ਮੁਹਾਲੀ : ਲਾਰੈਂਸ ਬਿਸ਼ਨੋਈ ਦੀ ਹਿਰਾਸਤੀ ਇੰਟਰਵਿਊ ਸਬੰਧੀ ਬਣਾਈ ਗਈ ਐਸਆਈਟੀ ਨੇ ਖੁਲਾਸਾ ਕੀਤਾ ਹੈ ਕਿ ਉਸ ਦੀ ਪਹਿਲੀ ਇੰਟਰਵਿਊ ਪੰਜਾਬ ਦੀ ਹੱਦ ਅੰਦਰ ਹੋਈ ਸੀ। ਇੰਟਰਵਿਊ ਲਈ ਸਿਗਨਲ ਐਪ ਦੀ ਵਰਤੋਂ ਕੀਤੀ ਗਈ ਸੀ ਅਤੇ ਜਲਦੀ ਹੀ ਇਸ ਨੂੰ ਜ਼ਬਤ ਕਰ ਲਿਆ ਜਾਵੇਗਾ। ਹਾਈ ਕੋਰਟ ਨੇ ਇਸ ਮਾਮਲੇ ਦੀ ਜਾਂਚ ਸਪੈਸ਼ਲ ਡੀਜੀਪੀ ਮਨੁੱਖੀ ਅਧਿਕਾਰ ਪ੍ਰਬੋਧ ਕੁਮਾਰ ਦੀ ਅਗਵਾਈ ਵਾਲੀ ਐਸਆਈਟੀ ਨੂੰ ਸੌਂਪੀ ਸੀ।
ਜਿਸ ਤੋਂ ਬਾਅਦ ਵਿਰੋਧੀ ਧਿਰਾਂ ਨੇ ਪੰਜਾਬ ਸਰਕਾਰ ਨੂੰ ਘੇਰਨਾ ਸ਼ੁਰੂ ਕਰ ਦਿੱਤਾ ਹੈ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਇਸ ਮਾਮਲੇ ਨੂੰ ਲੈ ਕੇ ਪੰਜਾਬ ਸਰਕਾਰ ਅਤੇ ਪੰਜਾਬ ਪੁਲਿਸ ਦੇ ਡੀਜੀਪੀ ਗੌਰਲ ਯਾਦਵ ‘ਤੇ ਨਿਸ਼ਾਨਾ ਸਾਧਿਆ ਹੈ। ਬਾਦਲ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ , ਗ੍ਰਹਿ ਮੰਤਰੀ ਭਗਵੰਤ ਮਾਨ ਅਤੇ DGP ਸਾਬ ਤਾਂ ਕਹਿੰਦੇ ਸੀ ਕਿ ਇੰਟਰਵਿਊ ਪੰਜਾਬ ਤੋਂ ਬਾਹਰ ਹੋਈ ਹੈ
ਇੱਕ ਟਵੀਟ ਕਰਦਿਆਂ ਉਨ੍ਹਾਂ ਨੇ ਕਿਹਾ ਕਿ ਆਪ ਸਰਕਾਰ ਦਾ ਇੱਕ ਹੋਰ ਝੂਠ ਬੇਨਕਾਬ। ਅੱਜ ਪੰਜਾਬ ਅਤੇ ਹਰਿਆਣਾ ਹਾਈ ਕੋਰਟ ‘ਚ SIT ਨੇ ਸਪਸ਼ੱਟ ਕੀਤਾ ਹੈ ਕਿ ਗੈਂਗਸਟਰ ਲਾਰੈਂਸ ਬਿਸ਼ਨੋਈ ਦੀ ਇੰਟਰਵਿਊ ਪੰਜਾਬ ਦੀ ਜੇਲ੍ਹ ਵਿੱਚ ਹੀ ਹੋਈ ਸੀ। ਬਾਦਲ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ , ਗ੍ਰਹਿ ਮੰਤਰੀ ਭਗਵੰਤ ਮਾਨ ਅਤੇ DGP ਸਾਬ ਤਾਂ ਕਹਿੰਦੇ ਸੀ ਕਿ ਇੰਟਰਵਿਊ ਪੰਜਾਬ ਤੋਂ ਬਾਹਰ ਹੋਈ ਹੈ।
ਆਪ ਸਰਕਾਰ ਦਾ ਇੱਕ ਹੋਰ ਝੂਠ ਬੇਨਕਾਬ ❗️
ਅੱਜ ਪੰਜਾਬ ਅਤੇ ਹਰਿਆਣਾ ਹਾਈ ਕੋਰਟ ‘ਚ SIT ਨੇ ਸਪਸ਼ੱਟ ਕੀਤਾ ਹੈ ਕਿ ਗੈਂਗਸਟਰ ਲਾਰੈਂਸ ਬਿਸ਼ਨੋਈ ਦੀ ਇੰਟਰਵਿਊ ਪੰਜਾਬ ਦੀ ਜੇਲ੍ਹ ਵਿੱਚ ਹੀ ਹੋਈ ਸੀ !
