Punjab

ਲਹਿਰਾਗਾਗਾ ਵਿੱਚ ਪਰਾਲੀ ਤੋਂ ਬਾਇਓ ਊਰਜਾ ਬਣਾਉਣ ਵਾਲੀ ਜਰਮਨ ਕੰਪਨੀ ਦੇ ਪਹਿਲੇ ਪਲਾਂਟ ਦਾ ਹੋਵੇਗਾ ਅੱਜ ਉਦਘਾਟਨ

bio energy plant

ਦ ਖ਼ਾਲਸ ਬਿਊਰੋ : ਕੁਝ ਦਿਨ ਪਹਿਲਾਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਐਲਾਨ ਕੀਤਾ ਸੀ ਕਿ ਲਹਿਰਾਗਾਗਾ ਵਿੱਚ ਪਰਾਲੀ ਤੋਂ ਬਾਇਓ ਊਰਜਾ ਬਣਾਉਣ ਵਾਲੀ ਜਰਮਨ ਕੰਪਨੀ ਆਪਣਾ ਪਹਿਲਾ ਪਲਾਂਟ ਲਗਾਵੇਗੀ। ਇਸ ਦਾ ਅੱਜ ਉਦਘਾਟਨ ਹੋਣ ਜਾ ਰਿਹਾ ਹੈ।ਜਿਸ ਦੀ ਜਾਣਕਾਰੀ ਖੁੱਦ ਮੁੱਖ ਮੰਤਰੀ ਪੰਜਾਬ ਨੇ ਟਵੀਟ ਕਰ ਕੇ ਦਿੱਤੀ ਹੈ ।

ਉਹਨਾਂ ਆਪਣੇ ਟਵੀਟ ਵਿੱਚ ਲਿਖਿਆ ਹੈ ਕਿ ਇੱਕ ਸਾਲ ਵਿੱਚ 1 ਲੱਖ ਟਨ ਪਰਾਲ਼ੀ ਤੋਂ ਬਾਇਓ ਊਰਜਾ ਬਣਾਉਣ ਵਾਲੀ ਜਰਮਨੀ ਦੀ ਮਸ਼ਹੂਰ ਕੰਪਨੀ VERBIO ਦੇ ਪਹਿਲੇ ਪਲਾਂਟ ਦਾ ਲਹਿਰਾਗਾਗਾ ਦੇ ਪਿੰਡ ਭੁਟਾਲ ਕਲਾਂ ਵਿਖੇ ਅੱਜ ਉਦਘਾਟਨ ਕੀਤਾ ਜਾਣਾ ਹੈ। ਜਰਮਨੀ ਦੀ ਇੰਡਸਟਰੀ ਪੰਜਾਬ ਵੱਲ ਆ ਰਹੀ ਹੈ ,ਇਹ ਇੱਕ ਚੰਗਾ ਸੰਕੇਤ ਹੈ।

ਆਪਣੇ ਇਸ ਟਵੀਟ ਵਿੱਚ ਉਹਨਾਂ ਨੇ ਇਸ ਸਮਾਗਮ ਦੇ ਸੱਦਾ ਪੱਤਰ ਦੀ ਤਸਵੀਰ ਵੀ ਸਾਂਝੀ ਕੀਤੀ ਹੈ। ਇਸ ਸਮਾਗਮ ਵਿੱਚ ਕੇਂਦਰੀ ਪੈਟਰੋਲੀਅਮ ਮੰਤਰੀ ਹਰਦੀਪ ਪੁਰੀ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨਗੇ ਤੇ ਉਹਨਾਂ ਦੇ ਨਾਲ ਨਾਲ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੀ ਸਮਾਗਮ ਵਿੱਚ ਹਾਜਰ ਹੋਣਗੇ।

ਇਹ ਪਲਾਂਟ ਹਰ ਸਾਲ 1.5 ਲੱਖ ਟਨ ਕਾਰਬਨ ਡਾਈਆਕਸਾਈਡ ਦੇ ਨਿਕਾਸ ਨੂੰ ਘਟਾਉਣ ਦੇ ਮਕਸਦ ਨਾਲ c ਅਤੇ ਖਾਦ ਬਣਾਉਣ ਲਈ ਫਸਲਾਂ ਦੀ ਰਹਿੰਦ-ਖੂੰਹਦ ਦੀ ਵਰਤੋਂ ਕਰੇਗੀ। ਪੰਜਾਬ ਵਿੱਚ ਪਰਾਲੀ ਦੇ ਨਿਪਟਾਰੇ ਲਈ ਪਹਿਲਾਂ ਵਾਲੇ ਪ੍ਰਬੰਧਨ ਨੂੰ ਹੁਲਾਰਾ ਦੇਣ ਅਤੇ ਕਣਕ ਦੇ ਅਗਕੇ ਸੀਜ਼ਨ ਲਈ ਕਿਸਾਨਾਂ ਨੂੰ ਕਣਕ ਦੀ ਨਾੜ ਅਤੇ ਝੋਨੇ ਦੀ ਪਰਾਲੀ ਨੂੰ ਅੱਗ ਲਾਉਣ ਤੋਂ ਰੋਕਣ ਦੇ ਲਈ ਇਹ ਪਹਿਲਾ ਵੱਡਾ ਪ੍ਰੋਜੈਕਟ ਹੈ।

