‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਦਿੱਲੀ ਮੋਰਚਾ ਲਗਾਤਾਰ ਵੱਧਦਾ ਜਾ ਰਿਹਾ ਹੈ। ਕਿਸਾਨ ਆਪਣੇ ਹੱਕਾਂ ਦੀ ਰਾਖੀ ਲਈ ਲਗਾਤਾਰ ਦਿੱਲੀ ਬਾਰਡਰਾਂ ‘ਤੇ ਧਰਨਾ ਪ੍ਰਦਰਸ਼ਨ ਕਰ ਰਹੇ ਹਨ। ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਸੂਬਾ ਜਨਰਲ ਸਕੱਤਰ ਸਕਵਣ ਸਿੰਘ ਪੰਧੇਰ ਨੇ ਕਿਹਾ ਕਿ ਅਸੀਂ ਆੜ੍ਹਤੀਆਂ ਦੇ ਅੰਦੋਲਨ ਦਾ ਪੂਰਾ ਸਮਰਥਨ ਕਰਦੇ ਹਾਂ। ਉਨ੍ਹਾਂ ਕਿਹਾ ਕਿ 5 ਅਪ੍ਰੈਲ ਨੂੰ ਐੱਫਸੀਆਈ ਦੇ ਸਾਰੇ ਦਫਤਰਾਂ ਦਾ ਘਿਰਾਉ ਕੀਤਾ ਜਾਵੇਗਾ। ਪੰਧੇਰ ਨੇ 5 ਮਈ ਨੂੰ ਅੰਮ੍ਰਿਤਸਰ ਤੋਂ ਹਜ਼ਾਰਾਂ ਕਿਸਾਨਾਂ ਦੇ ਟਰੈਕਟਰ-ਟਰਾਲੀਆਂ ਸਮੇਤ ਦਿੱਲੀ ਕੂਚ ਕਰਨ ਦਾ ਐਲਾਨ ਕੀਤਾ ਹੈ। ਸਰਵਣ ਸਿੰਘ ਪੰਧੇਰ ਨੇ 18 ਅਪ੍ਰੈਲ ਨੂੰ ਜ਼ਿਲ੍ਹਾ ਅੰਮ੍ਰਿਤਸਰ ਦੇ ਭਗਤਾ ਵਾਲੀ ਦਾਣਾ ਮੰਡੀ ਵਿੱਚ ਲੱਖਾਂ ਕਿਸਾਨਾਂ ਦੇ ਇਕੱਠ ਕਰਨ ਦਾ ਐਲਾਨ ਕੀਤਾ ਹੈ।
India
Punjab
18 ਅਪ੍ਰੈਲ ਨੂੰ ਅੰਮ੍ਰਿਤਸਰ ਵਿੱਚ ਮੁੜ ਤੋਂ ਵੱਡਾ ਇਕੱਠ ਕਰਨ ਦੀ ਤਿਆਰੀ ‘ਚ ਹੈ ਇਹ ਕਿਸਾਨ ਜਥੇਬੰਦੀ
- April 1, 2021

Related Post
India, International, Punjab, Video
Video – Headlines Bulletin । ਅੱਜ ਦੀਆਂ ਵੱਡੀਆਂ ਮੁੱਖ
January 28, 2026