ਪੰਜਾਬ ਦੇ ਮੁੱਖ ਮੰਤਰੀ , ਗ੍ਰਹਿ ਮੰਤਰੀ ਭਗਵੰਤ ਮਾਨ ਅਤੇ DGP ਸਾਬ ਤਾਂ ਕਹਿੰਦੇ ਸੀ ਕਿ ਇੰਟਰਵਿਊ ਪੰਜਾਬ ਤੋਂ ਬਾਹਰ ਹੋਈ ਹੈ❗️
ਇਸ ਸਭ ਲਈ… pic.twitter.com/K4QgPNb4za— Sukhbir Singh Badal (@officeofssbadal) July 10, 2024
ਉਨ੍ਹਾਂ ਨੇ ਕਿਹਾ ਕਿ ਇਸ ਸਭ ਲਈ ਸਿੱਧਾ ਜ਼ਿੰਮੇਵਾਰ ਮੁੱਖ ਮੰਤਰੀ ਭਗਵੰਤ ਮਾਨ ਹੈ ਜੋ ਇੱਕ ਪਾਸੇ ਗੈਂਗਸਟਰਾਂ ਦੀ ਪੁਸ਼ਤਪਨਾਹੀ ਕਰ ਰਿਹਾ ਹੈ ਤੇ ਦੂਜੇ ਪਾਸੇ ਪੰਜਾਬੀਆਂ ਨੂੰ ਝੂਠ ਬੋਲਕੇ ਬੁੱਧੂ ਬਣਾ ਰਿਹਾ ਹੈ । ਹੁਣ ਸੱਚ ਸਾਹਮਣੇ ਆਉਣ ‘ਤੇ ਭਗਵੰਤ ਮਾਨ ਨੂੰ ਨੈਤਿਕਤਾ ਦੇ ਅਧਾਰ ‘ਤੇ ਅਸਤੀਫ਼ਾ ਦੇਣਾ ਚਾਹੀਦਾ ਹੈ। ਪੰਜਾਬੀ ਸਭ ਜਾਣ ਚੁੱਕੇ ਹਨ।
ਦੂਜੇ ਬੰਨੇ ਵਿਰੋਧੀ ਧਿਰ ਦੇ ਲੀਡਰ ਅਤੇ ਪੰਜਾਬ ਕਾਂਗਰਸ ਦੇ ਵਿਧਾਇਕ ਪ੍ਰਤਾਪ ਸਿੰਘ ਬਾਜਵੇ ਨੇ ਇਸ ਮਾਮਲੇ ਨੂੰ ਲੈ ਕੇ ਪੰਜਾਬ ਸਰਕਾਰ ‘ਤੇ ਨਿਸ਼ਾਨਾ ਸਾਧਿਆ ਹੈ। ਉਨ੍ਹਾਂ ਨੇ ਟਵੀਟ ਕਰਦਿਆਂ ਕਿਹਾ ਕਿ ਲਾਰੈਂਸ ਬਿਸ਼ਨੋਈ ਜੇਲ੍ਹ ਇੰਟਰਵਿਊ ਮਾਮਲੇ ਦੀ ਜਾਂਚ ਕਰ ਰਹੀ SIT ਦੇ ਮੁਖੀ ਡੀਜੀਪੀ (HR) ਪ੍ਰਬੋਧ ਕੁਮਾਰ ਵੱਲੋਂ ਦਿੱਤੀ ਗਈ ਰਿਪੋਰਟ ਵਿੱਚ ਕਿਹਾ ਗਿਆ ਹੈ ਕਿ ਪਹਿਲੀ ਇੰਟਰਵਿਊ ਪੰਜਾਬ ਦੀ ਜੇਲ੍ਹ ਵਿੱਚ ਹੋਈ ਸੀ।
A report given by DGP (HR) Prabodh Kumar, the head of the SIT investigating Lawrence Bishnoi jail interview case has stated that first interview was conducted in a Punjab jail. This is a serious lapse on part of Punjab Govt. CM Bhagwant Mann being the Home Minister and Jails…
