The Khalas Tv Blog Punjab ਆਪ ਵਿਧਾਇਕ ਨੇ ਦਿੱਤਾ ਕੈਪਟਨ ਨੂੰ ਬਿਜਲੀ ਘੱਟ ਕਰਨ ਦਾ ਫਾਰਮੂਲਾ
Punjab

ਆਪ ਵਿਧਾਇਕ ਨੇ ਦਿੱਤਾ ਕੈਪਟਨ ਨੂੰ ਬਿਜਲੀ ਘੱਟ ਕਰਨ ਦਾ ਫਾਰਮੂਲਾ

‘ਦ ਖ਼ਾਲਸ ਬਿਊਰੋ ( ਚੰਡੀਗੜ੍ਹ ) :-  ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਪੰਜਾਬ ਆਮ ਆਦਮੀ ਪਾਰਟੀ ਨੇ ਬਿਜਲੀ ਸਸਤੀ ਕਰਨ ਦਾ ਫ਼ਾਰਮੂਲਾ ਦੱਸ ਦੇ ਹੋਏ ਸਵਾਲ ਪੁੱਛਿਆ ਹੈ, ਉਨ੍ਹਾਂ ਨੇ ਕਿਹਾ ਜਦੋਂ ਇਸੇ ਫ਼ਾਰਮੂਲੇ ‘ਤੇ ਦਿੱਲੀ ਦੀ ਸਰਕਾਰ ਬਿਜਲੀ ਘੱਟ ਕਰ ਸਕਦੀ ਹੈ ਤਾਂ ਪੰਜਾਬ ਸਰਕਾਰ ਕਿਉਂ ਨਹੀਂ ਕਰ ਸਕਦੀ ਹੈ ?

ਪੰਜਾਬ ਦੇ ਯੂਥ ਵਿੰਗ ਦੇ ਪ੍ਰਧਾਨ ਤੇ ਵਿਧਾਇਕ ਮੀਤ ਹੇਅਰ ਨੇ ਕਿਹਾ ਹੈ ਕਿ ਜਿੰਨਾ ਚਿਰ ਪੰਜਾਬ ਸਰਕਾਰ ਨਿੱਜੀ ਬਿਜਲੀ ਕੰਪਨੀਆਂ ਨਾਲ ਹੋਏ ਮਹਿੰਗੇ ਤੇ ਇੱਕਤਰਫ਼ਾ ਬਿਜਲੀ ਖ਼ਰੀਦ ਸਮਝੌਤੇ (ਪੀਪੀਏਜ਼) ਰੱਦ ਨਹੀਂ ਕਰਦੀ, ਉਨ੍ਹਾਂ ਚਿਰ ਨਾ ਪਾਵਰਕੌਮ (ਬਿਜਲੀ ਬੋਰਡ) ਘਾਟੇ ‘ਚੋਂ ਨਿਕਲ ਸਕੇਗੀ ਅਤੇ ਨਾ ਹੀ ਪੰਜਾਬ ਦੇ ਲੋਕਾਂ ਨੂੰ ਅਤਿਅੰਤ ਮਹਿੰਗੀ ਬਿਜਲੀ ਤੋਂ ਰਾਹਤ ਮਿਲ ਸਕੇਗੀ।

ਮੀਤ ਹੇਅਰ ਨੇ ਕਿਹਾ ਕਿ ਦਿੱਲੀ ‘ਚ ਵੀ ਕੇਜਰੀਵਾਲ ਸਰਕਾਰ ਬਣਨ ਤੋਂ ਪਹਿਲਾਂ ਨਿੱਜੀ ਬਿਜਲੀ ਕੰਪਨੀਆਂ, ਅਫ਼ਸਰਾਂ ਅਤੇ ਸਿਆਸਤਦਾਨਾਂ ‘ਤੇ ਆਧਾਰਿਤ ਬਿਜਲੀ ਮਾਫ਼ੀਆ ਸਰਗਰਮ ਸੀ, ਜਿਸ ਨੂੰ ਕੇਜਰੀਵਾਲ ਸਰਕਾਰ ਨੇ ਸੱਤਾ ਸੰਭਾਲ਼ਦਿਆਂ ਹੀ ਤੋੜ ਦਿੱਤਾ ਅਤੇ ਦਿੱਲੀ ਦੀ ਜਨਤਾ ਨੂੰ ਸਭ ਤੋਂ ਸਸਤੀ ਅਤੇ ਸਭ ਤੋਂ ਵੱਧ ਮਾਤਰਾ ‘ਚ ਮੁਫ਼ਤ ਬਿਜਲੀ ਮੁਹੱਈਆ ਕੀਤੀ। ਮੀਤ ਨੇ ਐਲਾਨ ਕੀਤਾ ਕਿ 2022 ‘ਚ ‘ਆਪ’ ਦੀ ਸਰਕਾਰ ਬਣਨ ‘ਤੇ ਪ੍ਰਾਈਵੇਟ ਬਿਜਲੀ ਕੰਪਨੀਆਂ ਨਾਲ ਕੀਤੇ ਮਾਰੂ ਸਮਝੌਤੇ ਤੁਰੰਤ ਰੱਦ ਕਰ ਦਿੱਤੇ ਜਾਣਗੇ ਅਤੇ ਪੰਜਾਬ ਦੇ ਲੋਕਾਂ ਅਤੇ ਖ਼ਜ਼ਾਨੇ ਦੀ ਲੁੱਟ ਪੱਕੇ ਤੌਰ ‘ਤੇ ਬੰਦ ਕਰ ਦਿੱਤੀ ਜਾਵੇਗੀ।
Exit mobile version