Punjab

ਖੁੱਲੇ ਬੋਰਵੈੱਲਾਂ ਨੂੰ ਲੈ ਕੇ ਮਾਨ ਸਰਕਾਰ ਹੋਈ ਸਖਤ,ਜਾਰੀ ਕੀਤੀ ਗਈ ਐਡਵਾਇਜ਼ਰੀ

‘ਦ ਖ਼ਾਲਸ ਬਿਊਰੋ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿਚ ਖੁੱਲ੍ਹੇ ਬੋਰਵੈੱਲਾਂ ਨੂੰ ਲੈ ਕੇ ਸਖਤ ਹੋ ਗਈ ਹੈ। ਸਰਕਾਰ ਨੇ ਇਸ ਸਬੰਧੀ ਐਡਵਾਇਜ਼ਰੀ ਜਾਰੀ ਕਰ ਦਿੱਤੀ ਹੈ। ਐਡਵਾਇਜ਼ਰੀ ਜਾਰੀ ਕਰਦੇ ਹੋਏ ਕਿਹਾ ਗਿਆ ਹੈ ਕਿ ਬੋਰਵੈੱਲ ਬੰਦ ਨਾ ਹੋਣ ਉਤੇ ਅਪਰਾਧਿਕ ਕਾਰਵਾਈ ਹੋਵੇਗੀ। ਅਜਿਹੀ ਅਣਗਹਿਲੀ ਕਰਨ ਵਾਲਿਆਂ ਨੂੰ ਬਖਸ਼ਿਆ ਨਹੀਂ ਜਾਵੇਗਾ। 3 ਦਿਨ ਪਹਿਲਾਂ ਹੁਸ਼ਿਆਰਪੁਰ ‘ਚ ਬੱਚੇ ਦੀ ਮੌ ਤ ਹੋ ਗਈ ਸੀ।

ਜ਼ਿਲ੍ਹਾ ਹੁਸ਼ਿਆਰਪੁਰ ’ਚ ਪੈਂਦੇ ਗੜ੍ਹਦੀਵਾਲਾ ਇਲਾਕੇ ’ਚ ਉਸ ਸਮੇਂ ਡਰ ਵਾਲਾ  ਮਾਹੌਲ  ਬਣ ਗਿਆ ਸੀ ਜਦੋਂ  ਇਕ 6 ਸਾਲਾ ਬੱਚਾ 100 ਫੁੱਟ ਡੂੰਘੇ ਬੋਰਵੈੱਲ ’ਚ ਡਿੱਗ ਪਿਆ ਸੀ। ਪਿੰਡ ਬੈਰਮਪੁਰ ’ਚ ਵਾਪਰੀ ਇਸ ਘਟ ਨਾ ਨੇ ਲੋਕਾਂ ਦੇ ਦਿਲਾਂ ਵਿੱਚ ਸਹਿਮ ਪੈਦਾ ਕਰ ਦਿੱਤਾ ਸੀ। 6 ਸਾਲਾਂ ਦਾ ਇਹ ਬੱਚਾ ਰਿਤਿਕ ਕਿਸੇ ਕੁੱਤੇ ਤੋਂ ਬਚਦਾ ਹੋਇਆ ਬੋਰਵੈੱਲ ’ਚ ਜਾ ਡਿੱਗਿਆ ਸੀ। ਕਰੀਬ ਸਾਢੇ 9 ਘੰਟੇ ਦੀ ਮੁਸ਼ੱਕਤ ਤੋਂ ਬਾਅਦ ਉਸ ਨੂੰ ਕੱਢ ਤਾਂ ਲਿਆ ਗਿਆ ਪਰ ਉਸ ਦੀ ਜਾ ਨ ਨਹੀਂ ਬਚਾਈ ਜਾ ਸਕੀ।

ਇਸ ਤੋਂ ਪਹਿਲਾਂ ਜੂਨ 2019 ‘ਚ ਸੰਗਰੂਰ ਦੇ ਪਿੰਡ ਭਗਵਾਨਪੁਰਾ ਵਿੱਚ ਦੋ ਸਾਲ ਦਾ ਫਤਿਹਵੀਰ ਸਿੰਘ 140 ਫੁੱਟ ਡੂੰਘੇ ਬੋਰਵੈਲ ਵਿੱਚ ਡਿੱਗ ਗਿਆ ਸੀ ਜਿਸ ਨੂੰ ਬਚਾਉਣ ਲਈ ਐਨਡੀਆਰਐਫ  ਦੀ ਟੀਮ ਤੇ ਸਥਾਨਕ ਲੋਕਾਂ ਵੱਲੋਂ ਰੈਸਕਿਊ ਅਪਰੇਸ਼ਨ ਚਲਾਇਆ ਗਿਆ ਸੀ। ਉਸ ਸਮੇਂ ਹਰ ਵਿਅਕਤੀ ਦੀਆਂ ਅੱਖਾਂ ਫਤਿਹਵੀਰ ਨੂੰ ਉਡੀਕ ਰਹੀਆਂ ਸਨ ਤੇ ਦੁਨੀਆ ਭਰ ਦੇ ਲੋਕ ਫਤਿਹ ਲਈ ਅਰਦਾਸਾਂ ਕਰ ਰਹੇ ਸਨ ਪਰ  ਫਤਿਹਵੀਰ ਵੀ ਜ਼ਿੰਦਗੀ ਦੀ ਜੰਗ ਹਾਰ ਗਿਆ ਸੀ। ਇਹ ਕੋਈ ਪਹਿਲੀ ਘਟ ਨਾ ਨਹੀਂ ਸੀ, ਇਸ ਤੋਂ ਪਹਿਲਾਂ ਵੀ ਕਈ ਬੱਚੇ ਬੋਰਵੈੱਲ ‘ਚ ਡਿੱਗ ਚੁੱਕੇ ਹਨ, ਜਿਸ ‘ਤੇ ਸਰਕਾਰ ਵੱਲੋਂ ਐਕਸ਼ਨ ਲੈਂਦੇ ਹੋਏ ਐਡਵਾਇਜ਼ਰੀ ਜਾਰੀ ਕੀਤੀ ਗਈ ਹੈ।