— Partap Singh Bajwa (@Partap_Sbajwa) July 10, 2024
ਇਹ ਪੰਜਾਬ ਸਰਕਾਰ ਦੀ ਇੱਕ ਗੰਭੀਰ ਕੋਤਾਹੀ ਹੈ। ਮੁੱਖ ਮੰਤਰੀ ਭਗਵੰਤ ਮਾਨ ਗ੍ਰਹਿ ਮੰਤਰੀ ਅਤੇ ਜੇਲ੍ਹ ਮੰਤਰੀ ਹੋਣ ਦੇ ਨਾਤੇ ਪੰਜਾਬ ਦੀਆਂ ਜੇਲ੍ਹਾਂ ਵਿੱਚ ਗੈਂਗਸਟਰਾਂ ਨੂੰ ਦਿੱਤੀ ਜਾਣ ਵਾਲੀ ਇਸ ਖੁੱਲ੍ਹੀ ਦੌੜ ਲਈ ਜ਼ਿੰਮੇਵਾਰ ਹਨ।
ਕਾਂਗਰਸ ਦੇ ਪ੍ਰਧਾਨ ਅਤੇ ਲੁਧਿਆਣਾ ਤੋਂ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਹੈ ਕਿ…ਪੰਜਾਬ ਦੇ ਲੋਕ ਆਪ ਆਦਮੀ ਤੋਂ ਜਵਾਬ ਮੰਗਦੇ ਹਨ। ਇੱਕ ਗੈਂਗਸਟਰ ਲਈ ਜੇਲ੍ਹ ਅੰਦਰੋਂ ਇੰਟਰਵਿਊ ਦੇਣਾ ਕਿਵੇਂ ਸੰਭਵ ਹੈ? ਜਦੋਂ ਕਾਤਲਾਂ ਨੂੰ ਅਜਿਹੀ ਆਜ਼ਾਦੀ ਦਿੱਤੀ ਜਾਂਦੀ ਹੈ ਤਾਂ ਜਨਤਾ ਸੁਰੱਖਿਅਤ ਕਿਵੇਂ ਮਹਿਸੂਸ ਕਰ ਸਕਦੀ ਹੈ? ਅਸੀਂ ਅਜਿਹੀ ਸਰਕਾਰ ਤੋਂ ਸਿੱਧੂ ਮੂਸੇਵਾਲਾ ਲਈ ਇਨਸਾਫ਼ ਦੀ ਉਮੀਦ ਨਹੀਂ ਕਰ ਸਕਦੇ। ਜਿੱਥੇ ਗੈਂਗਸਟਰ ਪ੍ਰਸ਼ਾਸਨ ‘ਤੇ ਇੰਨੀ ਤਾਕਤ ਰੱਖਦੇ ਹਨ। ਕਾਨੂੰਨ ਵਿਵਸਥਾ ਬੁਰੀ ਤਰ੍ਹਾਂ ਵਿਗੜ ਚੁੱਕੀ ਹੈ ਅਤੇ ਪੰਜਾਬ ਲਈ ਕਾਲੇ ਦਿਨ ਆ ਰਹੇ ਹਨ।
The people of Punjab demand answers, @AAPPunjab. How is it possible for a gangster to give an interview from inside a jail? How can the public feel safe when such liberties are afforded to murderers?
