‘ਦ ਖ਼ਾਲਸ ਬਿਊਰੋ : ਪੰਜਾਬ ਸਰਕਾਰ ਨੇ ਕਿਸਾਨਾਂ ਨਾਲ ਕੀਤੇ ਇੱਕ ਹੋਰ ਵਾਅਦੇ ਨੂੰ ਪੂਰ ਚੜਾ ਦਿੱਤਾ ਹੈ। ਸੂਬਾ ਸਰਕਾਰ ਨੇ ਕਿਸਾਨਾਂ ਨੂੰ 5 ਲੱਖ ਰੁਪਏ ਦੀ ਵਿੱਤੀ ਮਦਦ ਦੇਣ ਦਾ ਵਾਅਦਾ ਪੂਰਾ ਕਰ ਦਿੱਤਾ ਹੈ। ਕਿਸਾਨ ਸੰਘਰਸ਼ ਦੌਰਾਨ ਸ਼ਹੀ ਦ ਕਿਸਾਨਾਂ ਦੇ ਪਰਿਵਾਰਾਂ ਲਈ ਇਹ ਰਾਸ਼ੀ ਜਾਰੀ ਕੀਤੀ ਗਈ ਹੈ। ਸ਼ ਹੀਦ ਹੋਏ ਹਰੇਕ ਕਿਸਾਨ ਦੇ ਪਰਿਵਾਰ ਨੂੰ 5-5 ਲੱਖ ਰੁਪਏ ਦੀ ਰਕਮ ਜਾਰੀ ਕੀਤੀ ਗਈ ਹੈ।
ਦਰਅਸਲ, ਪੰਜਾਬ ਭਵਨ ‘ਚ ਹੋਈ ਮੀਟਿੰਗ ‘ਚ ਕਿਸਾਨਾਂ ਨੇ ਇਹ ਮੰਗ ਰੱਖੀ ਸੀ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 3 ਦਿਨਾਂ ‘ਚ ਹੀ ਵਿੱਤੀ ਮਦਦ ਜਾਰੀ ਕਰ ਦਿੱਤੀ ਹੈ। ਜਾਣਕਾਰੀ ਮੁਤਾਬਕ ਹੁਣ ਤੱਕ 789 ਕਿਸਾਨ ਪਰਿਵਾਰਾਂ ਦੀ ਵਿੱਤੀ ਮਦਦ ਕੀਤੀ ਜਾ ਚੁੱਕੀ ਹੈ।
ਪੰਜਾਬ ਸਰਕਾਰ 39.55 ਕਰੋੜ ਦੀ ਮਦਦ ਰਾਸ਼ੀ ਜਾਰੀ ਕਰ ਚੁੱਕੀ ਹੈ। 3 ਅਗਸਤ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਸਾਨ ਜਥੇਬੰਦੀਆਂ ਦੀਆਂ ਜ਼ਿਆਦਾਤਰ ਮੰਗਾਂ ਮੰਨ ਲਈਆਂ ਸਨ, ਜਿਸ ਤੋਂ ਬਾਅਦ ਕਿਸਾਨ ਆਗੂਆਂ ਨੇ 3 ਅਗਸਤ ਨੂੰ ਆਪਣਾ ਪ੍ਰਸਤਾਵਿਤ ਅੰਦੋਲਨ ਮੁਲਤਵੀ ਕਰ ਦਿੱਤਾ ਸੀ।
ਮੁੱਖ ਮੰਤਰੀ ਮਾਨ ਨੇ ਕਿਹਾ ਸੀ ਕਿ ਉਹ ਕਿਸਾਨਾਂ ਦੀ ਭਲਾਈ ਲਈ ਪੂਰੀ ਤਰ੍ਹਾਂ ਵਚਨਬੱਧ ਹਨ ਅਤੇ ਆਪਣੇ ਕਾਰਜਕਾਲ ਦੌਰਾਨ ਕਿਸਾਨਾਂ ਨੂੰ ਆਪਣੀਆਂ ਹੱਕੀ ਮੰਗਾਂ ਲਈ ਧਰਨੇ ਮੁਜ਼ਾਹਰੇ ਨਹੀਂ ਕਰਨੇ ਪੈਣਗੇ। ਉਨ੍ਹਾਂ ਕਿਹਾ ਸੀ ਕਿ ਕਿਸਾਨ ਅੰਦੋਲਨ ਦੌਰਾਨ ਸ਼ਹੀਦ ਹੋਏ ਕਿਸਾਨਾਂ ਦੇ ਪਰਿਵਾਰਕ ਮੈਂਬਰਾਂ ਨੂੰ ਨੌਕਰੀਆਂ ਦੇਣ ਦੀ ਪ੍ਰਕਿਰਿਆ ਪਹਿਲਾਂ ਹੀ ਚੱਲ ਰਹੀ ਹੈ ਅਤੇ ਸ਼ਹੀਦੀ ਪ੍ਰਾਪਤ ਕਰਨ ਵਾਲੇ ਕਿਸਾਨਾਂ ਦੇ ਪਰਿਵਾਰਾਂ ਦੀ ਬਾਕੀ ਰਾਹਤ ਅਤੇ ਮੁਆਵਜ਼ਾ ਵੀ ਜਲਦੀ ਹੀ ਮਿਲ ਜਾਵੇਗਾ।