ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਅਹਿਮ ਪੰਥਕ ਮਾਮਲਿਆਂ ਉੱਤੇ ਵਿਚਾਰ-ਵਟਾਂਦਰੇ ਲਈ ਮਿਤੀ 28 ਜਨਵਰੀ ਨੂੰ ਸੱਦੀ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਮੁਲਤਵੀ ਕਰ ਦਿੱਤੀ ਗਈ ਹੈ। ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੰਥਕ ਮਾਮਲਿਆਂ ਉੱਤੇ ਵਿਚਾਰ-ਵਟਾਂਦਰੇ ਲਈ ਮਿਤੀ 28 ਜਨਵਰੀ 2025 ਨੂੰ ਰੱਖੀ ਗਈ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਦੇ ਆਦੇਸ਼ਾਂ ਅਨੁਸਾਰ ਸਿੰਘ ਸਾਹਿਬ ਦੇ ਕੁਝ ਨਿੱਜੀ ਰੁਝੇਵਿਆਂ ਕਾਰਨ ਮੁਲਤਵੀ ਕੀਤੀ ਜਾਂਦੀ ਹੈ।
The Khalas Tv Blog Punjab 28 ਜਨਵਰੀ ਨੂੰ ਹੋਣ ਵਾਲੀ ਪੰਜ ਸਿੰਘ ਸਾਹਿਬਾਨਾਂ ਦੀ ਇਕੱਤਰਤਾ ਜਥੇਦਾਰ ਸਾਹਿਬਾਨ ਦੇ ਨਿੱਜੀ ਰੁਝੇਵਿਆਂ ਕਾਰਨ ਹੋਈ ਮੁਲਤਵੀ