We cannot expect justice for Sidhu Moosewala from a government where gangsters… pic.twitter.com/whLFQe2rtX
— Amarinder Singh Raja Warring (@RajaBrar_INC) July 11, 2024
ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਮਜੀਠੀਆ ਨੇ ਇਸ ਮਾਮਲੇ ਨੂੰ ਲੈ ਕੇ ਕਿਹਾ ਕਿ
- ਮੁੱਖ ਮੰਤਰੀ ਭਗਵੰਤ ਮਾਨ ਸਾਬ ਦਾ ਇਕ ਹੋਰ ਵੱਡਾ ਝੂਠ ਬੇਨਕਾਬ।
- ਮੁੱਖ ਮੰਤਰੀ ਤੇ ਡੀ ਜੀ ਪੀ ਨੇ ਦਾਅਵਾ ਕੀਤਾ ਸੀ ਕਿ ਲਾਰੰਸ ਬਿਸ਼ਨੋਈ ਦੀ ਪ੍ਰਾਈਵੇਟ ਚੈਨਲ ਨਾਲ ਇੰਟਰਵਿਊ ਪੰਜਾਬ ਦੀ ਜੇਲ੍ਹ ਵਿਚੋਂ ਨਹੀਂ ਹੋਈ।
- ਅੱਜ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿਚ SIT ਨੇ ਸਪੱਸ਼ਟ ਦੱਸ ਦਿੱਤਾ ਕਿ ਇੰਟਰਵਿਊ ਪੰਜਾਬ ਦੀ ਜੇਲ੍ਹ ਵਿਚ ਹੀ ਹੋਈ ਸੀ।
- ਮੁੱਖ ਮੰਤਰੀ, ਗ੍ਰਹਿ ਮੰਤਰੀ ਤੇ ਜੇਲ੍ਹ ਮੰਤਰੀ ਜੀ, ਹੁਣ ਦਿਓ ਜਵਾਬ ਪੰਜਾਬੀਆਂ ਨੂੰ ਕਿਉਂ ਤੁਹਾਡੇ ਤੋਂ ਅਸਤੀਫਾ ਨਾ ਮੰਗਿਆ ਜਾਵੇ।
- ਤੁਸੀਂ ਗੈਂਗਸਟਰਾਂ ਨਾਲ ਰਲ ਕੇ ਖੇਡ ਰਹੇ ਹੋ
- ਪੰਜਾਬ ਨੂੰ ਗੈਂਗਸਟਰਾਂ ਹਵਾਲੇ ਕਰ ਦਿੱਤਾ। ਗੈਂਗਸਟਰ ਜੇਲ੍ਹਾਂ ਵਿਚੋਂ ਬੈਠ ਕੇ ਸਾਮਰਾਜ ਚਲਾ ਰਹੇ ਹਨ। ਪੁਸ਼ਤਪਨਾਹੀ ਤੁਸੀਂ ਕਰ ਰਹੇ ਹੋ।
- ਪੰਜਾਬ ਦਾ ਬੇੜਾ ਗਰਕ ਇਕੱਲਿਆਂ ਤੁਸੀਂ ਤੇ ਤੁਹਾਡੇ ਆਪ ਸਰਕਾਰ ਨੇ ਕਰ ਦਿੱਤਾ ਹੈ।
- ਕਿਉਂ ਨਾ ਜੇਲ੍ਹ ਮੰਤਰੀ ਹੋਣ ਦੇ ਨਾਅਤੇ ਤੁਹਾਡੇ ’ਤੇ ਪਰਚਾ ਦਰਜ ਹੋਵੇ।
- ਕਿਉਂ ਨਾ ਤੁਹਾਡੇ ਖਿਲਾਫ਼ ਕਾਨੂੰਨੀ ਕਾਰਵਾਈ ਹੋਵੇ
ਪੰਜਾਬ ਜਵਾਬ ਮੰਗਦਾ ਹੈ।
ਮੁੱਖ ਮੰਤਰੀ ਭਗਵੰਤ ਮਾਨ ਸਾਬ ਦਾ ਇਕ ਹੋਰ ਵੱਡਾ ਝੂਠ ਬੇਨਕਾਬ।
