The Khalas Tv Blog Punjab ਕੇਂਦਰ ਨਾਲ ਮੀਟਿੰਗ ਕਰਨੀ ਹੈ ਜਾਂ ਨਹੀਂ, ਇਸ ਬਾਰੇ ਕਿਸਾਨ ਕੱਲ੍ਹ ਕਰਨਗੇ ਮੀਟਿੰਗ
Punjab

ਕੇਂਦਰ ਨਾਲ ਮੀਟਿੰਗ ਕਰਨੀ ਹੈ ਜਾਂ ਨਹੀਂ, ਇਸ ਬਾਰੇ ਕਿਸਾਨ ਕੱਲ੍ਹ ਕਰਨਗੇ ਮੀਟਿੰਗ

‘ਦ ਖ਼ਾਲਸ ਬਿਊਰੋ :- ਖੇਤੀ ਕਾਨੂੰਨਾਂ ਬਾਰੇ ਗੱਲਬਾਤ ਲਈ ਕੇਂਦਰ ਸਰਕਾਰ ਦੇ ਸੱਦੇ ਮਗਰੋਂ 30 ਕਿਸਾਨ ਜਥੇਬੰਦੀਆਂ ਨੇ ਮੀਟਿੰਗ ਬੁਲਾ ਲਈ ਹੈ। ਇਹ ਮੀਟਿੰਗ 12 ਨਵੰਬਰ ਨੂੰ ਸਵੇਰੇ 11 ਵਜੇ ਕਿਸਾਨ ਭਵਨ ਚੰਡੀਗੜ੍ਹ ਵਿੱਚ ਹੋਵੇਗੀ। ਮੀਟਿੰਗ ਵਿੱਚ ਕੇਂਦਰ ਸਰਕਾਰ ਵੱਲੋਂ ਕਿਸਾਨੀ ਮਸਲਿਆਂ ਬਾਰੇ ਬੁਲਾਈ ਮੀਟਿੰਗ ਬਾਰੇ ਅਗਲੀ ਰਣਨੀਤੀ ਉਲੀਕੀ ਜਾਵੇਗੀ। ਕੇਂਦਰ ਸਰਕਾਰ ਨੇ ਖੇਤੀ ਕਾਨੂੰਨਾਂ ਵਿਰੁੱਧ ਸੰਘਰਸ਼ ਕਰ ਰਹੀਆਂ ਕਿਸਾਨ ਜਥੇਬੰਦੀਆਂ ਦੇ ਨੁਮਾਇੰਦਿਆਂ ਨੂੰ 13 ਨਵੰਬਰ ਨੂੰ ਦਿੱਲੀ ’ਚ ਮੀਟਿੰਗ ਲਈ ਅਧਿਕਾਰਤ ਤੌਰ ’ਤੇ ਸੱਦਾ ਭੇਜਿਆ ਹੈ।

ਕਿਸਾਨ ਲੀਡਰ ਡਾ. ਦਰਸ਼ਨ ਪਾਲ ਦਾ ਕਹਿਣਾ ਹੈ ਕਿ ਦਿੱਲੀ ਮੀਟਿੰਗ ’ਚ ਸ਼ਮੂਲੀਅਤ ਕਰਨ ਸਬੰਧੀ ਸਾਰੀਆਂ ਜਥੇਬੰਦੀਆਂ ਦੀ ਸਾਂਝੀ ਮੀਟਿੰਗ ਕੱਲ੍ਹ ਚੰਡੀਗੜ੍ਹ ਵਿੱਚ ਸੱਦੀ ਗਈ ਹੈ। ਉਨ੍ਹਾਂ ਕਿਹਾ ਕਿ ਸਾਂਝੀ ਮੀਟਿੰਗ ਦੌਰਾਨ ਹੀ ਕੇਂਦਰੀ ਮੰਤਰੀਆਂ ਨਾਲ ਗੱਲਬਾਤ ਕਰਨ ਬਾਰੇ ਫ਼ੈਸਲਾ ਕੀਤਾ ਜਾਣਾ ਹੈ। ਕਿਸਾਨ ਜਥੇਬੰਦੀਆਂ ਦਰਮਿਆਨ ਕੇਂਦਰੀ ਮੰਤਰੀਆਂ ਨਾਲ ਹੋਣ ਵਾਲੀ ਮੀਟਿੰਗ ’ਚ ਸ਼ਮੂਲੀਅਤ ਕਰਨ ਸਬੰਧੀ ਆਮ ਸਹਿਮਤੀ ਬਣ ਗਈ ਹੈ।

ਕੇਂਦਰੀ ਖੇਤੀ ਮੰਤਰਾਲੇ ਦੇ ਸਕੱਤਰ ਸੁਧਾਂਸ਼ੂ ਪਾਂਡੇ ਵੱਲੋਂ ਭੇਜੇ ਸੱਦੇ ਮੁਤਾਬਕ ਕਿਸਾਨ ਜਥੇਬੰਦੀਆਂ ਦੇ ਲੀਡਰਾਂ ਦੀ ਰੇਲ ਮੰਤਰੀ ਪਿਯੂਸ਼ ਗੋਇਲ ਤੇ ਖੇਤੀ ਮੰਤਰੀ ਨਰਿੰਦਰ ਤੋਮਰ ਨਾਲ ਵਿਗਿਆਨ ਭਵਨ,ਦਿੱਲੀ ’ਚ ਮੀਟਿੰਗ ਰੱਖੀ ਗਈ ਹੈ। ਪੰਜਾਬ ਵਿੱਚ ਕਿਸਾਨ ਜਥੇਬੰਦੀਆਂ ਵੱਲੋਂ 24 ਸਤੰਬਰ ਤੋਂ ਸੰਘਰਸ਼ ਵਿੱਢਿਆ ਹੋਇਆ ਹੈ ਅਤੇ ਪਹਿਲੀ ਅਕਤੂਬਰ ਤੋਂ ਤਾਂ ਅਣਮਿਥੇ ਸਮੇਂ ਲਈ ਸੰਘਰਸ਼ ਦਾ ਐਲਾਨ ਕਰ ਦਿੱਤਾ ਗਿਆ ਸੀ।

Exit mobile version