India International

ਕੈਨੇਡਾ ਸਰਕਾਰ ਨੇ ਆਪਣੇ ਨਾਗਰਿਕਾਂ ਲਈ ਐਡਵਾਈਜ਼ਰੀ ਕੀਤੀ ਜਾਰੀ, ਭਾਰਤ ਵਿਚ ਸਫ਼ਰ ਕਰਨ ਦੌਰਾਨ ਕੀਤਾ ਸੁਚੇਤ

The Government of Canada has issued an advisory for its citizens, be careful while traveling in India

ਕੈਨੇਡਾ ਨੇ ਭਾਰਤ ਨੂੰ ਲੈ ਕੇ ਇਕ ਨਵੀਂ ਯਾਤਰਾ ਐਡਵਾਈਜ਼ਰੀ ਜਾਰੀ ਕੀਤੀ ਹੈ, ਜਿਸ ‘ਚ ਉਸ ਨੇ ਆਪਣੇ ਨਾਗਰਿਕਾਂ ਨੂੰ ‘ਬਹੁਤ ਜ਼ਿਆਦਾ ਸਾਵਧਾਨ’ ਰਹਿਣ ਲਈ ਕਿਹਾ ਹੈ। ਕੈਨੇਡਾ ਸਰਕਾਰ ਨੇ ਨਾਗਰਿਕਾਂ ਨੂੰ ਸਲਾਹ ਦਿੱਤੀ ਹੈ ਕਿ ਉਹ ਭਾਰਤ ਵਿਚ ਪਾਕਿਸਤਾਨ ਦੀ ਸਰਹੱਦ ਨਾਲ ਲੱਗਦੇ 10 ਕਿੱਲੋਮੀਟਰ ਦੇ ਘੇਰੇ ਅੰਦਰ ਜਾਣ ਤੋਂ ਗੁਰੇਜ਼ ਕਰਨ। ਨਿਊਜ਼ ਏਜੰਸੀ ANI ਦੇ ਮੁਤਾਬਕ ਕੈਨੇਡਾ ਸਰਕਾਰ ਨੇ ਪੰਜਾਬ, ਜੰਮੂ-ਕਸ਼ਮੀਰ, ਗੁਜਰਾਤ ਅਤੇ ਰਾਜਸਥਾਨ ਵਿਚ ਸੁਰੱਖਿਆ ਨਾਲ ਜੁੜੇ ਹਾਲਾਤ ਪੈਦਾ ਹੋਣ ਦਾ ਖ਼ਦਸ਼ਾ ਜਤਾਇਆ ਹੈ।

ਨਾਗਰਿਕਾਂ ਨੂੰ ਚਿਤਾਵਨੀ ਦਿੱਤੀ ਹੈ ਕਿ ਉਹ ਭਾਰਤ ਵਿਚ ਸਾਵਧਾਨੀ ਨਾਲ ਰਹਿਣ ਕਿਉਂਕਿ ਭਾਰਤ ਵਿਚ ਅੱਤਵਾਦੀ ਹਮਲੇ ਹੋ ਸਕਦੇ ਹਨ। ਵਿਸ਼ੇਸ਼ ਤੌਰ ‘ਤੇ ਪਾਕਿਸਤਾਨ ਦੇ ਨਾਲ ਲਗਦੇ ਸਰਹੱਦੀ ਖੇਤਰ ਵਿਚ ਸਾਰੀਆਂ ਯਾਤਰਾਵਾਂ ਟਾਲਣ ਦੀ ਸਲਾਹ ਦਿੱਤੀ ਗਈ ਹੈ।

ਵੈੱਬਸਾਈਟ ਮੁਤਾਬਕ ਸੁਰੱਖਿਆ ਸਥਿਤੀ ਅਤੇ ਬਾਰੂਦੀ ਸੁਰੰਗਾਂ ਅਤੇ ਅਣ ਵਿਸਫੋਟ ਹਥਿਆਰਾਂ ਦੀ ਮੌਜੂਦਗੀ ਦੇ ਕਾਰਨ ਪੰਜਾਬ, ਗੁਜਰਾਤ ਅਤੇ ਰਾਜਸਥਾਨ ਵਿਚ ਪਾਕਿਸਤਾਨ ਨਾਲ ਲੱਗਦੀ ਸਰਹੱਦ ਦੇ 10 ਕਿੱਲੋਮੀਟਰ ਦੇ ਅੰਦਰ ਦੇ ਖੇਤਰਾਂ ਵਿਚ ਯਾਤਰਾ ਨਾ ਕਰਨ ਦੀ ਸਲਾਹ ਦਿੱਤੀ ਗਈ ਹੈ। ਇਸ ਐਡਵਾਈਜ਼ਰੀ ਵਿਚ ਵਾਹਗਾ ਬਾਰਡਰ ਕਰਾਸਿੰਗ ਨੂੰ ਸ਼ਾਮਲ ਨਹੀਂ ਕੀਤਾ ਗਿਆ। ਕੈਨੇਡਾ ਦੀ ਇਹ ਨਵੀਂ ਟਰੈਵਲ ਐਡਵਾਈਜ਼ਰੀ ਅਜਿਹੇ ਸਮੇਂ ‘ਚ ਆਈ ਹੈ ਜਦੋਂ ਦੋਹਾਂ ਦੇਸ਼ਾਂ ਵਿਚਾਲੇ ਤਣਾਅ ਵਧਦਾ ਜਾ ਰਿਹਾ ਹੈ।