India

ਕਿਸਾਨੀ ਅੰਦੋਲਨ ‘ਤੇ ਸਰਬਉੱਚ ਅਦਾਲਤ ਵਿੱਚ ਹੋ ਰਹੀ ਹੈ ਸੁਣਵਾਈ

‘ਦ ਖ਼ਾਲਸ ਬਿਊਰੋ :- ਅੱਜ ਸਰਬਉੱਚ ਅਦਾਲਤ ਵਿੱਚ ਦਿੱਲੀ ਦੀ ਸੀਮਾ ‘ਤੇ ਖੇਤੀ ਕਾਨੂੰਨਾਂ ਦਾ ਵਿਰੋਧ ਕਰਨ ਲਈ ਡਟੇ ਕਿਸਾਨਾਂ ਨੂੰ ਹਟਾਉਣ ਦੀ ਪਟੀਸ਼ਨ ‘ਤੇ ਸੁਣਵਾਈ ਹੋ ਰਹੀ ਹੈ। ਕੇਂਦਰ ਸਰਕਾਰ ਵੱਲੋਂ ਲਿਆਂਦੇ ਗਏ ਤਿੰਨ ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਦਿੱਲੀ ਘੇਰੀ ਬੈਠੇ ਕਿਸਾਨਾਂ ਨੂੰ ਕਰੀਬ 20 ਦਿਨਾਂ ਤੋਂ ਉੱਪਰ ਦਾ ਸਮਾਂ ਹੋ ਗਿਆ ਹੈ।

ਕਿਸਾਨ ਕਾਨੂੰਨ ਰੱਦ ਕਰਨ ਤੋਂ ਥੱਲੇ ਮੰਨਣ ਨੂੰ ਤਿਆਰ ਨਹੀਂ ਹਨ ਅਤੇ ਕੇਂਦਰ ਸਰਕਾਰ ਸੋਧਾਂ ਕਰਨ ਨੂੰ ਤਾਂ ਤਿਆਰ ਹੈ ਪਰ ਰੱਦ ਕਰਨ ਨੂੰ ਨਹੀਂ ਅਤੇ ਸਰਕਾਰ ਗੱਲਬਾਤ ਲਈ ਬੂਹੇ ਖੁੱਲ੍ਹੇ ਹੋਣ ਦੀ ਗੱਲ ਕਰ ਰਹੀ ਹੈ।