Punjab Sports

ਬਰਮਿੰਘਮ ਰਾਸ਼ਟਰਮੰਡਲ ਖੇਡ ਜੇਤੂ ਪੰਜਾਬੀ ਖਿਡਾਰੀਆਂ ਦਾ ਅੱਜ ਮਾਨ ਸਰਕਾਰ ਕਰੇਗੀ ਸਨਮਾਨ

ਪੰਜਾਬ ਸਰਕਾਰ (Punjab government)  ਅੱਜ ਬਰਮਿੰਘਮ ਵਿੱਚ ਰਾਸ਼ਟਰਮੰਡਲ ਖੇਡਾਂ(commonwealth games 2022 birmingham) ਵਿੱਚ ਤਮਗੇ ਜਿੱਤਣ ਵਾਲੇ ਖਿਡਾਰੀਆਂ ਦਾ ਸਨਮਾਨ ਕਰੇਗੀ। ਇਨ੍ਹਾਂ ਖਿਡਾਰੀਆਂ ਨੂੰ 9.30 ਕਰੋੜ ਦਾ ਨਕਦ ਇਨਾਮ ਮਿਲੇਗਾ। ਰਾਸ਼ਟਰਮੰਡਲ ਖੇਡਾਂ ਵਿੱਚ ਪੰਜਾਬ ਦੇ 23 ਖਿਡਾਰੀਆਂ ਨੇ ਭਾਗ ਲਿਆ। ਜਿਸ ਵਿੱਚੋਂ 19 ਖਿਡਾਰੀਆਂ ਨੇ ਤਮਗੇ ਜਿੱਤੇ। ਇਸ ਵਿੱਚ 3 ਚਾਂਦੀ ਅਤੇ 2 ਕਾਂਸੀ ਦੇ ਤਮਗੇ ਸ਼ਾਮਲ ਹਨ।

ਮੁੱਖ ਮੰਤਰੀ ਭਗਵੰਤ ਮਾਨ ਅੱਜ ਨਗਦ ਰਾਸ਼ੀ ਦੇ ਕੇ ਸਨਮਾਨਿਤ ਕਰਨਗੇ।  9.30 ਕਰੋੜ ਰੁਪਏ ਦੀ ਇਨਾਮ ਰਾਸ਼ੀ ਨਾਲ ਇਹਨਾਂ ਖਿਡਾਰੀਆਂ ਨੂੰ ਸਨਮਾਨਤ ਕੀਤਾ ਜਾਵੇਗਾ। ਚੰਡੀਗੜ ਵਿਖੇ ਖਾਸ ਸਨਮਾਨ ਸਮਾਗਮ ਰੱਖਿਆ ਗਿਆ ਹੈ ਜਿਸ ਵਿੱਚ ਮੁੱਖ ਮੰਤਰੀ ਤਮਗੇ ਜਿੱਤਣ ਅਤੇ ਹਿੱਸਾ ਲੈਣ ਵਾਲੇ ਸਾਰੇ ਪੰਜਾਬੀ ਖਿਡਾਰੀਆਂ ਨੂੰ ਸਨਮਾਨ ਕਰਨਗੇ। ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਇਸ ਬਾਰੇ ਜਾਣਕਾਰੀ ਦਿੱਤੀ ਸੀ।

