Punjab

ਪੰਜਾਬ ਦੇ ਇੰਨ੍ਹਾਂ ਸੱਤ ਸ਼ਹਿਰਾਂ ‘ਚ ਗਰਮੀ ਦਾ ਕਹਿਰ

ਪੰਜਾਬ ਵਿੱਚ ਗਰਮੀ ਦਾ ਕਹਿਰ ਜਾਰੀ ਹੈ ਅਤੇ ਸੂਬੇ ਦੇ ਸੱਤ ਸ਼ਹਿਰਾਂ ਦਾ ਤਾਪਮਾਨ 40 ਡਿਗਰੀ ਤੋਂ ਟੱਪ ਗਿਆ ਹੈ। ਲੋਕਾਂ ਨੂੰ ਪਿਛਲੇ ਕੁਝ ਦਿਨਾਂ ਤੋਂ ਪੈ ਰਹੀ ਗਰਮੀ ਤੋਂ 10 ਮਈ ਯਾਨੀ ਅੱਜਨੂੰ ਰਾਹਤ ਮਿਲਣ ਦੀ ਉਮੀਦ ਹੈ। ਮੌਸਮ ਵਿਭਾਗ ਮੁਤਾਬਿਕ ਭਲਕ ਤੋਂ ਪੱਛਮੀ ਗੜਬੜੀ ਸ਼ੁਰੂ ਹੋਵੇਗੀ ਜੋ 13 ਮਈ ਤੱਕ ਜਾਰੀ ਰਹੇਗੀ। ਇਸ ਦੌਰਾਨ ਪੰਜਾਬ ਦੇ ਜ਼ਿਆਦਾਤਰ ਖੇਤਰਾਂ ਵਿਚ ਮੀਂਹ ਪਵੇਗਾ। ਗਰਮੀ ਵਧਣ ਕਾਰਨ ਲੋਕਾਂ ਦਾ ਜਿਊਣਾ ਮੁਹਾਲ ਹੋ ਗਿਆ ਹੈ।

ਮੌਸਮ ਮਾਹਿਰ ਗਰਮੀ ਦਾ ਕਾਰਨ ਕਈ ਦਿਨਾਂ ਤੋਂ ਨਿਰੰਤਰ ਵਗ ਰਹੀ ਪੁਰੇ ਦੀ ਹਵਾ ਨੂੰ ਮੰਨ ਰਹੇ ਹਨ।  ਸ੍ਰੀ ਅੰਮ੍ਰਿਤਸਰ ਸਭ ਤੋਂ ਗਰਮ ਰਿਹਾ ਜਿਥੇ ਵੱਧ ਤੋਂ ਵੱਧ ਤਾਪਮਾਨ 42.5 ਡਿਗਰੀ ਸੈਲਸੀਅਸ ਤੇ ਘੱਟ ਤੋਂ ਘੱਟ ਤਾਪਮਾਨ 26 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।

ਫ਼ਿਰੋਜ਼ਪੁਰ ਦਾ ਵੱਧ ਤੋਂ ਵੱਧ ਤਾਪਮਾਨ 42.3 ਡਿਗਰੀ ਸੈਲਸੀਅਸ, ਪਠਾਨਕੋਟ ਦਾ ਵੱਧ ਤੋਂ ਵੱਧ ਤਾਪਮਾਨ 42.2 ਡਿਗਰੀ ਸੈਲਸੀਅਸ, ਫ਼ਰੀਦਕੋਟ ਦਾ ਵੱਧ ਤੋਂ ਵੱਧ ਤਾਪਮਾਨ 42.0 ਡਿਗਰੀ ਸੈਲਸੀਅਸ ਅਤੇ ਘੱਟ ਤੋਂ ਘੱਟ ਤਾਪਮਾਨ 26.5 ਡਿਗਰੀ ਸੈਲਸੀਅਸ, ਸਮਰਾਲਾ ਦਾ ਵੱਧ ਤੋਂ ਵੱਧ ਤਾਪਮਾਨ 41.6 ਡਿਗਰੀ ਸੈਲਸੀਅਸ, ਬਰਨਾਲਾ ਦਾ ਵੱਧ ਤੋਂ ਵੱਧ ਤਾਪਮਾਨ 41.4 ਡਿਗਰੀ ਸੈਲਸੀਅਸ, ਗੁਰਦਾਸਪੁਰ ਦਾ ਵੱਧ ਤੋਂ ਵੱਧ ਤਾਪਮਾਨ 41.0 ਡਿਗਰੀ ਸੈਲਸੀਅਸ, ਜਲੰਧਰ ਦਾ ਵੱਧ ਤੋਂ ਵੱਧ ਤਾਪਮਾਨ 40.8 ਡਿਗਰੀ ਸੈਲਸੀਅਸ, ਲੁਧਿਆਣਾ ਦਾ ਵੱਧ ਤੋਂ ਵੱਧ ਤਾਪਮਾਨ 39.8 ਡਿਗਰੀ ਸੈਲਸੀਅਸ, ਪਟਿਆਲਾ ਦਾ ਵੱਧ ਤੋਂ ਵੱਧ ਤਾਪਮਾਨ 38.2 ਅਤੇ ਘੱਟ ਤੋਂ ਘੱਟ ਤਾਪਮਾਨ 25.9 ਡਿਗਰੀ ਸੈਲਸੀਅਸ, ਰੂਪਨਗਰ ਦਾ ਵੱਧ ਤੋਂ ਵੱਧ ਤਾਪਮਾਨ 37.8 ਡਿਗਰੀ ਸੈਲਸੀਅਸ, ਮੁਹਾਲੀ ਦਾ ਵੱਧ ਤੋਂ ਵੱਧ ਤਾਪਮਾਨ 37.7 ਡਿਗਰੀ ਸੈਲਸੀਅਸ, ਸ੍ਰੀ ਆਨੰਦਪੁਰ ਸਾਹਿਬ ਦਾ ਵੱਧ ਤੋਂ ਵੱਧ ਤਾਪਮਾਨ 37.6 ਡਿਗਰੀ ਸੈਲਸੀਅਸ ਅਤੇ ਚੰਡੀਗੜ੍ਹ ਦਾ ਵੱਧ ਤੋਂ ਵੱਧ ਤਾਪਮਾਨ 37.2 ਡਿਗਰੀ ਸੈਲਸੀਅਸ ਅਤੇ ਘੱਟ ਤੋਂ ਘੱਟ ਤਾਪਮਾਨ 27.7 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।

ਇਹ ਵੀ ਪੜ੍ਹੋ – ਕਤਰ ਤੋਂ ਬਾਅਦ ਭਾਰਤ ਦੀ ਇੱਕ ਹੋਰ ਕੂਟਨੀਤਕ ਜਿੱਤ, ਈਰਾਨ ਨੇ 5 ਭਾਰਤੀਆਂ ਨੂੰ ਕੀਤਾ ਰਿਹਾਅ