ਪੰਜਾਬ ਅਤੇ ਹਰਿਆਣਾ ਹਾਈਕੋਰਟ (Punjab And Haryana High Court) ਨੇ ਅਜੀਤ ਅਖ਼ਬਾਰ ਦੇ ਸੰਪਾਦਕ ਬਰਜਿੰਦਰ ਸਿੰਘ ਹਮਦਰਦ (Barjinder Singh Hamdard) ਨੂੰ ਵੱਡੀ ਰਾਹਤ ਦਿੱਤੀ ਹੈ। ਹਾਈਕੋਰਟ ਨੇ ਬਰਜਿੰਦਰ ਸਿੰਘ ਹਮਦਰਦ ਦੀ ਗ੍ਰਿਫ਼ਤਾਰੀ ਉੱਤੇ ਰੋਕ ਲਗਾ ਦਿੱਤੀ ਗਈ ਹੈ। ਇਸ ਦੌਰਾਨ ਹਾਈਕੋਰਟ ਨੇ ਹਮਦਰਦ ਨੂੰ ਵਿਜੀਲੈਂਸ ਜਾਂਚ ‘ਚ ਸ਼ਾਮਲ ਹੋਣ ਦੇ ਆਦੇਸ਼ ਜਾਰੀ ਕੀਤੇ ਹਨ।
ਦੱਸ ਦੇਈਏ ਕਿ ਹਮਦਰਦ ਵਿਜੀਲੈਂਸ ਜਾਂਚ ਵਿੱਚ ਸ਼ਾਮਲ ਨਹੀਂ ਹੋ ਰਹੇ ਹਨ ਪਰ ਉਹ ਵਿਜੀਲੈਂਸ ਵੱਲੋਂ ਭੇਜੇ ਗਏ ਸਵਾਲਾਂ ਦੇ ਜਵਾਬ ਦਿੰਦੇ ਸਨ, ਜਿਸ ਤੇ ਵਿਜੀਲੈਂਸ ਨੇ ਕਿਹਾ ਸੀ ਕਿ ਉਹ ਇੰਨ੍ਹਾਂ ਜਵਾਬਾਂ ਨਾਲ ਸਹਿਮਤ ਨਹੀਂ ਹੈ। ਇਸ ਨੂੰ ਲੈ ਕੇ ਹਾਈਕੋਰਟ ਵੱਲੋਂ ਇਹ ਨਿਰਦੇਸ਼ ਦਿੱਤੇ ਗਏ ਹਨ।
ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਸਮੇਂ ਕਰਤਾਰਪੁਰ ਵਿੱਚ ਜੰਗ ਏ ਅਜ਼ਾਦੀ ਯਾਦਗਾਰ ਬਣਾਈ ਗਈ ਸੀ, ਜਿਸ ਦੇ ਬਹੁਤ ਕਰੋੜੀ ਘਪਲੇ ‘ਚ ਬਰਜਿੰਦਰ ਸਿੰਘ ਹਮਦਰਦ ਨੂੰ ਨਾਮਜ਼ਦ ਕੀਤਾ ਗਿਆ ਸੀ।
ਇੱਥੇ ਦੱਸਣਾ ਜ਼ਰੂਰੀ ਹੈ ਕਿ ਇਸ ਮਾਮਲੇ ਵਿੱਚ ਬਰਜਿੰਦਰ ਸਿੰਘ ਹਮਦਰਦ ‘ਤੇ ਮਾਮਲਾ ਵੀ ਦਰਜ ਹੋ ਚੁੱਕਾ ਹੈ। ਪਿਛਲੇ ਸਾਲ ਜਦੋਂ ਵਿਜੀਲੈਂਸ ਵੱਲੋਂ ਸੰਮਨ ਜਾਰੀ ਕੀਤੇ ਗਏ ਸਨ ਤਾਂ ਪੰਜਾਬ ਦੀਆਂ ਸਾਰੀਆਂ ਵਿਰੋਧੀ ਪਾਰਟੀਆਂ ਨੇ ਬਰਜਿੰਦਰ ਸਿੰਘ ਹਮਦਰਦ ਦੇ ਪੱਖ ਵਿੱਚ ਅਵਾਜ਼ ਬੁਲੰਦ ਕੀਤੀ ਸੀ। ਇਹ ਮਾਮਲੇ ਇੰਨਾਂ ਵੱਧ ਗਿਆ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੰਤਰੀ ਨਰਿੰਦਰ ਮੋਦੀ ਵੱਲੋਂ ਵੀ ਆਪਣੀ ਰੈਲੀ ਵਿੱਚ ਕਿਹਾ ਗਿਆ ਸੀ ਕਿ ਜੋ ਪੰਜਾਬ ਸਰਕਾਰ ਸਾਹਮਣੇ ਨਹੀਂ ਝੁੱਕਦੇ ਉਨ੍ਹਾਂ ‘ਤੇ ਮਾਨ ਸਰਕਾਰ ਪਰਚੇ ਕਰਵਾ ਰਹੀ ਹੈ।
ਇਹ ਵੀ ਪੜ੍ਹੋ – ਬਹਿਬਲ ਕਲਾਂ ਗੋਲੀਕਾਂਡ ਨੂੰ ਲੈ ਕੇ ਵੱਡੀ ਖ਼ਬਰ, ਹੁਣ ਚੰਡੀਗੜ੍ਹ ’ਚ ਚੱਲੇਗਾ ਬਹਿਬਲ ਕਲਾਂ ਗੋਲੀਕਾਂਡ ਕੇਸ