ਦਿੱਲੀ ਦੀ ਤੀਸ ਹਜ਼ਾਰੀ ਕੋਰਟ ਕੰਪਲੈਕਸ ‘ਚ ਬੁੱਧਵਾਰ ਨੂੰ ਵਕੀਲਾਂ ਦੇ ਦੋ ਗੁੱਟਾਂ ਵਿਚਾਲੇ ਹੋਏ ਝਗੜੇ ਤੋਂ ਬਾਅਦ ਗੋਲ਼ੀਬਾਰੀ ਹੋਈ। ਹਾਲਾਂਕਿ ਇਸ ‘ਚ ਕਿਸੇ ਦੇ ਜ਼ਖ਼ਮੀ ਹੋਣ ਦੀ ਕੋਈ ਖ਼ਬਰ ਨਹੀਂ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਹਵਾਈ ਫਾਇਰਿੰਗ ਇੱਕ ਦੂਜੇ ਨੂੰ ਡਰਾਉਣ ਲਈ ਕੀਤੀ ਗਈ ਸੀ। ਗੋਲ਼ੀਬਾਰੀ ਤੋਂ ਬਾਅਦ ਤੀਸ ਹਜ਼ਾਰੀ ਕੋਰਟ ਕੰਪਲੈਕਸ ‘ਚ ਮੌਜੂਦ ਲੋਕ ਦਹਿਸ਼ਤ ਵਿਚ ਸਨ।
ਜਾਣਕਾਰੀ ਮੁਤਾਬਕ ਗੋਲ਼ੀਬਾਰੀ ਦੀ ਘਟਨਾ ਬੁੱਧਵਾਰ ਦੁਪਹਿਰ ਕਰੀਬ 1.30 ਵਜੇ ਦੀ ਹੈ। ਪੁਲਿਸ ਟੀਮ ਜਦੋਂ ਮੌਕੇ ’ਤੇ ਪੁੱਜੀ ਤਾਂ ਪਤਾ ਲੱਗਾ ਕਿ ਵਕੀਲਾਂ ਦੀ ਆਪਸ ਵਿੱਚ ਬਹਿਸ ਹੋ ਗਈ। ਇਸ ਤੋਂ ਬਾਅਦ ਦੋ ਵੱਖ-ਵੱਖ ਗੁੱਟਾਂ ਨੇ ਕਥਿਤ ਤੌਰ ‘ਤੇ ਹਵਾਈ ਫਾਇਰ ਕੀਤੇ। ਘਟਨਾ ਵਿੱਚ ਕਿਸੇ ਨੂੰ ਕੋਈ ਨੁਕਸਾਨ ਨਹੀਂ ਪਹੁੰਚਿਆ ਹੈ। ਫ਼ਿਲਹਾਲ ਸਥਿਤੀ ਆਮ ਵਾਂਗ ਹੈ।
ਪੁਲਿਸ ਦਾ ਕਹਿਣਾ ਹੈ ਕਿ ਵਕੀਲਾਂ ਦੇ ਆਪਸੀ ਝਗੜੇ ਤੋਂ ਬਾਅਦ ਅਜਿਹਾ ਹੋਇਆ। ਪੁਲਿਸ ਨੇ ਕੁਝ ਲੋਕਾਂ ਨੂੰ ਹਿਰਾਸਤ ‘ਚ ਲੈ ਕੇ ਪੁੱਛਗਿੱਛ ਸ਼ੁਰੂ ਕਰ ਦਿੱਤੀ ਹੈ। ਪੁਲਿਸ ਇਸ ਗੱਲ ਦਾ ਪਤਾ ਲਗਾ ਰਹੀ ਹੈ ਕਿ ਵਕੀਲ ਹਥਿਆਰ ਲੈ ਕੇ ਅੰਦਰ ਕਿਵੇਂ ਪਹੁੰਚੇ।
ਇਸ ਤੋਂ ਪਹਿਲਾਂ ਵੀ ਦਿੱਲੀ ਦੀਆਂ ਅਦਾਲਤਾਂ ਵਿੱਚ ਗੋਲ਼ੀਬਾਰੀ ਦੀਆਂ ਘਟਨਾਵਾਂ ਸਾਹਮਣੇ ਆਉਂਦੀਆਂ ਰਹੀਆਂ ਹਨ। ਅਪ੍ਰੈਲ ਮਹੀਨੇ ਵਿਚ ਵੀ ਸਾਕੇਤ ਅਦਾਲਤ ਵਿਚ ਸਖ਼ਤ ਸੁਰੱਖਿਆ ਦੇ ਬਾਵਜੂਦ ਇਕ ਵਿਅਕਤੀ ਨੇ ਇਕ ਔਰਤ ‘ਤੇ ਗੋਲੀਆਂ ਚਲਾ ਦਿੱਤੀਆਂ ਸਨ। ਇਸ ਤੋਂ ਬਾਅਦ ਵੀ ਅਦਾਲਤੀ ਕੰਪਲੈਕਸ ਵਿੱਚ ਸੁਰੱਖਿਆ ਪ੍ਰਬੰਧਾਂ ਨੂੰ ਲੈ ਕੇ ਸਵਾਲ ਉੱਠੇ ਸਨ।
ਤੀਸ ਹਜ਼ਾਰੀ ਅਦਾਲਤ ਵਿੱਚ ਵਕੀਲਾਂ ਵਿਚਾਲੇ ਗੋਲ਼ੀਬਾਰੀ ਹੋਈ। ਗੋਲੀ ਚਲਾਉਣ ਵਾਲੇ ਵਕੀਲ ਦਾ ਨਾਂ ਮਨੀਸ਼ ਸ਼ਰਮਾ ਹੈ, ਜੋ ਦਿੱਲੀ ਬਾਰ ਐਸੋਸੀਏਸ਼ਨ ਦਾ ਮੀਤ ਪ੍ਰਧਾਨ ਹੈ। ਪਿਛਲੇ ਦਿਨੀਂ ਵੀ ਇਨ੍ਹਾਂ ਦੇ ਖ਼ਿਲਾਫ਼ ਗੋਲੀ ਚਲਾਉਣ ਦੇ ਦੋਸ਼ ‘ਚ ਐੱਫ਼.ਆਈ.ਆਰ. ਉਹ ਦੋ ਵਾਰ ਇਹ ਚੋਣ ਜਿੱਤ ਚੁੱਕੇ ਹਨ।