The Khalas Tv Blog Punjab ਕਾਰਜਕਾਰੀ ਪ੍ਰਧਾਨ ਬਣ ਦੇ ਹੀ ਵਿਵਾਦਾਂ ਚ ਘਿਰੇ ਭੂੰਦੜ! ਮਾਨਸਾ ਦੇ ਸਾਬਕਾ ਵਿਧਾਇਕ ਨੇ ਲਗਾਏ ਗੰਭੀਰ ਇਲਜ਼ਾਮ
Punjab

ਕਾਰਜਕਾਰੀ ਪ੍ਰਧਾਨ ਬਣ ਦੇ ਹੀ ਵਿਵਾਦਾਂ ਚ ਘਿਰੇ ਭੂੰਦੜ! ਮਾਨਸਾ ਦੇ ਸਾਬਕਾ ਵਿਧਾਇਕ ਨੇ ਲਗਾਏ ਗੰਭੀਰ ਇਲਜ਼ਾਮ

ਬਿਉਰੋ ਰਿਪੋਰਟ – ਅਕਾਲੀ ਦਲ ਦੇ ਨਵੇਂ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਨੂੰ ਲੈਕੇ ਨਵਾਂ ਵਿਵਾਦ ਸ਼ੁਰੂ ਹੋ ਗਿਆ ਹੈ। ਮਾਨਸਾ ਦੇ ਸਾਬਕਾ ਵਿਧਾਇਕ ਅਤੇ ਅਕਾਲੀ ਦਲ ਦੇ ਆਗੂ ਸੁਖਵਿੰਦਰ ਸਿੰਘ ਔਲਖ ਨੇ ਇਲਜ਼ਾਮ ਲਗਾਇਆ ਹੈ ਕਿ ਮਾਰਚ 2014 ਵਿੱਚ ਭੂੰਦੜ ਦੇ ਘਰ ਵਿੱਚ ਡੇਰਾ ਸਿਰਸਾ ਦੇ ਸਿਆਸੀ ਵਿੰਗ ਦੇ ਵੱਡੇ ਆਗੂ ਦੀ ਮੀਟਿੰਗ ਹੋਈ ਸੀ। ਉਨ੍ਹਾਂ ਕਿਹਾ ਉਸ ਵੇਲੇ ਸਾਰੇ ਅਖਬਾਰਾਂ ਵਿੱਚ ਵੀ ਖਬਰ ਲੱਗੀ ਸੀ ਕਿ ਕਿਸੇ ਵੱਡੇ ਅਕਾਲੀ ਆਗੂ ਦੇ ਘਰ ਡੇਰੇ ਦੀ ਮੀਟਿੰਗ। ਉਸ ਤੋਂ ਬਾਅਦ ਉਂਗਲਾਂ ਬਲਵਿੰਦਰ ਸਿੰਘ ਭੂੰਦੜ ‘ਤੇ ਉਠਿਆ ਸਨ। ਔਲਖ ਨੇ ਕਿਹਾ ਹਾਲਾਂਕਿ ਮੈਂ ਇਸ ਦੀ ਪੁਸ਼ਟੀ ਨਹੀਂ ਕਰਦਾ ਹਾਂ ਪਰ ਭੂੰਦੜ ਨੂੰ ਆਪ ਇਸ ਦਾ ਸਪੱਸ਼ਟੀਕਰਨ ਦੇਣਾ ਚਾਹੀਦਾ ਹੈ। ਮਾਨਸਾ ਦੇ ਸਾਬਕਾ ਵਿਧਾਇਕ ਨੇ ਕਿਹਾ ਕਿ ਜਿਸ ਵੇਲੇ ਇਹ ਖ਼ਬਰ ਸਾਹਮਣੇ ਆਈ ਸੀ ਸੌਦਾ ਸਾਧ ਦੇ ਨਾਲ ਕਿਸੇ ਵੀ ਤਰ੍ਹਾਂ ਦੇ ਸਬੰਧ ਨੂੰ ਲੈਕੇ ਹੁਕਮਨਾਮਾ ਜਾਰੀ ਕੀਤਾ ਜਾ ਚੁੱਕਾ ਸੀ।

ਔਲਖ ਨੇ ਕਿਹਾ ਕਾਰਜਕਾਰੀ ਪ੍ਰਧਾਨ ਦਾ ਅਹੁਦਾ ਸੰਭਾਲਣ ਤੋਂ ਪਹਿਲਾਂ ਬਲਵਿੰਦਰ ਸਿੰਘ ਭੂੰਦੜ ਨੂੰ ਸਪੱਸ਼ਟੀਕਰਨ ਦੇਣਾ ਚਾਹੀਦਾ ਹੈ। ਉਨ੍ਹਾਂ ਨੇ ਕਿਹਾ ਜੇਕਰ ਅਜਿਹਾ ਹੈ ਤਾਂ ਭੂੰਦੜ ਅਤੇ ਸੁਖਬੀਰ ਸਿੰਘ ਬਾਦਲ ‘ਤੇ ਲੱਗੇ ਇਲਜ਼ਾਮਾਂ ਵਿੱਚ ਕੀ ਫਰਕ ਹੈ। ਇਸ ਦੇ ਨਾਲ ਸਾਬਕਾ ਵਿਧਾਇਕ ਨੇ ਕਾਰਜਕਾਰੀ ਪ੍ਰਧਾਨ ਦੇ ਅਹੁਦੇ ਨੂੰ ਲੈਕੇ ਵੀ ਸਵਾਲ ਚੁੱਕੇ ਹਨ।

ਸੁਖਵਿੰਦਰ ਸਿੰਘ ਨੇ ਕਿਹਾ ਕਾਰਜਕਾਰੀ ਪ੍ਰਧਾਨ ਬਣਾਉਣ ਦਾ ਪਾਰਟੀ ਵਿੱਚ ਕੋਈ ਨਿਯਮ ਨਹੀਂ ਹੈ, ਉਨ੍ਹਾਂ ਕਿਹਾ ਪਾਰਟੀ ਨੂੰ ਦੱਸਣਾ ਚਾਹੀਦਾ ਹੈ ਕਿ ਕਿੰਨਾਂ ਹਾਲਾਤਾਂ ਵਿੱਚ ਕਾਰਜਕਾਰੀ ਪ੍ਰਧਾਨ ਬਣਾਇਆ ਜਾਂਦਾ ਹੈ।

ਇਹ ਵੀ ਪੜ੍ਹੋ –   ਭੈਣ ਨੂੰ ਬਚਾਉਣ ਦੇ ਚੱਕਰ ‘ਚ ਭਰਾ ਸਮੇਤ ਦੋ ਦੀ ਗਈ ਜਾਨ!

 

Exit mobile version