The Khalas Tv Blog India ਡੇਰਾ ਮੁੱਖੀ ਦੀ ਵਧ ਸਕਦੀਆਂ ਮੁਸ਼ਕਲਾਂ! ਸਰਕਾਰ ਨੇ ਦਿੱਤੀ ਮਨਜ਼ੂਰੀ
India Punjab

ਡੇਰਾ ਮੁੱਖੀ ਦੀ ਵਧ ਸਕਦੀਆਂ ਮੁਸ਼ਕਲਾਂ! ਸਰਕਾਰ ਨੇ ਦਿੱਤੀ ਮਨਜ਼ੂਰੀ

ਬਿਉਰੋ ਰਿਪੋਰਟ – ਡੇਰਾਮੁਖੀ ਗੁਰਮੀਤ ਸਿੰਘ ਰਾਮ ਰਹੀਮ ਦੀਆਂ ਮੁਸ਼ਕਿਲਾਂ ਵਧ ਗਈਆਂ ਹਨ। ਪੰਜਾਬ ਸਰਕਾਰ ਨੇ ਬੇਅਦਬੀ ਨਾਲ ਸਬੰਧਤ ਤਿੰਨ ਮਾਮਲਿਆਂ ਵਿੱਚ ਉਸ ਖ਼ਿਲਾਫ਼ ਮੁਕੱਦਮਾ ਚਲਾਉਣ ਦੀ ਪ੍ਰਵਾਨਗੀ ਦੇ ਦਿੱਤੀ ਹੈ। ਹੁਣ ਉਸ ਦੀ ਸੁਣਵਾਈ ਫਰੀਦਕੋਟ ਦੀ ਅਦਾਲਤ ਵਿੱਚ ਹੋਵੇਗੀ। ਜੇਕਰ ਭਵਿੱਖ ਵਿੱਚ ਲੋੜ ਪਈ ਤਾਂ ਉਸ ਤੋਂ ਵੀ ਪੁੱਛਗਿੱਛ ਕੀਤੀ ਜਾ ਸਕਦੀ ਹੈ। ਸਰਕਾਰ ਨੇ ਇਹ ਫੈਸਲਾ ਅਜਿਹੇ ਸਮੇਂ ਲਿਆ ਹੈ ਜਦੋਂ ਸੁਪਰੀਮ ਕੋਰਟ ਨੇ ਕਰੀਬ ਚਾਰ ਦਿਨ ਪਹਿਲਾਂ ਪੰਜਾਬ ਸਰਕਾਰ ਵੱਲੋਂ ਦਾਇਰ ਪਟੀਸ਼ਨ ‘ਤੇ ਸੁਣਵਾਈ ਕਰਦਿਆਂ ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਬੇਅਦਬੀ ਦੇ ਮਾਮਲਿਆਂ ਦੀ ਸੁਣਵਾਈ ਤੋਂ ਲਗਾਈ ਰੋਕ ਹਟਾ ਦਿੱਤੀ ਸੀ। ਨਾਲ ਹੀ ਇਸ ਮਾਮਲੇ ਵਿੱਚ ਡੇਰਾ ਮੁਖੀ ਨੂੰ ਨੋਟਿਸ ਜਾਰੀ ਕਰਕੇ ਚਾਰ ਹਫ਼ਤਿਆਂ ਵਿੱਚ ਜਵਾਬ ਮੰਗਿਆ ਗਿਆ ਹੈ।

ਇਹ ਵੀ ਪੜ੍ਹੋ –  ਸੋਨਾ 78 ਹਜ਼ਾਰ ਤੋਂ ਪਾਰ! ਚਾਂਦੀ ਵੀ ਕਰੀਬ ₹5,000 ਵਧ ਕੇ ₹97,254 ਪ੍ਰਤੀ ਕਿਲੋਗ੍ਰਾਮ ’ਤੇ ਪਹੁੰਚੀ

 

Exit mobile version