The Khalas Tv Blog International ਪਿਆਰ ਦੀ ਖਾਤਰ ਕੁੜੀ ਨੇ ਦਿੱਤੀ ਸਾਰੇ ਪਰਿਵਾਰ ਦੀ ਬਲੀ, 13 ਲੋਕਾਂ ਨੂੰ ਜ਼ਹਿਰ ਦੇ ਕੇ ਮਾਰਿਆ
International

ਪਿਆਰ ਦੀ ਖਾਤਰ ਕੁੜੀ ਨੇ ਦਿੱਤੀ ਸਾਰੇ ਪਰਿਵਾਰ ਦੀ ਬਲੀ, 13 ਲੋਕਾਂ ਨੂੰ ਜ਼ਹਿਰ ਦੇ ਕੇ ਮਾਰਿਆ

ਪਾਕਿਸਤਾਨ : ਕਿਹਾ ਜਾਂਦਾ ਹੈ ਕਿ ਲੋਕ ਪਿਆਰ ਵਿੱਚ ਸਾਰੀਆਂ ਹੱਦਾਂ ਪਾਰ ਕਰ ਜਾਂਦੇ ਹਨ ਅਤੇ ਉਨ੍ਹਾਂ ਨੂੰ ਆਪਣੇ ਪਿਆਰ ਦੇ ਸਾਹਮਣੇ ਮਾ-ਬਾਪ ਦਾ ਰਿਸ਼ਤਾ ਦੀ ਫਿਕਾ ਲੱਗਦਾ ਹੈ। ਅਜਿਹਾ ਹੀ ਇੱਕ ਮਾਮਲਾ ਪਾਕਿਸਤਾਨ ਦੇ ਸਿੰਧ ਤੋਂ ਸਾਹਮਣੇ ਆਇਆ ਹੈ ਜਿੱਥੇ ਇੱਕ ਲੜਕੀ ਨੇ ਆਪਣੇ ਮਾਤਾ-ਪਿਤਾ ਸਮੇਤ ਪਰਿਵਾਰ ਦੇ 13 ਮੈਂਬਰਾਂ ਨੂੰ ਜ਼ਹਿਰ ਦੇ ਕੇ ਮਾਰ ਦਿੱਤਾ।

ਜਾਣਕਾਰੀ ਮੁਤਾਬਕ ਪਾਕਿਸਤਾਨ ਦੇ ਸਿੰਧ ਸੂਬੇ ਵਿਚ ਇਕ ਲੜਕੀ ਨੂੰ ਆਪਣੇ ਪਰਿਵਾਰ ਦੇ 13 ਮੈਂਬਰਾਂ ਦੀ ਹੱਤਿਆ ਦੇ ਦੋਸ਼ ਵਿਚ ਗ੍ਰਿਫਤਾਰ ਕੀਤਾ ਗਿਆ ਹੈ। ਪੁਲਿਸ ਨੇ ਇਹ ਜਾਣਕਾਰੀ ਦਿੱਤੀ। ਪੁਲਿਸ ਨੇ ਦੱਸਿਆ ਕਿ ਲੜਕੀ ਦਾ ਪਰਿਵਾਰ ਆਪਣੀ ਮਰਜ਼ੀ ਮੁਤਾਬਕ ਉਸ ਨਾਲ ਵਿਆਹ ਕਰਨ ਨੂੰ ਤਿਆਰ ਨਹੀਂ ਸੀ। ਪੁਲਿਸ ਨੇ ਦੱਸਿਆ ਕਿ ਇਹ ਮੌਤਾਂ 19 ਅਗਸਤ ਨੂੰ ਖੈਰਪੁਰ ਨੇੜੇ ਹੈਬਤ ਖਾਨ ਬਰੋਹੀ ਪਿੰਡ ਵਿੱਚ ਹੋਈਆਂ ਸਨ। ਇਸ ਵਿਚ ਕਿਹਾ ਗਿਆ ਹੈ ਕਿ ਲੜਕੀ ਉਸ ਸਮੇਂ ਗੁੱਸੇ ਵਿਚ ਆ ਗਈ ਜਦੋਂ ਉਸ ਦੇ ਪਰਿਵਾਰ ਨੇ ਉਸ ਨੂੰ ਆਪਣੀ ਪਸੰਦ ਦੇ ਲੜਕੇ ਨਾਲ ਵਿਆਹ ਨਹੀਂ ਕਰਨ ਦਿੱਤਾ।

ਪੁਲਿਸ ਨੇ ਦੱਸਿਆ ਕਿ ਇਸ ਤੋਂ ਬਾਅਦ ਉਸ ਨੇ ਆਪਣੇ ਪ੍ਰੇਮੀ ਨਾਲ ਮਿਲ ਕੇ ਆਪਣੇ ਮਾਤਾ-ਪਿਤਾ ਸਮੇਤ ਪਰਿਵਾਰਕ ਮੈਂਬਰਾਂ ਨੂੰ ਜ਼ਹਿਰ ਦੇਣ ਦੀ ਸਾਜ਼ਿਸ਼ ਰਚੀ। ਖੈਰਪੁਰ ਦੇ ਸੀਨੀਅਰ ਪੁਲਿਸ ਅਧਿਕਾਰੀ ਇਨਾਇਤ ਸ਼ਾਹ ਨੇ ਕਿਹਾ, “ਖਾਣਾ ਖਾਣ ਤੋਂ ਬਾਅਦ ਸਾਰੇ 13 ਮੈਂਬਰ ਬੀਮਾਰ ਹੋ ਗਏ ਅਤੇ ਉਨ੍ਹਾਂ ਨੂੰ ਹਸਪਤਾਲ ਲਿਜਾਇਆ ਗਿਆ, ਜਿੱਥੇ ਸਾਰਿਆਂ ਦੀ ਮੌਤ ਹੋ ਗਈ।” ਜਦੋਂ ਪੋਸਟਮਾਰਟਮ ਹੋਇਆ ਤਾਂ ਸਾਹਮਣੇ ਆਇਆ ਕਿ ਇਨ੍ਹਾਂ ਲੋਕਾਂ ਦੀ ਮੌਤ ਜ਼ਹਿਰੀਲਾ ਭੋਜਨ ਖਾਣ ਕਾਰਨ ਹੋਈ ਹੈ।

ਉਨ੍ਹਾਂ ਨੇ ਦੱਸਿਆ ਕਿ ਜਦੋਂ ਪੁਲਸ ਨੇ ਬਾਰੀਕੀ ਨਾਲ ਜਾਂਚ ਕੀਤੀ ਤਾਂ ਪਤਾ ਲੱਗਾ ਕਿ ਬੇਟੀ ਅਤੇ ਉਸ ਦੇ ਪ੍ਰੇਮੀ ਨੇ ਘਰ ‘ਚ ਰੋਟੀ ਬਣਾਉਣ ਲਈ ਵਰਤੀ ਜਾਂਦੀ ਕਣਕ ‘ਚ ਜ਼ਹਿਰ ਮਿਲਾ ਦਿੱਤਾ ਸੀ। ਸ਼ਾਹ ਨੇ ਕਿਹਾ, “ਲੜਕੀ ਗੁੱਸੇ ‘ਚ ਸੀ ਕਿਉਂਕਿ ਉਸ ਦਾ ਪਰਿਵਾਰ ਉਸ ਦਾ ਵਿਆਹ ਆਪਣੀ ਪਸੰਦ ਦੇ ਲੜਕੇ ਨਾਲ ਕਰਨ ਲਈ ਤਿਆਰ ਨਹੀਂ ਸੀ।”

Exit mobile version