ਪੰਜਾਬ ‘ਚ ਏਸ਼ੀਆ ਦਾ ਸਭ ਤੋਂ ਵੱਡਾ ਸੀਬੀਜੀ ਪਲਾਂਟ ਸ਼ੁਰੂ

ਪੰਜਾਬ ਸਰਕਾਰ ਵੱਲੋਂ ਕੁੱਝ ਦਿਨ ਪਹਿਲਾਂ ਫਸਲਾਂ ਦੀ ਰਹਿੰਦ-ਖੂੰਹਦ ਦੇ ਪੁਰਾਣੇ ਪ੍ਰਬੰਧਨ ਲਈ ਇੱਕ ਨੀਤੀ ਤਿਆਰ ਕੀਤੀ ਗਈ ਸੀ ਅਤੇ ਪਿਛਲੇ ਮਹੀਨੇ ਏਅਰ ਕੁਆਲਿਟੀ ਕੰਟਰੋਲ ਕਮਿਸ਼ਨ ਵੱਲੋਂ ਇਸ ਨੂੰ ਮਨਜ਼ੂਰੀ ਦਿੱਤੀ ਗਈ ਸੀ। ਹਾਲਾਂਕਿ ਇਸ ਨੂੰ ਸੁਚਾਰੂ ਢੰਗ ਨਾਲ ਲਾਗੂ ਕਰਨ ਲਈ ਸੂਬਾ ਸਰਕਾਰ ਨੇ ਇੱਕ ਟਾਸਕ ਫੋਰਸ ਵੀ ਤਿਆਰ ਕੀਤੀ ਹੈ। ਇਸ ਸਾਲ ਕੁੱਲ 18.32 ਮਿਲੀਅਨ ਟਨ ਝੋਨੇ ਦੀ ਪਰਾਲੀ ਦੇ ਉਤਪਾਦਨ ਦੀ ਉਮੀਦ ਕੀਤੀ ਗਈ 2.10 ਮਿਲੀਅਨ ਟਨ ਦੀ ਵਰਤੋਂ ਐਕਸ-ਸੀਟੂ ਰਾਹੀਂ ਕਰਨ ਅਤੇ 2023-24 ਤੱਕ ਇਸ ਨੂੰ ਵਧਾ ਕੇ 4.88 ਮਿਲੀਅਨ ਟਨ ਕਰਨ ਦਾ ਮਕਸਦ ਵੀ ਹੈ।

ਭਾਵੇਂ ਮੁੱਖ ਮੰਤਰੀ ਮਾਨ ਵਲੋਂ ਇਸ ਪਲਾਂਟ ਦਾ ਉਦਘਾਟਨ ਕਰਨ ਦੇ ਦਾਅਵੇ ਕੀਤੇ ਜਾ ਰਹੇ ਹਨ ਪਰ ਵਿਰੋਧੀਆਂ ਵਲੋਂ ਵੀ ਇਸ ਦਾ ਵਿਰੋਧ ਵੀ ਸ਼ੁਰੂ ਹੋ ਗਿਆ ਹੈ। ਪੰਜਾਬ ਵਿੱਚ ਕਾਂਗਰਸੀ ਵਿਧਾਇਕ ਪ੍ਰਗਟ ਸਿੰਘ ਨੇ ਮੁੱਖ ਮੰਤਰੀ ਪੰਜਾਬ ‘ਤੇ ਵਰਦਿਆਂ ਇਹ ਦਾਅਵਾ ਕਰ ਦਿੱਤਾ ਹੈ ਕਿ ਜਿਸ ਪਲਾਂਟ ਦਾ ਮਾਨ ਅੱਜ ਉਦਘਾਟਨ ਕਰਨ ਜਾ ਰਹੇ ਹਨ.ਉਹ ਤਾਂ ਪਿਛਲੇ ਦੋ ਸਾਲ ਤੋਂ ਚੱਲ ਰਿਹਾ ਹੈ।

ਆਪਣੇ ਟਵੀਟ ਵਿੱਚ ਉਹਨਾਂ ਲਿਖਿਆ ਹੈ ਕਿ ਮੁੱਖ ਮੰਤਰੀ ਮਾਨ ਕਾਂਗਰਸ ਸਰਕਾਰ ਵੇਲੇ ਲੱਗੇ ਪ੍ਰੋਜੈਕਟ ਦਾ ਉਦਘਾਟਨ ਕਰਨਗੇ। ਜਿਹੜੇ ਜਰਮਨ ਪਲਾਂਟ ਦਾ ਉਦਘਾਟਨ ਕਰਕੇ ਮੁੱਖ ਮੰਤਰੀ ਮਾਨ ਕਿਸਾਨਾਂ ਨੂੰ ਫਾਇਦਾ ਪਹੁੰਚਾਉਣ ਦੀ ਗੱਲ ਕਰ ਰਿਹਾ ਹੈ, ਉਹ ਫੈਕਟਰੀ ਉਥੇ ਦੋ ਸਾਲਾਂ ਤੋਂ ਚੱਲ ਰਹੀ ਹੈ।

ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਵੀ ਇਸੇ ਮਾਮਲੇ ਵਿੱਚ ਇੱਕ ਟਵੀਟ ਵਿੱਚ ਮੁੱਖ ਮੰਤਰੀ ਪੰਜਾਬ ਤੇ ਨਿਸ਼ਾਨਾ ਲਾਇਆ ਹੈ। ਆਪਣੇ ਟਵੀਟ ਵਿੱਚ ਉਹਨਾਂ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਜੋਕਰ ਦੱਸਿਆ ਹੈ । ਉਹਨਾਂ ਮਾਨ ਨੂੰ ਇਹ ਸਲਾਹ ਵੀ ਦੇ ਛੱਡੀ ਕਿ ਆਪਣੇ ਆਪ ਨੂੰ ਟਵੀਟ ਨਾਲ ਸਾਂਝੀ ਕੀਤੀ ਵੀਡੀਓ ਵਿੱਚ ਦੇਖੋ। ਇਸ ਲਈ ਉਹਨਾਂ ਨੂੰ ਨਕਲੀ ਇਨਕਲਾਬੀ ਦਾ ਨਾਮ ਦਿੱਤਾ ਹੈ।