ਚੰਡੀਗੜ੍ਹ : ਪੰਜਾਬ ਮਹਿਲਾ ਕਮਿਸ਼ਨ ਦੀ ਸਾਬਕਾ ਚੇਅਰਪਰਸਨ ਮਨੀਸ਼ਾ ਗੁਲਾਟੀ ਨੂੰ ਹਾਈ ਕੋਰਟ ਨੇ ਵੱਡਾ ਝਟਕਾ ਦਿੱਤਾ ਹੈ। ਉਹਨਾਂ ਦੀ ਪੰਜਾਬ ਸਰਕਾਰ ਵੱਲੋਂ ਅਹੁਦੇ ਤੋਂ ਹਟਾਏ ਜਾਣ ਦੇ ਫੈਸਲੇ ਵਿਰੁਧ ਪਾਈ ਪਟੀਸ਼ਨ ਹਾਈ ਕੋਰਟ ਨੇ ਖਾਰਜ ਕਰ ਦਿੱਤੀ ਹੈ।
ਇਹ ਦੂਸਰੀ ਵਾਰ ਸੀ ਜਦੋਂ ਮਨੀਸ਼ਾ ਗੁਲਾਟੀ ਨੇ ਪੰਜਾਬ ਸਰਕਾਰ ਦੇ ਇਸ ਫੈਸਲੇ ਨੂੰ ਹਾਈ ਕੋਰਟ ਵਿੱਚ ਚੁਣੌਤੀ ਦਿੱਤੀ ਸੀ।ਇਸ ਤੋਂ ਪਹਿਲਾਂ ਕੀਤੀ ਅਪੀਲ ਵੇਲੇ ਹਾਈ ਕੋਰਟ ਨੇ ਉਹਨਾਂ ਨੂੰ ਰਾਹਤ ਦਿੱਤੀ ਸੀ ਤੇ ਉਹਨਾਂ ਨੂੰ ਪੰਜਾਬ ਮਹਿਲਾ ਕਮਿਸ਼ਨ ਦੇ ਅਹੁਦੇ ਤੇ ਬਣੇ ਰਹਿਣ ਦੀ ਇਜਾਜ਼ਤ ਦੇ ਦਿੱਤੀ ਸੀ ਪਰ ਇਸ ਵਾਰ ਅਜਿਹਾ ਨਹੀਂ ਹੋਇਆ ਹੈ।ਅਦਾਲਤ ਨੇ ਉਹਨਾਂ ਦੀ ਪਟੀਸ਼ਨ ਨੂੰ ਰੱਦ ਕਰ ਦਿੱਤਾ ਹੈ।
ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਨੇ ਜਦੋਂ ਪਹਿਲੀ ਵਾਰ ਮਨੀਸ਼ਾ ਗੁਲਾਟੀ ਨੂੰ ਅਹੁਦੇ ਤੋਂ ਵੱਖ ਕੀਤਾ ਸੀ ਤਾਂ ਹਾਈ ਕੋਰਟ ਵਿੱਚ ਜਾ ਕੇ ਉਹਨਾਂ ਦੁਬਾਰਾ ਬਹਾਲੀ ਕਰਵਾ ਲਈ ਸੀ।ਇਸ ਵਾਰ ਪੰਜਾਬ ਸਰਕਾਰ ਨੇ ਪਿਛਲੀ ਕਾਂਗਰਸ ਸਰਕਾਰ ਵੇਲੇ ਮਨੀਸ਼ਾ ਗੁਲਾਟੀ ਨੂੰ ਮਿਲੀ extension ਨੂੰ ਰੱਦ ਕਰ ਕੇ ਫਿਰ ਉਹਨਾਂ ਨੂੰ ਅਹੁਦੇ ਤੋਂ ਹਟਾਇਆ ਸੀ। ਜਿਸ ਤੋਂ ਬਾਅਦ,ਇਕ ਵਾਰ ਫਿਰ ਉਹ ਹਾਈ ਕੋਰਟ ਪਹੁੰਚੀ ਪਰ ਇਸ ਵਾਰ ਉਹਨਾਂ ਦੀ ਪਟੀਸ਼ਨ ਅਦਾਲਤ ਨੇ ਖਾਰਜ ਕਰ ਦਿੱਤੀ।