ਮੁੱਖ ਮੰਤਰੀ ਤੇ ਡੀ ਜੀ ਪੀ ਨੇ ਦਾਅਵਾ ਕੀਤਾ ਸੀ ਕਿ ਲਾਰੰਸ ਬਿਸ਼ਨੋਈ ਦੀ ਪ੍ਰਾਈਵੇਟ ਚੈਨਲ ਨਾਲ ਇੰਟਰਵਿਊ ਪੰਜਾਬ ਦੀ ਜੇਲ੍ਹ ਵਿਚੋਂ ਨਹੀਂ ਹੋਈ।
ਅੱਜ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿਚ SIT ਨੇ ਸਪੱਸ਼ਟ ਦੱਸ ਦਿੱਤਾ ਕਿ ਇੰਟਰਵਿਊ ਪੰਜਾਬ ਦੀ ਜੇਲ੍ਹ ਵਿਚ ਹੀ ਹੋਈ ਸੀ।
ਮੁੱਖ… pic.twitter.com/ynheTlq2nn— Bikram Singh Majithia (@bsmajithia) July 10, 2024
ਕਾਂਗਰਸ ਦੇ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਕਿਹਾ ਕਿ ਹੁਣ ਇਹ ਗੱਲ ਪੂਰੀ ਤਰ੍ਹਾਂ ਸਪੱਸ਼ਟ ਹੋ ਚੁੱਕੀ ਹੈ ਕਿ ਪੰਜਾਬ ਵਿੱਚ ਗੈਂਗਸਟਰਾਂ ਦਾ ਰਾਜ ਜੇਲ੍ਹਾਂ ਵਿੱਚੋਂ ਹੈ ਕਿਉਂਕਿ ਭਗਵੰਤ ਮਾਨ ਸਰਕਾਰ ਨੇ ਹਾਈ ਕੋਰਟ ਵਿੱਚ ਮੰਨਿਆ ਹੈ ਕਿ ਲਾਰੇਂਸ ਬਿਸ਼ਨੋਈ ਦੀ ਇੰਟਰਵਿਊ ਪੰਜਾਬ ਦੀ ਇੱਕ ਜੇਲ੍ਹ ਵਿੱਚੋਂ ਹੋਈ ਸੀ। ਇਹ ਵੀ ਸਪੱਸ਼ਟ ਹੈ ਕਿ ਸਿੱਧੂ ਮੂਸੇਵਾਲਾਦੇ ਕਾਤਲਾਂ ਨੂੰ ਅਜਿਹੀਆਂ ਸਹੂਲਤਾਂ ਉਸ ਦੇ ਦਿਨ-ਦਿਹਾੜੇ ਕਤਲ ਦੀ ਡੂੰਘੀ ਜੜ੍ਹਾਂ ਵਾਲੀ ਸਾਜ਼ਿਸ਼ ਨੂੰ ਦਰਸਾਉਂਦੀਆਂ ਹਨ ਜਿਸਦੀ ਡੂੰਘੀ ਜਾਂਚ ਦੀ ਲੋੜ ਹੈ ਜਿਸ ਵਿੱਚ ਉਹਨਾਂ ਦੀ ਭੂਮਿਕਾ ਵੀ ਸ਼ਾਮਲ ਹੈ ਜਿਨ੍ਹਾਂ ਨੇ ਸੋਸ਼ਲ ਮੀਡੀਆ ‘ਤੇ ਉਸਦੀ ਸੁਰੱਖਿਆ ਵਾਪਸੀ ਦੇ ਵੇਰਵੇ ਸਾਂਝੇ ਕੀਤੇ ਸਨ। ਪੰਜਾਬ ਕਾਂਗਰਸ ਸਾਰੇ ਦੋਸ਼ੀਆਂ ਖਿਲਾਫ ਇਨਸਾਫ ਅਤੇ ਸਖਤ ਕਾਰਵਾਈ ਦੀ ਮੰਗ ਕਰਦਾ ਹੈ ਕਿ ਉਹ ਕਿੰਨੇ ਵੀ ਤਾਕਤਵਰ ਕਿਉਂ ਨਾ ਹੋਣ।
