ਬਿਉਰੋ ਰਿਪੋਰਟ – ਹਰਿਆਣਾ ਸਰਕਾਰ (Haryana Governmant) ਸੂਬੇ ਵਿਚ ਵਧ ਰਹੇ ਪ੍ਰਦੂਸ਼ਣ ‘ਤੇ ਸਖਤ ਦਿਖਾਈ ਦੇ ਰਹੀ ਹੈ। ਪਰਾਲੀ ਸਾੜਨ (Stubble burning) ਤੋਂ ਰੋਕਣ ਵਿਚ ਅਸਮਰਥ ਰਹਿਣ ਵਾਲੇ ਅਧਿਕਾਰੀਆਂ ਨੂੰ ਸਰਕਾਰ ਨੇ ਮੁਅੱਤਲ ਕਰ ਦਿੱਤਾ ਹੈ। ਪ੍ਰਪਾਤ ਹੋਈ ਜਾਣਕਾਰੀ ਮੁਤਾਬਕ ਖੇਤੀਬਾੜੀ ਵਿਭਾਗ ਦੇ 24 ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਮੁਅੱਤਲ ਕੀਤਾ ਗਿਆ ਹੈ। ਦੱਸ ਦੇਈਏ ਕਿ ਖੇਤੀਬਾੜੀ ਵਿਕਾਸ ਅਫਸਰ ਤੋਂ ਲੈ ਕੇ ਖੇਤੀਬਾੜੀ ਸੁਪਰਵਾਈਜ਼ਰ ਸਮੇਤ ਕਈ ਹੋਰ ਕਰਮਚਾਰੀਆਂ ਨੂੰ ਮੁਅੱਤਲ ਕੀਤਾ ਗਿਆ ਹੈ।
ਪ੍ਰਾਪਤ ਹੋਈ ਜਾਣਕਾਰੀ ਮੁਤਾਬਕ 9 ਜ਼ਿਲ੍ਹਿਆਂ ਵਿਚ ਅਧਿਕਾਰੀਆਂ ਖਿਲਾਫ ਇਹ ਕਾਰਵਾਈ ਕੀਤੀ ਗਈ ਹੈ। ਇਸ ਵਿਚ ਪਾਣੀਪਤ, ਜੀਂਦ, ਹਿਸਾਰ, ਕੈਥਲ, ਕਰਨਾਲ, ਅੰਬਾਲਾ, ਫਤਿਹਾਬਾਦ, ਕੁਰੂਕਸ਼ੇਤਰ ਅਤੇ ਸੋਨੀਪਤ ਦੇ ਅਧਿਕਾਰੀ ਅਤੇ ਕਰਮਚਾਰੀ ਸ਼ਾਮਲ ਹਨ। ਇਸ ਸਮੇਂ ਹਰਿਆਣਾ ਵਿਚ ਏਅਰ ਕੁਆਲਿਟੀ ਇੰਡੈਕਸ ਦਾ ਪੱਧਰ ਉੱਚਾ ਹੋ ਰਿਹਾ ਹੈ। ਹਰਿਆਣਾ ਦੇ ਕਰੀਬ 14 ਸ਼ਹਿਰਾਂ ਦਾ AQI 300 ਤੋਂ ਉੱਪਰ ਦਰਜ ਕੀਤਾ ਜਾ ਚੁੱਕਾ ਹੈ।
ਇਹ ਵੀ ਪੜ੍ਹੋ – ਮਜੀਠੀਆ ਨੇ ਘੇਰਿਆ ਜਗਦੀਪ ਗੋਲਡੀ ਕੰਬੋਜ ਦਾ ਪਿਤਾ! ਵੀਡੀਓ ਸ਼ੇਅਰ ਕਰ ਪੁੱਛੇ ਅਹਿਮ ਸਵਾਲ