Punjab

ਕਿ ਸਾਨਾਂ ਨੇ ਰੇਲਵੇ ਟਰੈਕ ‘ਤੇ ਹੀ ਮਨਾਇਆ ਵੱਡੇ ਸਾਹਿਬਜ਼ਾਦਿਆਂ ਦਾ ਸ਼ ਹੀਦੀ ਦਿਹਾੜਾ

‘ ਦ ਖ਼ਾਲਸ ਬਿਊਰੋ : ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੀ ਅਗਵਾਈ ਹੇਠ ਕਿਸਾਨਾਂ ਵੱਲੋਂ ਅੰਮ੍ਰਿਤਸਰ ਤੋਂ ਦਿੱਲੀ ਰੇਲਵੇ ਟਰੈਕ ਦੇਵੀਦਾਸਪੁਰਾ ‘ਤੇ ਅੱਜ ਤੀਜੇ ਦਿਨ ਵੀ ਪ੍ਰਦ ਰਸ਼ਨ ਜਾਰੀ ਹੈ। ਅੱਜ ਕਿਸਾਨਾਂ ਵੱਲੋਂ ਰੇਲਵੇ ਟਰੈਕ ‘ਤੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਵੱਡੇ ਸਾਹਿਬਜ਼ਾਦੇ ਬਾਬਾ ਅਜੀਤ ਸਿੰਘ ਜੀ, ਬਾਬਾ ਜੁਝਾਰ ਸਿੰਘ ਜੀ ਦਾ ਸ਼ ਹੀਦੀ ਦਿਹਾੜਾ ਮਨਾਇਆ ਜਾ ਰਿਹਾ ਹੈ। ਰਾਗੀ ਸਿੰਘਾਂ ਵੱਲੋਂ ਰੇਲਵੇ ਟਰੈਕ ਦੇ ਉੱਪਰ ਮੰਜਾ ਡਾਹ ਕੇ ਕੀਰਤਨ ਕੀਤਾ ਗਿਆ। ਸ਼ਾਮ ਨੂੰ ਜਥੇਬੰਦੀ ਵੱਲੋਂ ਮੋਮਬੱਤੀਆਂ ਜਗਾ ਕੇ ਸ਼ ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਜਾਵੇਗੀ।

ਇਸ ਮੌਕੇ ਜਥੇਬੰਦੀ ਦੇ ਸੂਬਾ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ ਨੇ ਪੰਜਾਬ ਵਿੱਚ ਸ਼ੁਰੂ ਕੀਤੇ ਰੇਲ ਰੋਕੋ ਅੰਦੋ ਲਨ ਨੂੰ ਮੰਗਾਂ ਮੰਨੇ ਜਾਣ ਤੱਕ ਤੀਜੇ ਦਿਨ ਵੀ ਜਾਰੀ ਰੱਖਣ ਦਾ ਐਲਾਨ ਕੀਤਾ ਹੈ। ਪੰਧੇਰ ਨੇ ਕਿਹਾ ਕਿ ਹੁਸ਼ਿਆਰਪੁਰ ਵਿੱਚ ਅੰਦੋ ਲਨ ਦੌਰਾਨ ਸ਼ ਹੀਦ ਹੋਏ ਕਿਸਾਨ ਰਤਨ ਸਿੰਘ ਨੂੰ ਸਰਕਾਰ ਨੇ ਕੋਈ ਮੁਆਵਜਾ ਨਹੀਂ ਦਿੱਤਾ। ਉਨ੍ਹਾਂ ਨੇ ਕਿਹਾ ਕਿ ਅੱਜ ਮੋਗਾ ਤੇ ਫਾਜ਼ਿਲਕਾ ਵਿੱਚ ਵੀ ਅੰਦੋ ਲਨ ਚੱਲ ਰਿਹਾ ਹੈ।

ਪੰਧੇਰ ਨੇ ਪੰਜਾਬ ਸਰਕਾਰ ਨੂੰ ਘੇਰਦਿਆਂ ਕਿਹਾ ਕਿ ਆਪਣੇ ਆਪ ਨੂੰ ਕਿਸਾਨਾਂ ਦੀ ਸਰਕਾਰ ਆਖਣ ਵਾਲੀ ਚੰਨੀ ਸਰਕਾਰ ਨੇ ਹੋਰਨਾਂ ਥਾਂਵਾਂ ‘ਤੇ ਫੰਡ ਦਿੱਤੇ ਹਨ ਪਰ ਕਿਸਾਨਾਂ ਦੀ ਖਰਾਬ ਹੋਈ ਫਸਲ ਦਾ ਹੁਣ ਤੱਕ ਕੋਈ ਮੁਆਵਜ਼ਾ ਨਹੀਂ ਦਿੱਤਾ ਗਿਆ। ਚੰਨੀ ਸਰਕਾਰ ਦੇ ਮੰਗਾਂ ਨਾ ਮੰਨਣ ਕਾਰਨ ਮਜ਼ਬੂਰਨ ਇਹ ਧਰ ਨਾ ਚਲਾਇਆ ਜਾ ਰਿਹਾ ਹੈ। ਉਨ੍ਹਾਂ ਨੇ ਪੰਜਾਬ ਦੇ ਲੋਕਾਂ ਨੂੰ ਅੰਦੋ ਲਨ ਵਿੱਚ ਵੱਧ ਤੋਂ ਵੱਧ ਸ਼ਾਮਿਲ ਹੋਣ ਦੀ ਅਪੀਲ ਕੀਤੀ। ਉਨ੍ਹਾਂ ਨੇ ਮੋਦੀ ਸਰਕਾਰ ਨੂੰ ਸਵਾਲ ਕਰਦਿਆਂ ਪੁੱਛਿਆ ਕਿ 2022 ਵਿੱਚ ਕਿਸਾਨਾਂ ਦੀ ਆਮਦਨ ਦੁਗਣੀ ਕਿਵੇਂ ਹੋਵੇਗੀ।