It is now abundantly clear that gangsters rule the roost in Punjab from jails as @BhagwantMann govt has admitted in High Court that the interview of Lawerence Bishnoi took place from a jail in Punjab! It is also clear that such facilities to killers of @iSidhuMooseWala indicate a… pic.twitter.com/38YJBWaR0W
— Sukhpal Singh Khaira (@SukhpalKhaira) July 11, 2024
ਪੰਜਾਬ ਪੁਲਿਸ ਦੀ SIT ਕਰ ਰਹੀ ਸੀ ਜਾਂਚ
ਪੰਜਾਬ ਪੁਲਿਸ ਦੀ SIT ਨੂੰ ਸਵਾ ਸਾਲ ਇਹ ਦੱਸਦਿਆਂ ਲੱਗ ਗਏ ਕਿ ਲਾਰੈਂਸ ਬਿਸ਼ਨੋਈ ਦੀ ਇੰਟਰਵਿਊ ਪੰਜਾਬ ਦੀ ਜੇਲ੍ਹ ਵਿੱਚੋਂ ਹੀ ਹੋਈ। ਇਸ ਖੁਲਾਸੇ ਨੇ ਪੰਜਾਬ ਦੇ ਡੀਜੀਪੀ ਨੂੰ ਵੀ ਕਟਹਿਰੇ ਵਿੱਚ ਖੜਾ ਕਰ ਦਿੱਤਾ ਹੈ ਕਿਉਂਕਿ ਉਸਨੇ ਇਹ ਦਾਅਵਾ ਕੀਤਾ ਸੀ ਪੰਜਾਬ ਦੀ ਜੇਲ੍ਹ ਵਿੱਚੋਂ ਨਹੀਂ ਹੋਈ ਤੇ ਇਹ ਪੰਜਾਬ ਨੂੰ ਬਦਨਾਮ ਕਰਨ ਦੇ ਇੱਕ ਵੱਡੀ ਸਾਜਿਸ਼ ਸੀ।
ਅਸੀਂ ਡੀਜੀਪੀ ਦੇ ਪੰਜਾਬ ਨੂੰ ਬਦਨਾਮ ਕਰਨ ਵਾਲੇ ਦਾਅਵੇ ਨਾਲ ਸਹਿਮਤ ਹਾਂ। ਪਰ ਸਭ ਤੋਂ ਵੱਡਾ ਸਵਾਲ ਇਹ ਹੈ ਇਸ ਇੰਟਰਵਿਊ ਮਗਰ ਅਸਲ ਸਾਜ਼ਿਸ਼ ਅਤੇ ਤਾਕਤ ਕੌਣ ਸੀ। ਪੰਜਾਬ ਸਰਕਾਰ ਅਤੇ ਪੁਲਿਸ ਨੇ ਇਸ ਬਾਰੇ ਸਵਾ ਸਾਲ ਕਿਉਂ ਲਾਇਆ? ਵੱਡੇ ਸੁਆਲ ਤੇ ਖ਼ਦਸ਼ੇ ਹਾਲੇ ਵੀ ਖੜ੍ਹੇ ਨੇ। ਇਹ ਵੀ ਨਹੀਂ ਪਤਾ ਕਿ ਹੁਣ ਖ਼ੁਲਾਸਾ ਕਰਨ ਮਗਰ ਵੀ ਕੋਈ ਡੂੰਘਾ ਏਜੰਡਾ ਹੋਵੇ।
ਮੁੱਖ ਮੰਤਰੀ ਭਗਵੰਤ ਮਾਨ ਸੂਬੇ ਵਿੱਚ ਅਮਨ-ਕਾਨੂੰਨ ਦੇ ਵਿਗੜ ਰਹੇ ਹਲਾਤਾਂ ਨੂੰ ਕਾਬੂ ਕਰਨ ਵਿੱਚ ਨਾਕਾਮਯਾਬ ਰਿਹਾ ਹੈ ਅਤੇ ਹੁਣ ਗੈਂਗਸਟਰਾਂ ਨੂੰ ਖੁੱਲ੍ਹੇਆਮ ਪੈਰੋਲ ਦਿੱਤੀ ਜਾ ਰਹੀ ਹੈ ਅਤੇ ਜੇਲ੍ਹਾਂ ਵਿੱਚੋਂ ਇੰਟਰਵਿਊ ਦੇਣ ਦੀ ਇਜਾਜ਼ਤ ਦਿੱਤੀ ਜਾ ਰਹੀ ਹੈ।
ਇੱਕ ਸਾਲ ਪਹਿਲਾਾਂ ਹੋਈ ਸੀ ਲਾਰੈਂਸ ਦੀ ਇੰਟਰਵਿਊ
