Punjab

ਪਰਾਲੀ ਨੂੰ ਅੱਗ ਲਾਉਣ ਤੋਂ ਰੋਕਣ ਆਏ ਅਫ਼ਸਰ ਤੋਂ ਹੀ ਕਿਸਾਨਾਂ ਨੇ ਲਵਾਈ ਅੱਗ !

The farmers set fire to the officer who came to stop burning the stubble!

ਬਠਿੰਡਾ : ਪੰਜਾਬ ਵਿੱਚ ਪਰਾਲੀ ਨੂੰ ਅੱਗ ਲਾਉਣ ਦੀਆਂ ਘਟਨਾਵਾਂ ਰੁਕਣ ਦਾ ਨਾਂ ਨਹੀਂ ਲੈ ਰਹੀਆਂ ਹਨ। ਇਸੇ ਦੌਰਾਨ ਬਠਿੰਡਾ ਤੋਂ ਇੱਕ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਪਰਾਲੀ ਨੂੰ ਅੱਗ ਲਗਾਉਣ ਤੋਂ ਰੋਕਣ ਗਏ ਅਫ਼ਸਰ ਤੋਂ ਹੀ ਪਰਾਲੀ ਨੂੰ ਅੱਗ ਲਗਵਾਈ ਗਈ। ਬਠਿੰਡੇ ਦੇ ਪਿੰਡ ਮਹਿਮਾ ਸਰਜਾ ਵਿਖੇ ਪਰਾਲੀ ਨੂੰ ਅੱਗ ਲਗਾਉਣ ਤੋਂ ਰੋਕਣ ਗਈ ਟੀਮ ਦਾ ਕਿਸਾਨਾਂ ਨੇ ਘਿਰਾਓ ਕਰ ਲਿਆ ਅਤੇ ਉਹਨਾਂ ਨੂੰ ਕਈ ਘੰਟੇ ਬੰਦੀ ਬਣਾਈ ਰੱਖਿਆ।

ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ਮਹਿਮਾ ਸਰਜਾ ਵਿੱਚ ਵੱਖ ਵੱਖ ਵਿਭਾਗਾਂ ਦੇ ਸਰਕਾਰੀ ਅਧਿਕਾਰੀਆਂ ਦੀ ਟੀਮ ਕਿਸਾਨਾਂ ਨੂੰ ਸਮਝਾਉਣ ਲਈ ਗਈ ਸੀ, ਉਲਟਾ ਕਿਸਾਨਾਂ ਨੇ ਉਨ੍ਹਾਂ ਅਧਿਕਾਰੀਆਂ ਤੋਂ ਹੀ ਪਰਾਲੀ ਨੂੰ ਅੱਗ ਲਗਵਾਈ।

ਪਿੰਡ ਮਹਿਮਾ ਸਰਜਾ ਵਿੱਚ ਕਿਸਾਨਾਂ ਦੇ ਖੇਤਾਂ ਵਿੱਚ ਲੱਗੀ ਅੱਗ ਨੂੰ ਬੁਝਾਉਣ ਲਈ ਅਤੇ ਕਿਸਾਨਾਂ ‘ਤੇ ਕਾਰਵਾਈ ਕਰਨ ਲਈ ਪੰਜਾਬ ਸਰਕਾਰ ਤੇ ਸੈਂਟਰ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਅਧਿਕਾਰੀ ਆਪਣਾ ਲਾਮ ਲਸ਼ਕਰ ਲੈ ਕੇ ਜਦੋਂ ਪਹੁੰਚੇ ਤਾਂ ਉਸ ਗੱਲ ਦੀ ਭਿਣਕ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਨੂੰ ਲੱਗੀ, ਜਿਨ੍ਹਾਂ ਮੌਕੇ ‘ਤੇ ਪਹੁੰਚ ਕੇ ਅਧਿਕਾਰੀਆਂ ਅਤੇ ਫਾਇਰ ਬ੍ਰਿਗੇਡ ਦਾ ਮੌਕੇ ‘ਤੇ ਪਹੁੰਚ ਕੇ ਘਿਰਾਓ ਕਰ ਲਿਆ। ਕਿਸਾਨ ਆਗੂਆਂ ਨੇ ਦੱਸਿਆ ਕਿ ਨਾ ਕਿਸੇ ਵੀ ਤੇ ਕੋਈ ਕਰਵਾਈ ਨਹੀਂ ਕਰਨ ਦਿੱਤੀ ਜਾਵੇਗੀ ਤੇ ਨਾ ਲਾਲ ਐਂਟਰੀ ਹੋਣ ਦਿੱਤੀ ਜਾਵੇਗੀ। ਫ਼ਰਦਾਂ ‘ਤੇ ਨਾ ਕੋਈ ਜੁਰਮਾਨਾ ਹੋਣ ਦਿੱਤਾ ਜਾਵੇਗਾ।

