The Khalas Tv Blog Punjab ‘ਮੈਂ ਪੰਜਾਬ ਬੋਲਦਾ ਹਾਂ’ ਦੀ ਮਹਾ ਡਿਬੇਟ ਅੱਜ…
Punjab

‘ਮੈਂ ਪੰਜਾਬ ਬੋਲਦਾ ਹਾਂ’ ਦੀ ਮਹਾ ਡਿਬੇਟ ਅੱਜ…

The great debate of 'I speak Punjab' today...

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੱਦੀ ਗਈ ‘ਮੈਂ ਪੰਜਾਬ ਬੋਲਦਾ ਹਾਂ’ ਦੀ ਮਹਾ ਡਿਬੇਟ ਅੱਜ ਲੁਧਿਆਣਾ ਦੀ ਪੰਜਾਬ ਐਗਰੀਕਲਚਰ ਯੂਨੀਵਰਸਿਟੀ ਵਿਚ ਹੋਵੇਗੀ। ਇਸ ਡਿਬੇਟ ਵਿਚ ਪੰਜਾਬ ਦੇ ਮੁੱਦਿਆਂ ‘ਤੇ ਚਰਚਾ ਹੋਵੇਗੀ। ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸੱਦੀ ਖੁੱਲ੍ਹੀ ਬਹਿਸ ਅੱਜ ਦੁਪਹਿਰ 12 ਵਜੇ ਸ਼ੁਰੂ ਹੋ ਜਾਵੇਗੀ।

ਡਿਬੇਟ ਵਿਚ ਕਿਹੜਾ ਕਿਹੜਾ ਹਿੱਸਾ ਲਵੇਗਾ ਇਹ ਹਾਲੇ ਤੱਕ ਵੀ ਸਸਪੈਂਸ ਬਣਿਆ ਹੋਇਆ ਹੈ। ਮਿਲੀ ਜਾਣਕਾਰੀ ਮੁਤਾਬਕ ਪੀ ਏ ਯੂ ਵਿਚ ਸੁਰੱਖਿਆ ਦੇ ਸਖ਼ਤ ਇੰਤਜ਼ਾਮ ਕੀਤੇ ਗਏ ਹਨ ਤੇ 2000 ਪੁਲਿਸ ਮੁਲਾਜ਼ਮਾਂ ਦੀ ਤਾਇਨਾਤੀ ਕੀਤੀ ਗਈ ਹੈ। ਆਡੀਟੋਰੀਅਮ ਵਿਚ 1200 ਲੋਕਾਂ ਦੇ ਬੈਠਣ ਦੀ ਵਿਵਸਥਾ ਕੀਤੀ ਗਈ ਹੈ।

ਅਕਾਲੀ ਦਲ ਦੇ ਬੁਲਾਰੇ ਦਲਜੀਤ ਸਿੰਘ ਨੇ ਡਿਬੇਟ ਦਾ ਹਿੱਸਾ ਬਣਨ ਤੋਂ ਇਨਕਾਰ ਕਰ ਦਿੱਤਾ ਹੈ ਦੂਜੇ ਪਾਸੇ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸ਼ਰਤਾਂ ‘ਤੇ ਡਿਬੇਟ ਵਿਚ ਆਉਣ ਦੀ ਗੱਲ ਕਹੀ ਹੈ। ਇਸ ਤੋਂ ਇਲਾਵਾ ਸੁਨੀਲ ਜਾਖੜ ਤੇ ਪ੍ਰਤਾਪ ਸਿੰਘ ਬਾਜਵਾ ਦੇ ਆਉਣ ‘ਤੇ ਸਸਪੈਂਸ ਬਣਿਆ ਹੋਇਆ ਹੈ।

