‘ਦ ਖ਼ਾਲਸ ਬਿਊਰੋ :ਪੰਜਾਬ ਕ੍ਰਿਕਟ ਐਸੋਸੀਏਸ਼ਨ ਇੰਦਰਜੀਤ ਸਿੰਘ ਬਿੰਦਰਾ ਸਟੇਡੀਅਮ ਮੋਹਾਲੀ ਵਿੱਖੇ ਭਾਰਤ ਅਤੇ ਸ੍ਰੀਲੰਕਾ ਵਿਚਕਾਰ ਪਹਿਲਾ ਟੈਸਟ ਮੈਚ 4 ਮਾਰਚ ਨੂੰ ਹੋਵੇਗਾ। ਇਸ ਮੈਚ ਦੀਆਂ ਤਿਆਰੀਆਂ ਸੰਬੰਧੀ ਡਿਪਟੀ ਕਮਿਸ਼ਨਰ ਸ੍ਰੀਮਤੀ ਈਸ਼ਾ ਕਾਲੀਆ ਵੱਲੋ ਕ੍ਰਿਕਟ ਐਸੋਸੀਏਸ਼ਨ ਦੇ ਉੱਚ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ ,ਜਿਸ ਦੌਰਾਨ ਉਹਨਾਂ ਮੈਚ ਦੇ ਪ੍ਰਬੰਧਕਾਂ ਨੂੰ ਹਦਾਇਤ ਕੀਤੀ ਕਿ ਟੈਸਟ ਮੈਚ ਦੌਰਾਨ ਕੋਵਿਡ ਪ੍ਰੋਟੋਕਾਲ ਦੀ ਪਾਲਣਾ ਨੂੰ ਯਕੀਨੀ ਬਣਾਇਆ ਜਾਵੇ।
ਉਨਾਂ ਪ੍ਰਬੰਧਕਾ ਨੂੰ ਇਹ ਵੀ ਕਿਹਾ ਕਿ ਦਰਸ਼ਕਾਂ ਦੀ ਐਂਟਰੀ ਕ੍ਰਿਕਟ ਸਟੇਡੀਅਮ ਦੇ ਸਾਰੇ ਗੇਟਾਂ ਜ਼ਰੀਏ ਕਰਵਾਈ ਜਾਵੇ ਤਾਂ ਜੋ ਕਿਸੇ ਤਰਾਂ ਦਾ ਇਕੱਠ ਨਾ ਹੋ ਸਕੇ ਅਤੇ ਨਿਰਧਾਰਤ ਦੂਰੀ ਰੱਖਣ ਦੇ ਨਿਯਮ ਦਾ ਪਾਲਣ ਹੋ ਸਕੇ। ਸਟੇਡੀਅਮ ਵਿੱਚ 50 ਫੀਸਦੀ ਸਮਰੱਥਾ ਨਾਲ ਹੀ ਇਕੱਠ ਕਰਨ ਦੀ ਆਗਿਆ ਹੋਵੇਗੀ।