ਬਿਊਰੋ ਰਿਪੋਰਟ – ਪੰਜਾਬ ਸਰਕਾਰ ਨੇ ਵੱਡੀ ਪਹਿਲਕਦਮੀ ਕਰਦਿਆਂ ਕਿਸਾਨ ਅੰਦੋਲਨ (Farmer Protest) ਵਿਚ ਜਾਨ ਗਵਾਉਣ ਵਾਲੇ 30 ਕਿਸਾਨਾਂ ਦੇ ਪਰਿਵਾਰਿਕ ਮੈਂਬਰਾਂ ਨੂੰ ਨੌਕਰੀ ਦਿੱਤੀ ਹੈ। ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ (Gurmeet Singh Khudian) ਨੇ ਖੁਦ ਸਾਰੇ ਲੋਕਾਂ ਨੂੰ ਨਿਯੁਕਤੀ ਪੱਤਰ ਸੌਂਪੇ ਹਨ। ਮੰਤਰੀ ਨੇ ਦੱਸਿਆ ਕਿ ਭਰਤੀ ਹੋਏ ਲੋਕ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵਿੱਚ ਆਪਣੀਆਂ ਸੇਵਾਵਾਂ ਦੇਣਗੇ।
ਦੱਸ ਦੇਈਏ ਕਿ ਕਿਸਾਨਾਂ ਨੇ ਵਿਵਾਦਤ ਤਿੰਨ ਖੇਤੀਬਾੜੀ ਕਾਨੂੰਨਾਂ ਦੇ ਵਿਰੁਧ ਲੰਬੀ ਲੜਾਈ ਲੜੀ ਸੀ। ਕਿਸਾਨਾਂ ਵੱਲੋਂ 378 ਦਿਨਾਂ ਤੱਕ ਦਿੱਲੀ ਦੀਆਂ ਸਰਹੱਦਾਂ ‘ਤੇ ਵਿਰੋਧ ਪ੍ਰਦਰਸ਼ਨ ਕੀਤਾ ਗਿਆ ਸੀ। ਇਸ ਮੌਕੇ ਕਈ ਕਿਸਾਨ ਦੁਨੀਆ ਨੂੰ ਸਦਾ ਲਈ ਅਲਵਿਦਾ ਆਖ ਗਏ ਸਨ। ਅੰਦਾਜੇ ਮੁਤਾਬਕ ਇਸ ਅੰਦੋਲਨ ਵਿਚ 700 ਤੋਂ ਵਧੇਰੇ ਕਿਸਾਨਾਂ ਦੀ ਜਾਨ ਚਲੀ ਗਈ ਸੀ। ਕਿਸਾਨਾਂ ਵੱਲੋਂ ਲਗਾਤਾਰ ਸ਼ਹੀਦ ਹੋਏ ਕਿਸਾਨਾਂ ਦੇ ਪਰਿਵਾਰਾਂ ਨੂੰ ਨੌਕਰੀ ਦੇਣ ਲਈ ਕਿਹਾ ਜਾ ਰਿਹਾ ਸੀ। ਕਿਸਾਨ ਲੀਡਰਾਂ ਵੱਲੋਂ ਵੀ ਕਈ ਵਾਰ ਇਹ ਮੰਗ ਉਠਾਈ ਸੀ। ਜਿਸ ‘ਤੇ ਅਮਲ ਕਰਦਿਆਂ ਪੰਜਾਬ ਸਰਕਾਰ ਵੱਲੋਂ ਅੱਜ ਸ਼ਹੀਦ ਹੋਏ ਕਿਸਾਨਾਂ ਦੇ ਪਰਿਵਾਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਹਨ।
ਇਹ ਵੀ ਪੜ੍ਹੋ – ਸਿੱਖ ਆਗੂ ਭਾਈ ਟਿਮਾ ਦੇ ਖ਼ਿਲਾਫ਼ ਦੇਸ਼ਧ੍ਰੋਹ ਦਾ ਮੁਕੱਦਮਾ ਦਰਜ! ਗ੍ਰਿਫ਼ਤਾਰੀ ਵਾਰੰਟ ਜਾਰੀ, ਜਥੇਦਾਰ ਵੱਲੋਂ ਸਖ਼ਤ ਇਤਰਾਜ਼