India Punjab Religion

ਇਸ ਦਿਨ ਖੁੱਲਣਗੇ ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ

Sri Hemkunt Sahib

ਉੱਤਰਾਖੰਡ ਦੇ ਚਮੋਲੀ ਜ਼ਿਲ੍ਹੇ ਵਿੱਚ ਸਥਿਤ ਸਿੱਖਾਂ ਦੇ ਧਾਰਮਿਕ ਸਥਾਨ ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ 25 ਮਈ ਤੋਂ ਸ਼ੁਰੂ ਹੋਣ ਜਾ ਰਹੀ ਹੈ।  ਉੱਤਰਾਖੰਡ ਸਰਕਾਰ ਅਤੇ ਗੁਰਦੁਆਰਾ ਸ਼੍ਰੀ ਹੇਮਕੁੰਟ ਸਾਹਿਬ ਮੈਨੇਜਮੈਂਟ ਟਰੱਸਟ ਨੇ ਯਾਤਰਾ ਦੀ ਮਿਤੀ ਦਾ ਐਲਾਨ ਕਰ ਦਿੱਤਾ ਹੈ।

ਗੁਰਦੁਆਰਾ ਸ਼੍ਰੀ ਹੇਮਕੁੰਟ ਸਾਹਿਬ ਮੈਨੇਜਮੈਂਟ ਟਰੱਸਟ ਦੇ ਪ੍ਰਧਾਨ ਨਰਿੰਦਰ ਸਿੰਘ ਬਿੰਦਰਾ ਨੇ ਮੁੱਖ ਸਕੱਤਰ ਰਾਧਾ ਰਤੂਰੀ ਨਾਲ ਮੁਲਾਕਾਤ ਕੀਤੀ ਅਤੇ ਇਹ ਜਾਣਕਾਰੀ ਦਿੱਤੀ।

ਦੱਸ ਦੇਈਏ ਕਿ ਇਹ ਯਾਤਰਾ 25 ਮਈ ਤੋਂ ਸ਼ੁਰੂ ਹੋਵੇਗੀ ਅਤੇ 10 ਅਕਤੂਬਰ ਨੂੰ ਖਤਮ ਹੋਵੇਗੀ। ਜਿਸ ਕਾਰਨ ਸ਼ਰਧਾਲੂਆਂ ਨੂੰ ਪਵਿੱਤਰ ਤੀਰਥ ਸਥਾਨ ਦੇ ਦਰਸ਼ਨ ਕਰਨ ਲਈ ਲਗਭਗ ਪੰਜ ਮਹੀਨੇ ਦਾ ਸਮਾਂ ਮਿਲੇਗਾ।

ਪਿਛਲੇ ਸਾਲ 1.5 ਲੱਖ ਤੋਂ ਵੱਧ ਯਾਤਰੀ ਆਏ ਸਨ

ਪਿਛਲੇ ਸਾਲ 1 ਲੱਖ 83 ਹਜ਼ਾਰ 722 ਸ਼ਰਧਾਲੂ ਹੇਮਕੁੰਟ ਸਾਹਿਬ ਦੇ ਦਰਸ਼ਨਾਂ ਲਈ ਪਹੁੰਚੇ ਸਨ। ਜਦੋਂ ਕਿ ਇਸ ਤੋਂ ਪਹਿਲਾਂ ਸਾਲ 2023 ਵਿੱਚ ਇੱਕ ਲੱਖ 77 ਹਜ਼ਾਰ 463 ਸ਼ਰਧਾਲੂ ਪਹੁੰਚੇ ਸਨ।