਰ ਮਲਕੀਤ ਸਿੰਘ ਨੇ ਖੁਦਕੁਸ਼ੀ ਕਰ ਲਈ ਹੈ।

ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਕਿਸਾਨ ਆਰਥਿਕ ਤੰਗੀ ਕਰਕੇ ਕਾਫ਼ੀ ਪਰੇਸ਼ਾਨ ਸੀ, ਜਿਸ ਕਰਕੇ ਉਸ ਨੇ ਜ਼ਹਿਰੀਲੀ ਚੀਜ਼ ਨਿਗਲ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਮ੍ਰਿਤਕ ਕਿਸਾਨ ਕੋਲ ਦੋ ਕਿਲੇ ਜਮੀਨ ਸੀ ਅਤੇ ਉਸ ਉੱਤੇ ਕਰਜ਼ਾ ਲਗਾਤਾਰ ਵਧ ਰਿਹਾ ਸੀ। ਉਸ ਦੇ ਪੁੱਤਰ ਅਤੇ ਲੜਕੀ ਦੀ ਪਹਿਲਾਂ ਹੀ ਮੌਤ ਹੋ ਚੁੱਕੀ ਸੀ। ਜਾਣਕਾਰੀ ਮੁਤਾਬਕ ਹਾਕਮ ਸਿੰਘ ਮਾਨਸਿਕ ਤੌਰ ਤੇ ਕਾਫ਼ੀ ਪਰੇਸ਼ਾਨ ਸੀ।

ਇਹ ਵੀ ਪੜ੍ਹੋ – ਭਿਆਨਕ ਸੜਕ ਹਾਦਸੇ ‘ਚ ਔਰਤ ਦੀ ਹੋਈ ਮੌਤ, ਕਾਰ ਚਾਲਕ ਫ਼ਰਾਰ

 

Exit mobile version