ਖੇਡ ਮੰਤਰੀ ਨੇ ਦੱਸਿਆ ਕਿ ਬਰਮਿੰਘਮ ਵਿਖੇ ਪੰਜਾਬ ਦੇ 23 ਖਿਡਾਰੀਆਂ ਨੇ ਹਿੱਸਾ ਲਿਆ ਜਿਨਾਂ ਵਿੱਚੋਂ 19 ਖਿਡਾਰੀਆਂ ਨੇ ਤਿੰਨ ਚਾਂਦੀ ਅਤੇ ਚਾਰ ਕਾਂਸੀ ਦੇ ਤਮਗੇ ਜਿੱਤੇ। ਵੇਟਲਿਫਟਰ ਵਿਕਾਸ ਠਾਕੁਰ, ਪੁਰਸ਼ ਹਾਕੀ ਟੀਮ ਦੇ ਮਨਪ੍ਰੀਤ ਸਿੰਘ, ਹਰਮਨਪ੍ਰੀਤ ਸਿੰਘ, ਅਕਾਸ਼ਦੀਪ ਸਿੰਘ, ਮਨਦੀਪ ਸਿੰਘ, ਗੁਰਜੰਟ ਸਿੰਘ, ਹਾਰਦਿਕ ਸਿੰਘ, ਵਰੁਣ ਕੁਮਾਰ, ਕ੍ਰਿਸ਼ਨ ਪਾਠਕ, ਸ਼ਮਸ਼ੇਰ ਸਿੰਘ, ਜਰਮਨਜੀਤ ਸਿੰਘ ਤੇ ਜੁਗਰਾਜ ਸਿੰਘ, ਮਹਿਲਾ ਕ੍ਰਿਕਟ  ਟੀਮ ਦੀ ਹਰਮਨਪ੍ਰੀਤ ਕੌਰ, ਹਰਲੀਨ ਦਿਓਲ ਤੇ ਤਾਨੀਆ ਭਾਟੀਆ ਨੇ ਚਾਂਦੀ ਦਾ ਤਮਗਾ ਜਿੱਤਿਆ। ਵੇਟਲਿਫਟਰ ਹਰਜਿੰਦਰ ਕੌਰ, ਲਵਪ੍ਰੀਤ ਸਿੰਘ ਤੇ ਗੁਰਦੀਪ ਸਿੰਘ ਅਤੇ ਮਹਿਲਾ ਹਾਕੀ ਟੀਮ ਦੀ ਖਿਡਾਰਨ ਗੁਰਜੀਤ ਕੌਰ ਨੇ ਕਾਂਸੀ ਦਾ ਤਮਗਾ ਜਿੱਤਿਆ। ਇਸ ਤੋਂ ਇਲਾਵਾ ਜੂਡੋ ਵਿੱਚ ਜਸਲੀਨ ਸੈਣੀ, ਅਥਲੈਟਿਕਸ ਵਿੱਚ ਨਵਜੀਤ ਕੌਰ ਢਿੱਲੋਂ ਅਤੇ ਸਾਈਕਲਿੰਗ ਵਿੱਚ ਨਮਨ ਕਪਿਲ ਤੇ ਵਿਸ਼ਵਜੀਤ ਸਿੰਘ ਨੇ ਹਿੱਸ ਲਿਆ।

ਮੀਤ ਹੇਅਰ ਨੇ ਕਿਹਾ ਕਿ ਮੁੱਖ ਮੰਤਰੀ ਵੱਲੋਂ ਪੰਜਾਬ ਨੂੰ ਮੁੜ ਖੇਡਾਂ ਵਿੱਚ ਦੇਸ਼ ਦਾ ਮੋਹਰੀ ਸੂਬਾ ਬਣਾਉਣ ਲਈ ਨਿਰੰਤਰ ਉਪਰਾਲੇ ਕੀਤੇ ਜਾ ਰਹੇ ਜਿਸ ਤਹਿਤ ਸੂਬੇ ਦੇ ਨਾਮ ਰੌਸ਼ਨ ਵਾਲੇ ਖਿਡਾਰੀਆਂ ਨੂੰ ਨਗਦ ਇਨਾਮ ਰਾਸ਼ੀ ਨਾਲ ਸਨਮਾਨਤ ਕੀਤਾ ਜਾ ਰਿਹਾ ਹੈ। ਇਸ ਤੋਂ ਇਲਾਵਾ 29 ਅਗਸਤ ਨੂੰ ਪੰਜਾਬ ਵਿੱਚ ਖੇਡਾਂ ਦਾ ਮਹਾਂਕੁੰਭ ‘ਖੇਡਾਂ ਵਤਨ ਪੰਜਾਬ ਦੀਆਂ-2022’ ਸ਼ੁਰੂ ਹੋ ਰਹੀਆਂ ਹਨ। ਬਰਮਿੰਘਮ ਰਾਸ਼ਟਰਮੰਡਲ ਖੇਡਾਂ-2022 ਵਿੱਚ ਚਾਂਦੀ ਦਾ ਤਮਗਾ ਜੇਤੂ ਖਿਡਾਰੀ ਨੂੰ 50 ਲੱਖ ਰੁਪਏ, ਕਾਂਸੀ ਦਾ ਤਮਗਾ ਜੇਤੂ ਨੂੰ 40 ਲੱਖ ਰੁਪਏ ਅਤੇ ਹਿੱਸਾ ਲੈਣ ਵਾਲੇ ਖਿਡਾਰੀ ਨੂੰ 5 ਲੱਖ ਰੁਪਏ ਦੀ ਇਨਾਮ ਰਾਸ਼ੀ ਨਾਲ ਸਨਮਾਨਤ ਕੀਤਾ ਜਾ ਰਿਹਾ ਹੈ।