ਸ਼ਹਿਰ ‘ਚ ਕਰੀਬ 30 ਥਾਵਾਂ ‘ਤੇ ਨਾਕਾਬੰਦੀ ਕੀਤੀ ਗਈ ਹੈ, ਆਉਣ-ਜਾਣ ਵਾਲੇ ਹਰ ਵਿਅਕਤੀ ਦੀ ਤਲਾਸ਼ੀ ਲਈ ਜਾ ਰਹੀ ਹੈ। ਪੰਜਾਬ ਦੇ ਕੋਨੇ ਕੋਨੇ ਤੋਂ ਸੀਨੀਅਰ ਪੁਲਿਸ ਅਫ਼ਸਰਾਂ ਨੂੰ ਵੀ ਤਾਇਨਾਤ ਕਰ ਦਿੱਤਾ ਗਿਆ ਹੈ। ਖੁੱਲ੍ਹੀ ਬਹਿਸ ਵਿਚ 4 ਗੇਟਾਂ ‘ਤੇ ਅਧਿਕਾਰੀ ਤਾਇਨਾਤ ਕੀਤੇ ਜਾਣਗੇ। ਮੁੱਖ ਦਰਵਾਜ਼ੇ ‘ਤੇ ਦੋ ਗੇਟ ਬਣਾਏ ਗਏ ਹਨ ਜਿੱਥੇ ਲੋਕਾਂ ਨੂੰ ਆਡੀਟੋਰੀਅਮ ਦੇ ਅੰਦਰ ਐਂਟਰੀ ਦਿੱਤੀ ਜਾਵੇਗੀ।

ਇਸ ਸਭ ਦੇ ਵਿਚਕਾਰ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਵੀ ਬਹਿਸ ਤੱਕ ਪਹੁੰਚਣ ਦੀ ਗੱਲ ਕਹੀ ਹੈ। ਇਸ ਬਹਿਸ ਦਾ ਹਿੱਸਾ ਕੌਣ ਬਣੇਗਾ ਅਤੇ ਕਿਸ ਦੀ ਕੁਰਸੀ ਖ਼ਾਲੀ ਰਹੇਗੀ ਇਸ ਤੋਂ ਪਰਦਾ ਅੱਜ ਦੁਪਹਿਰ 12 ਵਜੇ ਤੱਕ ਉੱਠ ਜਾਵੇਗਾ। ਇਸ ਸਭ ਦੇ ਵਿਚਕਾਰ ਲੁਧਿਆਣਾ ਇਸ ਬਹਿਸ ਲਈ ਪੂਰੀ ਤਰ੍ਹਾਂ ਤਿਆਰ ਹੈ।

ਆਡੀਟੋਰੀਅਮ ਵਿਚ 1200 ਲੋਕਾਂ ਦੇ ਬੈਠਣ ਦੀ ਸਮਰੱਥਾ ਹੈ ਪਰ ਆਮ ਆਦਮੀ ਪਾਰਟੀ ਤੇ ਸਰਕਾਰ ਨੇ ਆਪਣੇ ਵਿਧਾਇਕਾਂ ਤੇ ਨੇਤਾਵਾਂ ਨੂੰ ਇਸ ਡਿਬੇਟ ਵਿਚ ਆਉਣ ਦੀ ਬਜਾਏ ਘਰਾਂ ਜਾਂ ਦਫ਼ਤਰਾਂ ਵਿਚ ਹੀ ਟੀਵੀ ‘ਤੇ ਡਿਬੇਟ ਦੇਖਣ ਨੂੰ ਕਿਹਾ ਹੈ। ‘ਆਪ’ ਸਰਕਾਰ ਦਾ ਮਕਸਦ ਹੈ ਕਿ ਡਿਪੇਟ ਦੌਰਾਨ ਹਾਲ ਵਿਚ ਵੱਧ ਤੋਂ ਵੱਧ ਲੋਕ ਹੋਣੇ ਚਾਹੀਦੇ ਹਨ ਤਾਂ ਕਿ ਜਨਤਾ ਨੂੰ SYL ਮੁੱਦੇ ਦੀ ਸਾਰੀ ਅਸਲੀਅਤ ਦਾ ਪਤਾ ਲੱਗ ਸਕੇ।