ਜ਼ਿਕਰ ਯੋਗ ਹੈ ਕਿ ਪਿਛਲੇ ਸਾਲ ਇੱਕ ਪ੍ਰਾਈਵੇਟ ਚੈਨਲ ਨੇ ਲਾਰੈਂਸ ਬਿਸ਼ਨੋਈ ਦੀ ਇੰਟਰਵਿਊ ਟੈਲੀਕਾਸਟ ਕੀਤੀ ਸੀ ਜਿਸ ‘ਤੇ ਮੱਚੇ ਹੰਗਾਮੇ ਤੋਂ ਬਾਅਦ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਇੱਕ ਪ੍ਰੈਸ ਕਾਨਫਰੰਸ ਕਰ ਇਸ ਗੱਲ ਦਾ ਖੰਡਨ ਕੀਤਾ ਸੀ ਕਿ ਲਾਰੈਂਸ ਬਿਸ਼ਨੋਈ ਦੀ ਇੰਟਰਵਿਊ ਪੰਜਾਬ ਨਹੀਂ ਬਲਕਿ ਕਿਸੇ ਬਾਹਰਲੀ ਜੇਲ੍ਹ ਵਿੱਚ ਹੋਈ ਹੈ ਅਤੇ ਡੀਜੀਪੀ ਦੇ ਦਾਅਵੇ ਤੋਂ ਬਾਅਦ ਦੁਬਾਰਾ ਫਿਰ ਲਾਰੈਂਸ ਬਿਸ਼ਨੋਈ ਨੇ ਇੱਕ ਹੋਰ ਇੰਟਰਵਿਊ ਦੇ ਦਿੱਤੀ, ਪਰ ਪੰਜਾਬ ਪੁਲਿਸ ਨੇ ਇਸ ਮਾਮਲੇ ਵਿੱਚ ਕੋਈ ਕਾਰਵਾਈ ਨਹੀਂ ਕੀਤੀ, ਜਦੋਂ ਇਹ ਮਾਮਲਾ ਪੰਜਾਬ ਐਂਡ ਹਰਿਆਣਾ ਹਾਈਕੋਰਟ ਵਿੱਚ ਪੁੱਜਿਆ ਤਾਂ ਹਾਈ ਕੋਰਟ ਨੇ ਇਸ ਮਾਮਲੇ ਨੂੰ ਗੰਭੀਰਤਾ ਨਾਲ ਲਿਆ ਅਤੇ ਇਸ ਦੀ ਜਾਂਚ ਲਈ ਤਿੰਨ ਮੈਂਬਰੀ ਐਸਆਈਟੀ ਦਾ ਗਠਨ ਕੀਤਾ ਅਤੇ ਸਿੱਟ ਬਣਨ ਤੋਂ ਬਾਅਦ ਇਸ ਮਾਮਲੇ ਵਿੱਚ ਇੱਕ ਐਫਆਈਆਰ ਦਰਜ ਕੀਤੀ ਗਈ।
ਲੰਘੇ ਕੱਲ੍ਹ ਇਸ ਮਾਮਲੇ ਵਿੱਚ ਇਹ ਖੁਲਾਸੇ ਵਾਲੀ ਸਟੇਟਸ ਰਿਪੋਰਟ ਸਬਮਿਟ ਕੀਤੀ ਗਈ ਹਾਲਾਂਕਿ ਗੈਂਗਸਟਰ ਲਾਰਸ ਬਿਸ਼ਨੋਈ ਦੀਆਂ ਜੇਲ੍ਹ ਵਿੱਚੋਂ ਵੀਡੀਓ ਜਾਰੀ ਹੋਣ ਦਾ ਸਿਲਸਿਲਾ ਲਗਾਤਾਰ ਜਾਰੀ ਹੈ, ਅਜੇ ਕੁਝ ਦਿਨ ਪਹਿਲਾਂ ਹੀ ਈਦ ਦੇ ਮੌਕੇ ‘ਤੇ ਲਾਰੈਂਸ ਬਿਸ਼ਨੋਈ ਨੇ ਪਾਕਿਸਤਾਨ ਦੇ ਇੱਕ ਵੱਡੇ ਗੈਂਗਸਟਰ ਨਾਲ ਵੀਡੀਓ ਕਾਲ ਕੀਤੀ ਅਤੇ ਜਿਸ ਨੂੰ ਬਾਅਦ ਵਿੱਚ ਲੀਕ ਕਰ ਦਿੱਤਾ ਗਿਆ, ਜਦ ਪਹਿਲਾਂ ਲਾਰੈਂਸ ਬਿਸ਼ਨੋਈ ਦੀ ਇੰਟਰਵਿਊ ਟੈਲੀਕਾਸਟ ਹੋਈ ਸੀ ਤਾਂ ਇਸ ਤੇ ਸਿੱਧੂ ਮੂਸੇਵਾਲੇ ਦੇ ਪਿਤਾ ਬਲਕਾਰ ਸਿੰਘ ਸਿੱਧੂ ਨੇ ਵੱਡਾ ਇਤਰਾਜ ਜ਼ਾਹਰ ਕੀਤਾ ਸੀ।