India

ਮਈ ਦੇ ਪਹਿਲੇ ਦਿਨ ਮਿਲੀ ਖੁਸ਼ਖਬਰੀ, ਗੈਸ ਸਿਲੰਡਰ ਦੀਆਂ ਕੀਮਤਾਂ ਘਟੀਆਂ

ਦਿੱਲੀ : ਮਈ ਮਹੀਨੇ ਦੀ ਸ਼ੁਰੂਆਤ ਚੰਗੀ ਖ਼ਬਰ ਲੈ ਕੇ ਆਈ ਹੈ। ਤੇਲ ਕੰਪਨੀਆਂ ਨੇ ਬੁੱਧਵਾਰ 1 ਮਈ ਨੂੰ ਗੈਸ ਸਿਲੰਡਰ ਦੀਆਂ ਕੀਮਤਾਂ ਘਟਾਈਆਂ ਹਨ। ਮਹਿੰਗਾਈ ਦਰਮਿਆਨ ਜਨਤਾ ਲਈ ਇਹ ਰਾਹਤ ਦੀ ਖਬਰ ਹੈ। ਇਹ ਲਗਾਤਾਰ ਦੂਜਾ ਮਹੀਨਾ ਹੈ ਜਦੋਂ ਤੇਲ ਕੰਪਨੀਆਂ ਨੇ ਆਪਣੇ ਗਾਹਕਾਂ ਨੂੰ ਰਾਹਤ ਦਿੱਤੀ ਹੈ। 19 ਕਿਲੋ ਦਾ ਕਮਰਸ਼ੀਅਲ ਗੈਸ ਸਿਲੰਡਰ ਅੱਜ ਤੋਂ 20 ਰੁਪਏ ਸਸਤਾ ਹੋ ਗਿਆ ਹੈ।

ਜਾਣਕਾਰੀ ਮੁਤਾਬਕ ਤੇਲ ਮਾਰਕੀਟਿੰਗ ਕੰਪਨੀਆਂ ਨੇ ਅੱਜ ਤੋਂ 19 ਕਿਲੋ ਦੇ ਵਪਾਰਕ ਸਿਲੰਡਰ ਦੀ ਕੀਮਤ ਵਿੱਚ 20 ਰੁਪਏ ਦੀ ਕਟੌਤੀ ਕੀਤੀ ਹੈ। ਦਿੱਲੀ ‘ਚ ਕੀਮਤ ਹੁਣ 19 ਰੁਪਏ ਘੱਟ ਕੇ 1745.50 ਰੁਪਏ ਹੋ ਗਈ ਹੈ। ਪਹਿਲਾਂ ਇਹ 1764.50 ਰੁਪਏ ਵਿੱਚ ਉਪਲਬਧ ਸੀ। ਕੋਲਕਾਤਾ ‘ਚ ਇਹ ਸਿਲੰਡਰ ਹੁਣ 1859 ਰੁਪਏ ‘ਚ ਮਿਲ ਰਿਹਾ ਹੈ, ਪਹਿਲਾਂ ਇਸ ਦੀ ਕੀਮਤ 1879 ਰੁਪਏ ਸੀ। ਮੁੰਬਈ ‘ਚ ਵਪਾਰਕ ਸਿਲੰਡਰ ਦੀ ਕੀਮਤ 1717.50 ਰੁਪਏ ਤੋਂ 19 ਰੁਪਏ ਘੱਟ ਕੇ 1698.50 ਰੁਪਏ ਹੋ ਗਈ ਹੈ। ਚੇਨਈ ਵਿੱਚ ਵਪਾਰਕ ਸਿਲੰਡਰ 1911 ਰੁਪਏ ਵਿੱਚ ਉਪਲਬਧ ਹੈ।

ਦੱਸ ਦੇਈਏ ਕਿ ਤੇਲ ਕੰਪਨੀਆਂ ਨੇ ਅਪ੍ਰੈਲ ਮਹੀਨੇ ‘ਚ ਕਮਰਸ਼ੀਅਲ ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵੀ ਕਟੌਤੀ ਕੀਤੀ ਸੀ। ਰਾਸ਼ਟਰੀ ਰਾਜਧਾਨੀ ਨਵੀਂ ਦਿੱਲੀ ‘ਚ 19 ਕਿ.ਗ੍ਰਾ. ਐਲਪੀਜੀ ਗੈਸ ਸਿਲੰਡਰ ਦੀ ਕੀਮਤ 30.50 ਰੁਪਏ ਘਟ ਕੇ 1764.50 ਰੁਪਏ ਹੋ ਗਈ ਸੀ। ਇਸ ਦੇ ਨਾਲ ਹੀ ਕੋਲਕਾਤਾ ‘ਚ ਇਸ ‘ਚ 32 ਰੁਪਏ ਦੀ ਕਮੀ ਆਈ ਹੈ, ਜੋ ਪਹਿਲਾਂ 1879 ਰੁਪਏ ‘ਚ ਵਿਕ ਰਹੀ ਸੀ। ਮੁੰਬਈ ‘ਚ ਕਮਰਸ਼ੀਅਲ ਗੈਸ ਸਿਲੰਡਰ ਦੀਆਂ ਕੀਮਤਾਂ ‘ਚ 31.50 ਰੁਪਏ ਦੀ ਕਟੌਤੀ ਹੋਈ ਹੈ, ਜੋ 1717.50 ਰੁਪਏ ‘ਤੇ ਆ ਗਈ ਹੈ। ਇਸ ਦੇ ਨਾਲ ਹੀ ਚੇਨਈ ‘ਚ ਇਸ ਨੂੰ 30.50 ਰੁਪਏ ਘਟਾ ਕੇ 1930 ਰੁਪਏ ਕਰ ਦਿੱਤਾ ਗਿਆ ਸੀ।

ਤੇਲ ਕੰਪਨੀਆਂ ਨੇ ਘਰੇਲੂ ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਕੋਈ ਬਦਲਾਅ ਨਹੀਂ ਕੀਤਾ ਹੈ। 14.2 ਕਿਲੋਗ੍ਰਾਮ ਸਿਲੰਡਰ ‘ਚ ਕੋਈ ਕਟੌਤੀ ਨਹੀਂ ਕੀਤੀ ਗਈ ਹੈ। ਇਸ ਤੋਂ ਪਹਿਲਾਂ ਮੋਦੀ ਸਰਕਾਰ ਨੇ ਉੱਜਵਲਾ ਯੋਜਨਾ ਦੇ ਲਾਭਪਾਤਰੀਆਂ ਲਈ 100 ਰੁਪਏ ਦੀ ਕਟੌਤੀ ਦਾ ਐਲਾਨ ਕੀਤਾ ਸੀ। ਰਾਜਧਾਨੀ ਵਿੱਚ ਘਰੇਲੂ ਗੈਸ ਦੀ ਕੀਮਤ 603 ਰੁਪਏ ਹੈ। ਇਹੀ ਸਿਲੰਡਰ ਕੋਲਕਾਤਾ ‘ਚ 829 ਰੁਪਏ ‘ਚ ਮਿਲ ਰਿਹਾ ਹੈ। ਮੁੰਬਈ ‘ਚ ਇਹ 802.50 ਰੁਪਏ ਹੈ। ਇਸ ਦੇ ਨਾਲ ਹੀ ਚੇਨਈ ‘ਚ ਘਰੇਲੂ ਗੈਸ ਸਿਲੰਡਰ 818.50 ਰੁਪਏ ‘ਚ ਮਿਲ ਰਿਹਾ ਹੈ।