ਕਿਸਨ ਆਗੂਆਂ ਨੇ ਦੋਸ਼ ਲਾਇਆ ਕਿ ਸਰਕਾਰ ਵੱਲੋਂ ਪਰਾਲੀ ਦੀ ਸਾਂਭ-ਸੰਭਾਲ ਲਈ ਪੁਖ਼ਤਾ ਪ੍ਰਬੰਧ ਨਹੀਂ ਕੀਤੇ ਗਏ ਕਿਉਂਕਿ ਜੋ ਮਸ਼ੀਨਾਂ ਸਰਕਾਰ ਵੱਲੋਂ ਤਿਆਰ ਕੀਤੀਆਂ ਜਾ ਰਹੀਆਂ ਹਨ, ਉਹ ਛੋਟੇ ਕਿਸਾਨਾਂ ਦੀ ਪਹੁੰਚ ਤੋਂ ਬਹੁਤ ਦੂਰ ਹਨ। ਦੇਰ ਸ਼ਾਮ ਤਕ ਅਧਿਕਾਰੀਆਂ ਤਕ ਦਾ ਘਿਰਾਓ ਜਾਰੀ ਰਿਹਾ। ਨਾਇਬ ਤਹਿਸੀਲਦਾਰ ਫੂਲ ਵੱਲੋਂ ਲਿਖਤੀ ਰੂਪ ਭਰੋਸਾ ਦਿਵਾਇਆ ਕਿ ਕਿਸੇ ਵੀ ਕਿਸਾਨ ‘ਤੇ ਕੋਈ ਕਰਵਾਈ ਨਹੀਂ ਕੀਤੀ ਜਾਵੇਗੀ, ਉਸ ਤੋਂ ਬਾਅਦ ਘਿਰਾਓ ਖ਼ਤਮ ਕੀਤਾ ਗਿਆ। ਇਸ ਮੌਕੇ ਆਗੂ ਮਿੱਠੂ ਸਿੰਘ ਪਿੰਡ ਪ੍ਰਧਾਨ, ਬੇਅੰਤ ਸਿੰਘ, ਨਿੱਕਾ ਸਿੰਘ, ਲੀਲੂ ਸਿੰਘ, ਦੇਵ ਸਿੰਘ, ਵੀਰੂ ਸਿੰਘ, ਵਿਸਕੀ ਸਿੰਘ,ਲਾਭ ਸਿੰਘ,ਸਗਨੀ ਸਿੰਘ ਜਿਉਦ, ਗੁਰਮੇਲ ਸਿੰਘ ਜਿਉਦ ਆਦਿ ਹਾਜ਼ਰ ਸਨ।

ਪੰਜਾਬ ਵਿੱਚ ਪਰਾਲੀ ਸਾੜਨ ਦੇ ਮਾਮਲਿਆਂ ਵਿੱਚ ਭਾਵੇਂ ਘੱਟ ਹੋਣ ਦੇ ਦਾਅਵੇ ਕੀਤੇ ਜਾ ਰਹੇ ਹਨ ਪਰ ਸੂਬੇ ਦੀ ਆਬੋ ਹਵਾ ਲਗਾਤਾਰ ਖ਼ਰਾਬ ਹੁੰਦੀ ਜਾ ਰਹੀ ਹੈ। ਖੇਤਾਂ ਵਿੱਚ ਝੋਨੇ ਦੀ ਪਰਾਲੀ ਨੂੰ ਸਾੜ ਰਹੇ ਕਿਸਾਨਾਂ ਦਾ ਕਹਿਣਾ ਹੈ ਕਿ ਉਹਨਾਂ ਨੂੰ ਮਜਬੂਰੀ ਵੱਸ ਝੋਨੇ ਦੀ ਪਰਾਲੀ ਨੂੰ ਅੱਗ ਲਾਉਣੀ ਪੈ ਰਹੀ ਹੈ, ਕਿਉਂਕਿ ਉਹਨਾਂ ਕੋਲ ਇਸ ਪਰਾਲੀ ਨੂੰ ਸਾਂਭ ਸੰਭਾਲ ਕਰਨ ਦਾ ਕੋਈ ਵੀ ਪ੍ਰਬੰਧ ਨਹੀਂ ਹੈ।