‘ਦ ਖ਼ਾਲਸ ਬਿਊਰੋ : ਸਾਬਕਾ ਮੰਤਰੀ ਸੰਗਤ ਸਿੰਘ ਗਿਲਜੀਆਂ ਦੀ ਗ੍ਰਿਫਤਾਰੀ ਉੱਤੇ ਹਾਈਕੋਰਟ ਨੇ ਰੋਕ ਬਰਕਰਾਰ ਰੱਖੀ ਹੈ। ਗ੍ਰਿਫਤਾਰੀ ਉੱਤੇ 28 ਸਤੰਬਰ ਤੱਕ ਰੋਕ ਜਾਰੀ ਰਹੇਗੀ। ਪੰਜਾਬ ਸਰਕਾਰ ਨੇ ਹਾਈਕੋਰਟ ਤੋਂ ਜਵਾਬ ਦਾਇਰ ਕਰਨ ਦੇ ਲਈ ਸਮਾਂ ਮੰਗਿਆ ਹੈ। ਗਿਲਜੀਆ ਨੇ ਐੱਫਆਈਆਰ ਰੱਦ ਕਰਨ ਦੀ ਪਟੀਸ਼ਨ ਪਾਈ ਹੋਈ ਹੈ। ਗਿਲਜੀਆਂ ਉੱਤੇ ਜੰਗਲਾਤ ਘੁਟਾਲੇ ਦੇ ਦੋਸ਼ ਲੱਗੇ ਹਨ।