ਅਕਾਲੀ ਦਲ ਨੇ ਡਿਬੇਟ ਦਾ ਹਿੱਸਾ ਬਣਨ ਤੋਂ ਕੀਤਾ ਇਨਕਾਰ 

ਇਸ ਦੇ ਨਾਲ ਹੀ ਅਕਾਲੀ ਦਲ ਦੇ ਮੁਖੀ ਸੁਖਬੀਰ ਬਾਦਲ ਇਸ ਬਹਿਸ ਵਿੱਚ ਹਿੱਸਾ ਨਹੀਂ ਲੈਣ ਜਾ ਰਹੇ ਹਨ। ਅਕਾਲੀ ਦਲ ਦੇ ਬੁਲਾਰੇ ਡਾਕਟਰ ਦਲਜੀਤ ਸਿੰਘ ਨੇ ਸਪਸ਼ਟ ਕੀਤਾ ਹੈ ਕਿ ਅਕਾਲੀ ਦਲ ਇਸ ਬਹਿਸ ਦਾ ਹਿੱਸਾ ਨਹੀਂ ਬਣੇਗਾ। ਉਨ੍ਹਾਂ ਕਿਹਾ- ਅਕਾਲੀ ਦਲ ਨੇ ‘ਆਪ’ ਅਤੇ ਮੁੱਖ ਮੰਤਰੀ ਨੂੰ ਅਪੀਲ ਕੀਤੀ ਸੀ ਕਿ ਉਹ ਬਹਿਸ ਦੀ ਰੂਪ-ਰੇਖਾ ਤੈਅ ਕਰਨ ਲਈ ਸਰਬ ਪਾਰਟੀ ਮੀਟਿੰਗ ਬੁਲਾਉਣ। ਇਹ ਸਿਰਫ਼ ਸਤਲੁਜ ਯਮੁਨਾ ਲਿੰਕ (SYL) ਨਹਿਰ ਦੇ ਮੁੱਦੇ ‘ਤੇ ਕੇਂਦਰਿਤ ਹੋਣਾ ਚਾਹੀਦਾ ਹੈ।

‘ਆਪ’ ਨੇ 4 ਮੁੱਦੇ ਰੱਖੇ

‘ਆਪ’ ਪੰਜਾਬ ਨੇ ਅੱਜ ਦੀ ਬਹਿਸ ਤੋਂ ਪਹਿਲਾਂ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਪੋਸਟ ਸ਼ੇਅਰ ਕੀਤੀ ਹੈ। ਇਸ ਵਿਚ 1 ਨਵੰਬਰ ਨੂੰ ਪੰਜਾਬ ਵਿਚ ਨਸ਼ਾ ਕਿਵੇਂ ਫੈਲਿਆ, ਕਿਸ ਨੇ ਗੈਂਗਸਟਰਾਂ ਨੂੰ ਪਨਾਹ ਦਿੱਤੀ, ਕਿਸ ਨੇ ਨੌਜਵਾਨਾਂ ਨੂੰ ਬੇਰੁਜ਼ਗਾਰ ਰੱਖਿਆ ਅਤੇ ਕਿਸ ਨੇ ਪੰਜਾਬ ਨਾਲ ਧੋਖਾ ਕੀਤਾ, ਦੇ ਵਿਸ਼ਿਆਂ ‘ਤੇ ਵੱਡੇ ਖ਼ੁਲਾਸੇ ਹੋਣ ਦਾ ਦਾਅਵਾ ਕੀਤਾ ਹੈ।
ਇਸ ਪੋਸਟ ਨੂੰ ਲੈ ਕੇ ਵਿਰੋਧੀ ਪਾਰਟੀਆਂ ਨਾਰਾਜ਼ ਹੋ ਗਈਆਂ ਹਨ ਅਤੇ ਦੋਸ਼ ਲਾਇਆ ਹੈ ਕਿ ਪੰਜਾਬ ਸਰਕਾਰ ਅਸਲ ਅਤੇ ਐੱਸਵਾਈਐੱਲ ਮੁੱਦਿਆਂ ‘ਤੇ ਬਹਿਸ ਕਰਨ ਤੋਂ ਬਚ ਰਹੀ ਹੈ।

Exit mobile version