The Khalas Tv Blog Punjab ਕਿਸਾਨਾਂ ਦਾ ਧਰਨਾ ਹੋਇਆ ਖਤਮ! ਸਰਕਾਰ ਨੂੰ ਦਿੱਤੀ ਵੱਡੀ ਚੇਤਾਵਨੀ
Punjab

ਕਿਸਾਨਾਂ ਦਾ ਧਰਨਾ ਹੋਇਆ ਖਤਮ! ਸਰਕਾਰ ਨੂੰ ਦਿੱਤੀ ਵੱਡੀ ਚੇਤਾਵਨੀ

ਬਿਉਰੋ ਰਿਪੋਰਟ – ਕਿਸਾਨਾਂ ਨੇ ਅਗਲੇ ਚਾਰ ਦਿਨ ਲਈ ਆਪਣਾ ਧਰਨਾ ਖਤਮ ਕਰਨ ਦਾ ਐਲਾਨ ਕਰ ਦਿੱਤਾ ਹੈ। ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ (Balbir Singh Rajewal) ਨੇ ਕਿਹਾ ਕਿ ਉਨ੍ਹਾਂ ਦੀ ਅੱਜ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੀਟਿੰਗ ਹੋਈ ਸੀ, ਜਿਸ ਵਿਚ ਉਨ੍ਹਾਂ ਨੇ 2 ਦਿਨ ਦਾ ਸਮਾਂ ਮੰਗਿਆ ਸੀ ਪਰ ਅਸੀਂ ਉਨ੍ਹਾਂ ਨੂੰ 4 ਦਿਨ ਦਾ ਸਮਾਂ ਦੇਣ ਲਈ ਤਿਆਰ ਹਾਂ, ਜੇਕਰ 4 ਦਿਨਾਂ ਵਿਚ ਕੋਈ ਹੱਲ ਨਾ ਹੋਇਆ ਤਾਂ 5ਵੇਂ ਦਿਨ ਕਿਸਾਨ ਵੱਡਾ ਐਕਸ਼ਨ ਲੈਣਗੇ।

ਇਸ ਮੌਕੇ ਉਨ੍ਹਾਂ ਕਿਹਾ ਕਿ ਕਿਸਾਨਾਂ ਨੇ ਮੀਟਿੰਗ ਵਿਚ ਆੜ੍ਹਤੀਆਂ ਅਤੇ ਲੇਬਰ ਦਾ ਮੁੱਦਾ ਵੀ ਚੁੱਕਿਆ ਹੈ, ਜਿਸ ਦੇ ਜਵਾਬ ਵਿਚ ਮੁੱਖ ਮੰਤਰੀ ਨੇ ਕਿਹਾ ਕਿ ਹਰ ਇਕ ਸਮੱਸਿਆ ਦਾ ਹੱਲ ਕੀਤਾ ਜਾਵੇਗਾ। ਫਿਲਹਾਲ ਕਿਸਾਨਾਂ ਨੇ ਮੁੱਖ ਮੰਤਰੀ ਦੇ ਭਰੋਸੇ ਤੋਂ ਬਾਅਦ ਧਰਨੇ ਨੂੰ ਖਤਮ ਕਰ ਦਿੱਤਾ ਹੈ। ਜੇਕਰ ਸਰਕਾਰ ਨੇ ਚਾਰ ਦਿਨਾਂ ਦੇ ਵਿਚ-ਵਿਚ ਝੋਨੇ ਦੀ ਖਰੀਦ ਦਾ ਹੱਲ ਨਾ ਕੀਤਾ ਤਾਂ ਪੰਜਵੇਂ ਦਿਨ ਵੱਡਾ ਐਕਸ਼ਨ ਲਿਆ ਜਾਵੇਗਾ।

ਇਹ ਵੀ ਪੜ੍ਹੋ –  ਪੰਜਾਬ ’ਚ ਜ਼ਿਮਨੀ ਚੋਣਾਂ ਦੇ ਨਾਲ ਹੋਣਗੀਆਂ ਨਗਰ ਨਿਗਮ ਦੀਆਂ ਚੋਣਾਂ! ਹਾਈਕੋਰਟ ਨੇ ਜਾਰੀ ਕੀਤਾ ਵੱਡਾ ਆਦੇਸ਼

 

 

Exit mobile version