The Khalas Tv Blog India ਹਰਿਆਣਾ ਸਰਕਾਰ ਨੇ ਕਿਸਾਨਾਂ ਨੂੰ ਰੋਕਣ ਲਈ ਪੰਜਾਬ ਅਤੇ ਦਿੱਲੀ ਨਾਲ ਲੱਗਦੀ ਸਰਹੱਦ ਕੀਤੀ ਸੀਲ
India Punjab

ਹਰਿਆਣਾ ਸਰਕਾਰ ਨੇ ਕਿਸਾਨਾਂ ਨੂੰ ਰੋਕਣ ਲਈ ਪੰਜਾਬ ਅਤੇ ਦਿੱਲੀ ਨਾਲ ਲੱਗਦੀ ਸਰਹੱਦ ਕੀਤੀ ਸੀਲ

‘ਦ ਖ਼ਾਲਸ ਬਿਊਰੋ :- ਹਰਿਆਣਾ ਦੇ ਕਿਸਾਨਾਂ ਨੂੰ ਖੇਤੀ ਕਾਨੂੰਨ ਖਿਲਾਫ਼ ਦਿੱਲੀ ਮੋਰਚੇ ਵਿੱਚ ਸ਼ਾਮਲ ਹੋਣ ਤੋਂ ਰੋਕਣ ਦੇ ਲਈ ਹਰਿਆਣਾ ਦੀ ਬੀਜੇਪੀ ਸਰਕਾਰ ਵੱਲੋਂ ਕਿਸਾਨਾਂ ਨੂੰ ਗ੍ਰਿਫ਼ਤਾਰ ਕੀਤਾ ਜਾ ਰਿਹਾ ਹੈ। ਹੁਣ ਪੰਜਾਬ ਦੇ ਕਿਸਾਨਾਂ ਨੂੰ ਰੋਕਣ ਦੇ ਲਈ ਵੀ ਹਰਿਆਣਾ ਸਰਕਾਰ ਨੇ ਵੱਡੀ ਰਣਨੀਤੀ ਤਿਆਰ ਕੀਤੀ ਹੈ।

ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਐਲਾਨ ਕੀਤਾ ਹੈ ਕਿ ਪੰਜਾਬ ਦੇ ਕਿਸਾਨਾਂ ਨੂੰ ਹਰਿਆਣਾ ਵਿੱਚ ਦਾਖ਼ਲ ਨਹੀਂ ਹੋਣ ਦਿੱਤਾ ਜਾਵੇਗਾ ਅਤੇ ਸਰਹੱਦ ‘ਤੇ ਹੀ ਉਨ੍ਹਾਂ ਰੋਕਿਆ ਜਾਵੇਗਾ। ਹਰਿਆਣਾ ਸਰਕਾਰ ਨੇ ਪੰਜਾਬ ਅਤੇ ਦਿੱਲੀ ਨਾਲ ਲੱਗਦੀ ਸਾਰੀ ਸਰਹੱਦ ਸੀਲ ਕਰ ਦਿੱਤੀ ਹੈ। ਮੁੱਖ ਮੰਤਰੀ ਨੇ ਸਾਫ਼ ਕਰ ਦਿੱਤਾ ਹੈ ਕਿ ਕਿਸੇ ਨੂੰ ਵੀ ਹਾਲਾਤ ਵਿਗਾੜਨ ਨਹੀਂ ਦਿੱਤੇ ਜਾਣਗੇ।

ਖੱਟਰ ਨੇ ਆਮ ਜਨਤਾ ਨੂੰ ਵੀ ਅਪੀਲ ਕੀਤੀ ਹੈ ਕਿ ਉਹ 26 ਅਤੇ 27 ਨਵੰਬਰ ਨੂੰ ਪੰਜਾਬ ਅਤੇ ਦਿੱਲੀ ਵਿੱਚ ਆਵਾਜਾਈ ਨਾ ਕਰਨ। ਇਸ ਤੋਂ ਪਹਿਲਾਂ ਹਿਸਾਰ ਵਿੱਚ ਕਿਸਾਨ ਸੰਘਰਸ਼ ਸਮਿਤੀ ਦੇ ਪ੍ਰਧਾਨ ਵਿਕਾਸ ਸੀਸਰ ਨੂੰ ਪੁਲਿਸ ਨੇ ਹਿਰਾਸਤ ਵਿੱਚ ਲਿਆ ਸੀ। ਵਿਕਾਸ ਨੇ ਕਿਹਾ ਕਿ ਹਰਿਆਣਾ ਸਰਕਾਰ ਕਿਸਾਨਾਂ ਦੇ ਅੰਦੋਲਨ ਨੂੰ ਫੇਲ ਕਰਨਾ ਚਾਹੁੰਦੀ ਹੈ ਪਰ ਉਹ ਇਸ ਨੂੰ ਕਿਸੇ ਵੀ ਸੂਰਤ ਵਿੱਚ ਸਫ਼ਲ ਨਹੀਂ ਹੋਣ ਦੇਣਗੇ।

Exit mobile version