India

ਯੂਪੀ ‘ਚ ਅੱਜ ਪੈ ਰਹੀਆਂ ਨੇ ਪਹਿਲੇ ਗੇੜ ਦੀਆਂ ਵੋਟਾਂ

‘ਦ ਖ਼ਾਲਸ ਬਿਊਰੋ : ਵਿਧਾਨ ਸਭਾ ਚੋਣਾਂ ਦੇ ਪਹਿਲੇ ਪੜਾਅ ਲਈ ਉੱਤਰ ਪ੍ਰਦੇਸ਼ ਸੂਬੇ ਦੇ 11 ਜ਼ਿਲ੍ਹਿਆਂ ਦੀਆਂ 58 ਵਿਧਾਨ ਸਭਾ ਸੀਟਾਂ ‘ਤੇ ਵੋਟਾਂ ਪੈਣੀਆਂ ਸ਼ੁਰੂ ਹੋ ਗਈਆਂ ਹੈ। ਪੱਛਮੀ ਉੱਤਰ ਪ੍ਰਦੇਸ਼ ਦੀਆਂ ਜ਼ਿਆਦਾਤਰ ਸੀਟਾਂ ਪਹਿਲੇ ਪੜਾਅ ਵਿੱਚ ਸ਼ਾਮਲ ਹਨ। ਵੋਟਿੰਗ ਸ਼ਾਮ 6 ਵਜੇ ਤੱਕ ਜਾਰੀ ਰਹੇਗੀ। ਚੋਣ ਕਮਿਸ਼ਨ ਦੇ ਦਫ਼ਤਰ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਪਹਿਲੇ ਪੜਾਅ ਵਿੱਚ ਸ਼ਾਮਲੀ, ਹਾਪੁੜ, ਗੌਤਮ ਬੁੱਧ ਨਗਰ, ਮੁਜ਼ੱਫਰਨਗਰ, ਮੇਰਠ, ਬਾਗਪਤ, ਗਾਜ਼ੀਆਬਾਦ,ਬੁਲੰਦਸ਼ਹਿਰ, ਅਲੀਗੜ੍ਹ, ਮਥੁਰਾ ਅਤੇ ਆਗਰਾ ਜ਼ਿਲ੍ਹਿਆਂ ਦੀਆਂ ਵਿਧਾਨ ਸਭਾ ਸੀਟਾਂ ‘ਤੇ ਵੋਟਿੰਗ ਹੋਣੀ ਹੈ।

ਚੋਣਾਂ ਦੇ ਪਹਿਲੇ ਪੜਾਅ ਵਿੱਚ ਰਾਜ ਸਰਕਾਰ ਦੇ ਕਈ ਮੰਤਰੀਆਂ ਦੀ ਸਿਆਸੀ ਕਿਸਮਤ ਦਾ ਫੈਸਲਾ ਹੋਵੇਗਾ। ਇਸ ਤੋਂ ਪਹਿਲਾਂ ਰਾਜ ਦੇ ਮੁੱਖ ਚੋਣ ਅਧਿਕਾਰੀ ਅਜੈ ਕੁਮਾਰ ਸ਼ੁਕਲਾ ਨੇ ਦੱਸਿਆ ਕਿ ਚੋਣ ਕਮਿਸ਼ਨ ਵੱਲੋਂ ਚੋਣਾਂ ਨੂੰ ਨਿਰਪੱਖ, ਸੁਰੱਖਿਅਤ ਅਤੇ ਸ਼ਾਂਤੀਪੂਰਨ ਢੰਗ ਨਾਲ ਕਰਵਾਉਣ ਲਈ ਪੁਖਤਾ ਪ੍ਰਬੰਧ ਅਤੇ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ। ਕੋਵਿ ਡ-19 ਦੇ ਮੱਦੇਨਜ਼ਰ ਪੋਲਿੰਗ ਥਾਵਾਂ ‘ਤੇ ਥਰਮਲ ਸਕੈਨਰ, ਹੈਂਡ ਸੈਨੀਟਾਈਜ਼ਰ, ਦਸਤਾਨੇ, ਮਾਸਕ, ਫੇਸ ਸ਼ੀਲਡ, ਪੀਪੀਈ ਕਿੱਟਾਂ, ਤੇ ਹੋਰ ਲੋੜੀਂਦੇ ਪੁਖਤਾ ਪ੍ਰਬੰਧ ਕੀਤੇ ਗਏ ਹਨ।

ਪਹਿਲੇ ਪੜਾਅ ਵਿੱਚ 2.28 ਕਰੋੜ ਵੋਟਰ ਆਪਣੀ ਵੋਟ ਦਾ ਇਸਤੇਮਾਲ ਕਰ ਸਕਣਗੇ, ਜਿਨ੍ਹਾਂ ਵਿੱਚ 1.24 ਕਰੋੜ ਪੁਰਸ਼, 1.04 ਕਰੋੜ ਔਰਤਾਂ ਅਤੇ 1448 ਕਿੰਨਰ ਵੋਟਰ ਸ਼ਾਮਲ ਹਨ। ਚੋਣਾਂ ਦੇ ਪਹਿਲੇ ਪੜਾਅ ਵਿੱਚ 58 ਵਿਧਾਨ ਸਭਾ ਸੀਟਾਂ ਲਈ 623 ਉਮੀਦਵਾਰ ਮੈਦਾਨ ਵਿੱਚ ਹਨ, ਜਿਨ੍ਹਾਂ ਵਿੱਚੋਂ 73 ਮਹਿਲਾ ਉਮੀਦਵਾਰ ਹਨ।

ਸ਼ੁਕਲਾ ਨੇ ਕਿਹਾ, ”ਪਹਿਲੇ ਪੜਾਅ ਦੀਆਂ ਚੋਣਾਂ ਲਈ ਕੁੱਲ 10,853 ਪੋਲਿੰਗ ਸਟੇਸ਼ਨ ਅਤੇ 26,027 ਪੋਲਿੰਗ ਸਥਾਨ ਬਣਾਏ ਗਏ ਹਨ। ਪੋਲਿੰਗ ’ਤੇ ਨਜ਼ਰ ਰੱਖਣ ਲਈ  ਪੁਲਿਸ ਪ੍ਰਸ਼ਾਸਨ ਪੂਰੀ ਤਰਾਂ ਮੁਸ ਤੈਦ  ਹੈ। ਵੋਟਰ ਪਛਾਣ ਪੱਤਰ ਦੀ ਅਣਹੋਂਦ ਵਿੱਚ, ਆਧਾਰ ਕਾਰਡ, ਮਨਰੇਗਾ ਜੌਬ ਕਾਰਡ, ਪੈਨ ਕਾਰਡ ਅਤੇ ਡਰਾਈਵਿੰਗ ਲਾਇਸੈਂਸ ਸਮੇਤ 12 ਹੋਰ ਵਿਕਲਪਕ ਪਛਾਣ ਪੱਤਰਾਂ ਦੀ ਵਰਤੋਂ ਕਰਕੇ ਵੋਟ ਪਾਈ ਜਾ ਸਕਦੀ ਹੈ।