ਜ਼ਿਕਰਯੋਗ ਹੈ ਕਿ ਰਾਸ਼ਟਰਮੰਡਲ ਖੇਡਾਂ ‘ਚ ਵੇਟਲਿਫਟਰ ਵਿਕਾਸ ਠਾਕੁਰ, ਪੁਰਸ਼ ਹਾਕੀ ਟੀਮ ਦੇ ਕਪਤਾਨ ਮਨਪ੍ਰੀਤ ਸਿੰਘ, ਹਰਮਨਪ੍ਰੀਤ ਸਿੰਘ, ਅਕਾਸ਼ਦੀਪ ਸਿੰਘ, ਮਨਦੀਪ ਸਿੰਘ, ਗੁਰਜੰਟ ਸਿੰਘ, ਹਾਰਦਿਕ ਸਿੰਘ, ਵਰੁਣ ਕੁਮਾਰ, ਕ੍ਰਿਸ਼ਨ ਪਾਠਕ, ਸ਼ਮਸ਼ੇਰ ਸਿੰਘ, ਜਰਮਨਜੀਤ ਸਿੰਘ, ਜੁਗਰਾਜ ਸਿੰਘ, ਮਹਿਲਾ ਕ੍ਰਿਕਟ ਟੀਮ ਦੀ ਕਪਤਾਨ ਹਰਮਨਪ੍ਰੀਤ ਕੌਰ, ਹਰਲੀਨ ਦਿਓਲ ਅਤੇ ਤਾਨਿਆ ਭਾਟੀਆ। ਵੇਟਲਿਫਟਰ ਹਰਜਿੰਦਰ ਕੌਰ, ਲਵਪ੍ਰੀਤ ਸਿੰਘ, ਗੁਰਦੀਪ ਸਿੰਘ ਅਤੇ ਮਹਿਲਾ ਹਾਕੀ ਟੀਮ ਦੀ ਖਿਡਾਰਨ ਗੁਰਜੀਤ ਕੌਰ ਨੇ ਚੰਗਾ ਪ੍ਰਦਰਸ਼ਨ ਕੀਤਾ।ਇਸੇ ਦੌਰਾਨ ਪੰਜਾਬ ਦੇ ਖੇਡ ਮੰਤਰੀ ਮੀਤ ਹੇਅਰ ਨੇ ਕਿਹਾ ਕਿ ਪੰਜਾਬ ਵਿੱਚ ਖੇਡਾਂ ਦਾ ਮਿਆਰ ਉੱਚਾ ਚੁੱਕਣ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ। ਪੰਜਾਬ ਸਰਕਾਰ ਵੱਲੋਂ ‘ਖੇਡਾਂ ਵਤਨ ਪੰਜਾਬ ਦੀਆਂ-2022’ ਕਰਵਾਈਆਂ ਜਾ ਰਹੀਆਂ ਹਨ। ਜਿਸ ਰਾਹੀਂ ਪਿੰਡ ਪੱਧਰ ਤੋਂ ਪ੍ਰਤਿਭਾ ਨੂੰ ਉਭਾਰਿਆ ਜਾਵੇਗਾ। ਇਹ 29 ਅਗਸਤ ਨੂੰ ਸ਼ੁਰੂ ਹੋਣਗੀਆਂ।