ਪੰਜਾਬੀ ਸੁਪਰਸਟਾਰ ਦਿਲਜੀਤ ਦੋਸਾਂਝ ਨੇ ਆਪਣੀ ਨਵੀਂ ਆਉਣ ਵਾਲੀ ਫਿਲਮ “ਪੰਜਾਬ-95” ਦੀ ਰਿਲੀਜ਼ ਦਾ ਐਲਾਨ ਕੀਤਾ ਹੈ। ਇਹ ਫਿਲਮ ਫਰਵਰੀ 2025 ਵਿੱਚ ਰਿਲੀਜ਼ ਹੋਵੇਗੀ। ਇਹ ਜਾਣਕਾਰੀ ਖੁਦ ਦਿਲਜੀਤ ਦੋਸਾਂਝ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਦਿੱਤੀ ਹੈ। ਇਹ ਫਿਲਮ ਫਰਵਰੀ ਵਿੱਚ ਕਦੋਂ ਰਿਲੀਜ਼ ਹੋਵੇਗੀ, ਇਸ ਬਾਰੇ ਉਨ੍ਹਾਂ ਵੱਲੋਂ ਅਜੇ ਤੱਕ ਕੋਈ ਜਾਣਕਾਰੀ ਨਹੀਂ ਦਿੱਤੀ ਗਈ ਹੈ। ਇਹ ਮਸ਼ਹੂਰ ਮਨੁੱਖੀ ਅਧਿਕਾਰ ਕਾਰਕੁਨ ਜਸਵੰਤ ਸਿੰਘ ਖਾਲੜਾ ਦੇ ਜੀਵਨ ‘ਤੇ ਅਧਾਰਤ ਹੈ।
ਆਪਣੇ ਸੋਸ਼ਲ ਮੀਡੀਆ ’ਤੇ ਇੱਕ ਪੋਸਟ ਸਾਂਝੀ ਕਰਦਿਆਂ ਦਲਜੀਤ ਨੇ ਦਿਲਜੀਤ ਨੇ ਫਿਲਮ ਦੀਆਂ ਤਸਵੀਰਾਂ ਵੀ ਕੈਪਸ਼ਨ ਦੇ ਨਾਲ ਸਾਂਝੀਆਂ ਕੀਤੀਆਂ, “ਮੈਂ ਹਨੇਰੇ ਨੂੰ ਚੁਣੌਤੀ ਦਿੰਦਾ ਹਾਂ”। ਦਲਜੀਤ ਨੇ ਆਪਣੀ ਪੋਸਟ ਵਿੱਚ ਕਿਹਾ ਹੈ ਕਿ ਫਰਵਰ 2025 ਵਿੱਚ ਦੀ ਫ਼ਿਲਮ ਪੰਜਾਬ-95 ਰਿਲੀਜ਼ ਹੋਵੇਗੀ। ਫਿਲਮ ਦੀ ਰਿਲੀਜ਼ ਨੂੰ ਪਹਿਲ ਦਿੰਦੇ ਹੋਏ, ਦਿਲਜੀਤ ਨੇ ਆਪਣੇ ਆਉਣ ਵਾਲੇ ਸੰਗੀਤ ਐਲਬਮ ਦੀ ਰਿਲੀਜ਼ ਨੂੰ ਫਿਲਹਾਲ ਲਈ ਮੁਲਤਵੀ ਕਰ ਦਿੱਤਾ ਹੈ। ਇਸ ਐਲਾਨ ਤੋਂ ਬਾਅਦ, ਪ੍ਰਸ਼ੰਸਕ ਫਿਲਮ ਨੂੰ ਲੈ ਕੇ ਬਹੁਤ ਉਤਸ਼ਾਹਿਤ ਹਨ।
ਦੱਸ ਦਈਏ ਕਿ ਇਸ ਫਿਲਮ ਵਿੱਚ ਸੈਂਸਰ ਬੋਰਡ ਵੱਲੋਂ 120 ਕੱਟ ਲਗਾਏ ਗਏ ਹਨ। ਆਰਐੱਸਵੀਪੀ ਫ਼ਿਲਮਜ਼ ਵੱਲੋ ਪ੍ਰਸਤੁਤ ਕੀਤੀ ਜਾਣ ਵਾਲੀ ‘ਪੰਜਾਬ 95’ ਫ਼ਿਲਮ ਦਾ ਨਿਰਮਾਣ ਮਸ਼ਹੂਰ ਬਾਲੀਵੁੱਡ ਨਿਰਮਾਤਾ ਰੋਨੀ ਸਕਰੂਵਾਲਾ, ਜਦਕਿ ਨਿਰਦੇਸ਼ਨ ਹਨੀ ਤ੍ਰੇਹਨ ਵੱਲੋਂ ਕੀਤਾ ਗਿਆ ਹੈ, ਜਿਨ੍ਹਾਂ ਵੱਲੋਂ ਬਿੱਗ ਸੈਟਅੱਪ ਅਧੀਨ ਬਣਾਈ ਗਈ ਇਹ ਫ਼ਿਲਮ ਪਿਛਲੇ ਲੰਮੇਂ ਸਮੇਂ ਤੋਂ ਵਿਵਾਦਾਂ ‘ਚ ਘਿਰ ਰਹੀ ਹੈ, ਜਿਸ ਦੀ ਦ੍ਰਿਸ਼ਾਂਵਲੀ ‘ਚ ਸ਼ਾਮਲ ਕਈ ਸੀਨਜ਼ ‘ਤੇ ਇਤਰਾਜ਼ ਪ੍ਰਗਟਾਉਂਦਿਆਂ 85 ਕੱਟ ਲਗਾਏ ਜਾਣ ਦੀ ਹਦਾਇਤ ਪਹਿਲਾਂ ਵੀ ਸੈਂਸਰ ਬੋਰਡ ਵੱਲੋਂ ਕੀਤੀ ਜਾ ਚੁੱਕੀ ਹੈ, ਜਿਸ ਨੂੰ ਵਧਾ ਕੇ 120 ਕੱਟਾਂ ‘ਚ ਤਬਦੀਲ ਕਰ ਦਿੱਤਾ ਗਿਆ ਸੀ।
ਜਸਵੰਤ ਸਿੰਘ ਖਾਲੜਾ ‘ਤੇ ਬਣੀ ਹੈ ਫਿਲਮ
ਫਿਲਮ ‘Punjab 95’ ਦਾ ਡਾਇਰੈਕਸ਼ਨ ਹਨੀ ਤ੍ਰੇਹਾਨ ਨੇ ਕੀਤਾ ਹੈ । ਇਹ ਮਨੁੱਖੀ ਹੱਕਾਂ ਦੇ ਵੱਡੇ ਅਲੰਬਰਦਾਰ ਜਸਵੰਤ ਸਿੰਘ ਖਾਲੜਾ ਦੇ ਜੀਵਨ ‘ਤੇ ਬਣੀ ਹੈ । ਖਾਲੜਾ ਪੰਜਾਬ ਵਿੱਚ 1980 ਤੋਂ 1990 ਦੇ ਦਹਾਕੇ ਦੌਰਾਨ ਮਨੁੱਖੀ ਅਧਿਕਾਰਾਂ ਦੀ ਹੋਈ ਉਲੰਘਣਾ ਦੇ ਖਿਲਾਫ਼ ਸਭ ਤੋਂ ਮਜ਼ਬੂਤ ਆਵਾਜ਼ ਸਨ । ਉਹ ਅੰਮ੍ਰਿਤਸਰ ਵਿੱਚ ਇੱਕ ਬੈਂਕ ਦੇ ਮੈਨੇਜਰ ਸਨ। ਉਨ੍ਹਾਂ ਨੇ 1984 ਅਤੇ ਖਾੜਕੂਵਾਦ ਦੇ ਦੌਰ ਦੌਰਾਨ ਹਜ਼ਾਰਾਂ ਬੇਗੁਨਾਹ ਸਿੱਖਾਂ ਦੇ ਐਨਕਾਉਂਟਰ ਨੂੰ ਲੈਕੇ ਸਵਾਲ ਚੁੱਕੇ ਸਨ । ਉਨ੍ਹਾਂ ਦੀ ਜਥੇਬੰਦੀ ਨੇ ਪੰਜਾਬ ਵਿੱਚ ਤਕਰੀਬਨ 25 ਹਜ਼ਾਰ ਲੋਕਾਂ ਦੀ ਨਜਾਇਜ਼ ਤਰੀਕੇ ਨਾਲ ਹੋਈ ਮੌਤ ਦਾ ਖੁਲਾਸਾ ਕੀਤਾ ਸੀ। ਇੱਥੋਂ ਤੱਕ ਪੁਲਿਸ ਨੇ ਆਪਣੇ ਵੀ 2000 ਲੋਕਾਂ ਦਾ ਕਤਲ ਕਰਵਾ ਦਿੱਤਾ ਸੀ ਜੋ ਉਨ੍ਹਾਂ ਦੇ ਕੰਮਾਂ ਵਿੱਚ ਸਹਿਯੋਗ ਨਹੀਂ ਕਰਦੇ ਸਨ।
ਖਾਲੜਾ ਸਤੰਬਰ 1995 ਵਿੱਚ ਲਾਪਤਾ ਹੋ ਗਏ, ਆਖਿਰੀ ਵਾਰ ਉਨ੍ਹਾਂ ਨੂੰ ਆਪਣੇ ਘਰ ਦੇ ਸਾਹਮਣੇ ਕਾਰ ਸਾਫ ਕਰਦੇ ਹੋਏ ਵੇਖਿਆ ਗਿਆ ਸੀ। ਬਾਅਦ ਵਿੱਚ ਉਨ੍ਹਾਂ ਨੂੰ ਅਗਵਾ ਕਰਕੇ ਕਤਲ ਕਰਨ ਦੇ ਮਾਮਲੇ ਵਿੱਚ 6 ਪੁਲਿਸ ਅਧਿਕਾਰੀਆਂ ਨੂੰ ਦੋਸ਼ੀ ਮੰਨਿਆ ਗਿਆ ਸੀ।