The Khalas Tv Blog Punjab ਹਾਈਕੋਰਟ ਨੇ ਰੱਦ ਕੀਤੀਆਂ ਸੈਣੀ ਦੀਆਂ ਦੋਵੇਂ ਪਟੀਸ਼ਨਾਂ
Punjab

ਹਾਈਕੋਰਟ ਨੇ ਰੱਦ ਕੀਤੀਆਂ ਸੈਣੀ ਦੀਆਂ ਦੋਵੇਂ ਪਟੀਸ਼ਨਾਂ

‘ਦ ਖ਼ਾਲਸ ਬਿਊਰੋ:- ਮੁਲਤਾਨੀ ਕੇਸ ‘ਚ ਪੰਜਾਬ ਦੇ ਸਾਬਕਾ ਡੀਜੀਪੀ ਸੁਮੇਧ ਸੈਣੀ ਨੂੰ ਇੱਕ ਵਾਰ ਫਿਰ ਝਟਕਾ ਲੱਗਾ ਹੈ। ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਸੈਣੀ ਦੀਆਂ ਦੋਵੇਂ ਪਟੀਸ਼ਨਾਂ ਅੱਜ ਰੱਦ ਕਰ ਦਿੱਤੀਆਂ ਹਨ। ਹਾਈਕੋਰਟ ਵੱਲੋਂ ਸੈਣੀ ਦੀ ਅਗਾਊਂ ਜ਼ਮਾਨਤ ਦੀ ਪਟੀਸ਼ਨ ਅਤੇ ਕੇਸ ਦੂਸਰੇ ਸੂਬੇ ‘ਚ ਟ੍ਰਾਂਸਫਰ ਕਰਨ ਦੀ ਪਟੀਸ਼ਨ ਖ਼ਾਰਜ ਕੀਤੀਆਂ ਗਈਆਂ ਹਨ।

ਹਾਈਕੋਰਟ ਵੱਲੋਂ ਕੱਲ੍ਹ ਸੈਣੀ ਦੀਆਂ ਦੋਵਾਂ ਪਟੀਸ਼ਨਾਂ ‘ਤੇ ਫੈਸਲਾ ਸੁਰੱਖਿਅਤ ਰੱਖ ਲਿਆ ਗਿਆ ਸੀ। ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਚੀਫ ਜਸਟਿਸ ਰਵੀ ਸ਼ੰਕਰ ਝਾਅ ਨੇ ਸੈਣੀ ਦੀ ਜ਼ਮਾਨਤ ਅਰਜ਼ੀ ਨੂੰ ਸੁਣਵਾਈ ਲਈ ਜਸਟਿਸ ਫਤਿਹਦੀਪ ਸਿੰਘ ਦੇ ਸਿੰਗਲ ਬੈਂਚ ਕੋਲ ਭੇਜਿਆ ਸੀ।

ਇਸ ਤੋਂ ਪਹਿਲਾਂ ਇਹ ਮਾਮਲਾ ਜਸਟਿਸ ਸੁਵੀਰ ਸਹਿਗਲ ਦੇ ਬੈਂਚ ਕੋਲ ਸੀ ਪਰ ਉਨ੍ਹਾਂ ਨੇ ਸੈਣੀ ਦੇ ਕੇਸ ਤੋਂ ਖ਼ੁਦ ਨੂੰ ਅਲੱਗ ਕਰ ਲਿਆ ਸੀ। ਸੈਣੀ ਨੇ ਪਿਛਲੇ ਦਿਨੀਂ ਧਾਰਾ 302 ਵਿੱਚ ਅਗਾਊਂ ਜ਼ਮਾਨਤ ਲੈਣ ਲਈ ਪੰਜਾਬ ਤੇ ਹਰਿਆਣਾ ਹਾਈ ਕੋਰਟ ਦਾ ਬੂਹਾ ਖੜਕਾਇਆ ਸੀ।

ਸੁਮੇਧ ਸੈਣੀ ਸਾਬਕਾ ਆਈਏਐੱਸ ਅਧਿਕਾਰੀ ਦੇ ਬੇਟੇ ਅਤੇ ਸਿਟਕੋ ਦੇ ਜੂਨੀਅਰ ਇੰਜਨੀਅਰ (JE) ਬਲਵੰਤ ਸਿੰਘ ਮੁਲਤਾਨੀ ਨੂੰ 29 ਸਾਲ ਪਹਿਲਾਂ ਅਗਵਾ ਕਰਨ ਮਗਰੋਂ ਭੇਤਭਰੀ ਹਾਲਤ ਵਿੱਚ ਲਾਪਤਾ ਕਰਨ ਦੇ ਗੰਭੀਰ ਦੋਸ਼ਾਂ ਦਾ ਸਾਹਮਣਾ ਕਰ ਰਹੇ ਹਨ।

Exit mobile version