India Punjab

ਕਿਸਾਨ ਤੇ ਸਰਕਾਰ ‘ਚ ਅੱਜ ਹੋਵੇਗੀ ਚੌਥੇ ਦੌਰ ਦੀ ਗੱਲਬਾਤ, ਕੀ ਨਿਕਲੇਗਾ ਕੋਈ ਹੱਲ?

The fourth round of talks will be held between farmers and the government today, will there be any solution?

ਚੰਡੀਗੜ੍ਹ :  ਕਿਸਾਨ ਅੰਦੋਲਨ ਦਾ ਅੱਜ ਐਤਵਾਰ (18 ਫਰਵਰੀ) ਛੇਵਾਂ ਦਿਨ ਹੈ। ਦਿੱਲੀ ਮਾਰਚ ਲਈ ਰਵਾਨਾ ਹੋਏ ਕਿਸਾਨ ਪੰਜਾਬ-ਹਰਿਆਣਾ ਦੀ ਸ਼ੰਭੂ ਸਰਹੱਦ ‘ਤੇ ਡਟੇ ਹੋਏ ਹਨ। ਇਸ ਅੰਦੋਲਨ ਦੌਰਾਨ ਹੁਣ ਤੱਕ ਇੱਕ ਕਿਸਾਨ ਅਤੇ ਸਬ ਇੰਸਪੈਕਟਰ ਦੀ ਦਿਲ ਦਾ ਦੌਰਾ ਪੈਣ ਨਾਲ ਮੌਤ ਹੋ ਚੁੱਕੀ।

ਅੱਜ ਚੰਡੀਗੜ੍ਹ ਵਿਚ ਕੇਂਦਰ ਤੇ ਕਿਸਾਨ ਸੰਗਠਨਾਂ ਦੇ ਵਿਚ ਚੌਥੇ ਦੌਰ ਦੀ ਮੀਟਿੰਗ ਹੋਣ ਵਾਲੀ ਹੈ। ਕਿਸਾਨ ਸੰਗਠਨ ਆਪਣੀਆਂ ਮੰਗਾਂ ਨੂੰ ਲੈ ਕੇ ਦਿੱਲੀ ਕੂਚ ਦੀ ਤਿਆਰੀ ਵਿਚ ਹਨ ਜਦੋਂ ਕਿ ਸਰਕਾਰ ਗੱਲਬਾਤ ਜ਼ਰੀਏ ਇਸ ਨੂੰ ਰੋਕਣ ਦੀ ਕੋਸ਼ਿਸ਼ ਕਰ ਰਹੀ ਹੈ। ਇਸ ਤੋਂ ਪਹਿਲਾਂ ਤਿੰਨ ਦੌਰ ਦੀਆਂ ਬੈਠਕਾਂ ਹੋ ਚੁੱਕੀਆਂ ਹਨ ਪਰ ਕਿਸਾਨ ਅੰਦੋਲਨ ਨੂੰ ਰੋਕਣ ਲਈ ਕੋਈ ਵਿਚ ਦਾ ਰਸਤਾ ਨਹੀਂ ਨਿਕਲ ਸਕਿਆ ਹੈ। ਦੋਵੇਂ ਪੱਖਾਂ ਵਿਚ ਫਸਲਾਂ ਦੀ MSP ਗਾਰੰਟੀ ਕਾਨੂੰਨ ਦੇ ਮਸਲੇ ‘ਤੇ ਪੇਚ ਫਸਿਆ ਹੋਇਆ ਹੈ। ਕਿਸਾਨ ਸੰਗਠਨ ਇਸ ਗਾਰੰਟੀ ਨਾਲ ਕੋਈ ਸਮਝੌਤਾ ਕਰਨ ਦੇ ਪੱਖ ਵਿਚ ਨਹੀਂ ਹਨ ਜਦੋਂ ਕਿ ਸਰਕਾਰ ਇਸ ਗਾਰੰਟੀ ਦੀਆਂ ਵਿਵਹਾਰਕ ਪ੍ਰੇਸ਼ਾਨੀਆਂ ਦਾ ਹਵਾਲਾ ਦੇ ਰਹੀ ਹੈ।

