The Khalas Tv Blog Punjab ਸਰਕਾਰ ਨੇ ਕੋ ਰੋਨਾ ਵਾਰੀਅਰ ਦੇ ਟੱਬਰ ਦੀ ਫ਼ੜੀ ਬਾਂਹ
Punjab

ਸਰਕਾਰ ਨੇ ਕੋ ਰੋਨਾ ਵਾਰੀਅਰ ਦੇ ਟੱਬਰ ਦੀ ਫ਼ੜੀ ਬਾਂਹ

ਦ ਖ਼ਾਲਸ ਬਿਊਰੋ : ਕਰੋਨਾ ਕਾਲ ਦੌਰਾਨ ਆਪਣੀ ਜਾਨ ਗੁਆਉਣ ਵਾਲੇ ਪੀਆਰਟੀਸੀ ਡਰਾਈਵਰ ਮਨਜੀਤ ਸਿੰਘ ਦੇ ਪਰਿਵਾਰ ਨੂੰ ਇੱਕ ਵੱਡੀ ਰਾਹਤ ਦਿੰਦੇ ਹੋਏ ਪੰਜਾਬ ਸਰਕਾਰ ਨੇ 50 ਲੱਖ ਰੁਪਏ ਦੀ ਵਿੱਤੀ ਸਹਾਇਤਾ ਦੇਣ ਦਾ ਐਲਾਨ ਕੀਤਾ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਕੇ ਇਹ ਜਾਣਕਾਰੀ ਦਿੱਤੀ ਹੈ। ਵਿੱਤ ਵਿਭਾਗ ਨੂੰ 50 ਲੱਖ ਰੁਪਏ ਜਾਰੀ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ।

ਭਗਵੰਤ ਮਾਨ ਨੇ ਟਵੀਟ ਕਰਕੇ ਲਿਖਿਆ ਹੈ ਕਿ ਕੋਰੋਨਾ ਵਿੱਚ ਮਹਾਰਾਸ਼ਟਰ ਤੋਂ ਸ਼ਰਧਾਲੂਆਂ ਨੂੰ ਲਿਆਉਣ ਦੀ ਡਿਊਟੀ ਕਰਦਿਆਂ ਜਾਨ ਗੁਆਉਣ ਵਾਲੇ PRTC ਡਰਾਈਵਰ ਮਨਜੀਤ ਸਿੰਘ ਦੇ ਪਰਿਵਾਰ ਨੂੰ 50 ਲੱਖ ਦੀ ਸਹਾਇਤਾ ਬਤੌਰ ਫ੍ਰੰਟਲਾਈਨ ਕੋਰੋਨਾ Warrior ਦੇਣ ਦੀ ਮੰਗ ਅਸੀਂ ਸਮੇਂ ਦੀ ਸਰਕਾਰ ਤੋਂ ਕੀਤੀ ਸੀ,ਉਸ ਮੰਗ ਨੂੰ ਪੂਰਾ ਕਰਦੇ ਹੋਏ ਵਿੱਤ ਵਿਭਾਗ ਨੂੰ 50 ਲੱਖ ਰੁਪਏ ਦੀ ਰਕਮ ਜਾਰੀ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। ਪਟਿਆਲਾ ਤੋਂ ਮਹਾਰਾਸ਼ਟਰ ਦੇ ਹਜ਼ੂਰ ਸਾਹਿਬ ਵਿਖੇ ਫਸੇ ਸ਼ਰਧਾਲੂਆਂ ਨੂੰ ਲਿਆਉਣ ਲਈ ਗਏ ਪੀਆਰਟੀਸੀ ਬੱਸ ਡਰਾਈਵਰ ਮਨਜੀਤ ਸਿੰਘ ਦੀ ਇੰਦੌਰ ਨੇੜੇ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ ਸੀ।

Exit mobile version