ਕੇਂਦਰੀ ਮੰਤਰੀ ਅਰਜੁਨ ਮੁੰਡਾ, ਪੀਯੂਸ਼ ਗੋਇਲ ਤੇ ਮੰਤਰੀ ਨਿਤਿਆਨੰਦ ਰਾਏ ਅੱਜ ਇਕ ਵਾਰ ਫਿਰ ਕਿਸਾਨਾਂ ਨਾਲ ਬੈਠਕ ਕਰਨਗੇ। ਇਹ ਬੈਠਕ ਚੰਡੀਗੜ੍ਹ ਸਥਿਤ ਪੰਜਾਬ ਸਰਕਾਰ ਦੇ ਮਹਾਤਮਾ ਗਾਂਧੀ ਸਟੇਟ ਇੰਸਟੀਚਿਊਟ ਆਫ ਪਬਲਿਕ ਐਡਮਿਨੀਸਟ੍ਰੇਸ਼ਨ ਵਿਚ ਸ਼ਾਮ 6 ਵਜੇ ਹੋਵੇਗੀ।ਮੀਟਿੰਗ ਵਿਚ ਕਿਸਾਨਾਂ ਵੱਲੋਂ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਜਨਰਲ ਸਕੱਤਰ ਸਵਰਨ ਸਿੰਗ ਪੰਧੇਰ, ਭਾਰਤੀ ਕਿਸਾਨ ਯੂਨੀਅਨ (ਸਿੱਧੂਪੁਰ) ਦੇ ਜਗਜੀਤ ਸਿੰਘ ਡੱਲੇਵਾਲ ਤੋਂ ਇਲਾਵਾ ਕਈ ਹੋਰ ਕਿਸਾਨ ਨੇਤਾ ਮੌਜੂਦ ਰਹਿਣਗੇ।

ਦੱਸ ਦੇਈਏ ਕਿ ਪੰਜਾਬ ਦੇ ਸ਼ੰਭੂ ਬਾਰਡਰ ‘ਤੇ ਕਿਸਾਨ ਭਾਰੀ ਗਿਣਤੀ ਵਿਚ ਇਕੱਠੇ ਹੋਏ ਹਨ ਜੋ ਕਿਸੇ ਵੀ ਸਮੇਂ ਹਰਿਆਣਾ ਤੇ ਦਿੱਲੀ ਵਿਚ ਦਾਖਲ ਹੋ ਸਕਦੇ ਹਨ। ਦੂਜੇ ਪਾਸੇ ਪੁਲਿਸ ਪ੍ਰਸ਼ਾਸਨ ਨੇ ਵੀ ਪੂਰੀਆਂ ਤਿਆਰੀਆਂ ਕੀਤੀਆਂ ਹੋਈਆਂ ਹਨ ਤੇ ਕਿਸਾਨਾਂ ਨੂੰ ਸ਼ੰਭੂ ਬਾਰਡਰ ਪਾਰ ਕਰਨ ਤੇ ਸਿੰਘੂ ਬਾਰਡਰ ਤੱਕ ਪਹੁੰਚਣ ਤੋਂ ਰੋਕਣ ਦੀਆਂ ਕੋਸ਼ਿਸ਼ਾਂ ਜਾਰੀ ਹਨ। ਇਸੇ ਤਹਿਤ ਪੁਲਿਸ ਵੱਲੋਂ ਅੱਥਰੂ ਗੈਸ ਦੇ ਗੋਲੇ ਦਾਗੇ ਜਾ ਰਹੇ ਹਨ ਜਿਸ ਵਿਚ ਕੁਝ ਕਿਸਾਨ ਜ਼ਖਮੀ ਵੀ ਹੋਏ ਹਨ।

ਸਰਕਾਰ ਇਸ ਮੁੱਦੇ ਨੂੰ ਗੱਲਬਾਤ ਜ਼ਰੀਏ ਸੁਲਝਾ ਲੈਣ ਦੀਆਂ ਦਲੀਲਾਂ ਦੇ ਰਹੀ ਹੈ। ਚੰਡੀਗੜ੍ਹ ਵਿਚ ਹੁਣ ਤੱਕ ਤਿੰਨ ਦੌਰ ਦੀ ਗੱਲਬਾਤ ਹੋ ਚੁੱਕੀ ਹੈ। ਦੋਵੇਂ ਪੱਖਾਂ ਵਿਚ ਮੀਟਿੰਗ ਜ਼ਰੂਰ ਚੱਲ ਰਹੀ ਹੈ ਪਰ ਅਜੇ ਤੱਕ ਕੋਈ ਠੋਸ ਨਤੀਜਾ ਨਹੀਂ ਨਿਕਲ ਸਕਿਆ ਹੈ।