Punjab

ਪੰਜਾਬ ਮਹਿਲਾ ਕਮਿਸ਼ਨ ਦੀ ਸਾਬਕਾ ਚੇਅਰਪਰਸਨ ਮਨੀਸ਼ਾ ਗੁਲਾਟੀ ਦੀ ਪਟੀਸ਼ਨ ਹਾਈ ਕੋਰਟ ਨੇ ਸੁਰੱਖਿਅਤ ਰੱਖਿਆ ਫੈਸਲਾ

The High Court reserved the decision of former chairperson of Punjab Women's Commission Manisha Gulati's petition

ਚੰਡੀਗੜ੍ਹ : ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਮਨੀਸ਼ਾ ਗੁਲਾਟੀ ( Chairperson of Punjab Women’s Commission Manisha Gulati ) ਦੀ ਪਟੀਸ਼ਨ ‘ਤੇ ਅੱਜ ਪੰਜਾਬ ਅਤੇ ਹਰਿਆਣਾ ਹਾਈਕੋਰਟ ‘ਚ ਸੁਣਵਾਈ ਹੋਈ। ਈਕੋਰਟ ਨੇ ਦੋਵਾਂ ਧਿਰਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਇਸ ਮਾਮਲੇ ‘ਚ ਫੈਸਲਾ ਸੁਰੱਖਿਅਤ ਰੱਖ ਲਿਆ ਹੈ। ਗੁਲਾਟੀ ਨੇ ਉਨ੍ਹਾਂ ਨੂੰ ਚੇਅਰਪਰਸਨ ਦੇ ਅਹੁਦੇ ਤੋਂ ਹਟਾਉਣ ਦੇ ਸੂਬਾ ਸਰਕਾਰ ਦੇ ਹੁਕਮਾਂ ਨੂੰ ਹਾਈ ਕੋਰਟ ਵਿੱਚ ਚੁਣੌਤੀ ਦਿੱਤੀ ਹੈ।

ਮਨੀਸ਼ਾ ਗੁਲਾਟੀ ਨੇ ਉਨ੍ਹਾਂ ਨੂੰ ਪ੍ਰਧਾਨਗੀ ਦੇ ਅਹੁਦੇ ਤੋਂ ਹਟਾਉਣ ਦੇ ਸਰਕਾਰ ਦੇ ਫੈਸਲੇ ‘ਚ ਕਾਰਨ ਅਤੇ ਤਕਨੀਕੀ ਕਾਰਨ ਸਪੱਸ਼ਟ ਨਾ ਕਰਨ ਦੇ ਆਧਾਰ ‘ਤੇ ਹੁਕਮ ਰੱਦ ਕਰਨ ਦੀ ਮੰਗ ਕੀਤੀ ਹੈ। ਮਨੀਸ਼ਾ ਗੁਲਾਟੀ ਨੂੰ ਪੰਜਾਬ ਸਰਕਾਰ ਨੇ ਦੁਬਾਰਾ ਹੁਕਮ ਜਾਰੀ ਕਰ ਕੇ ਅਹੁਦੇ ਤੋਂ ਫਾਰਗ ਕਰ ਦਿੱਤਾ ਸੀ। ਜਿਸ ਦੇ ਖਿਲਾਫ਼ ਮਨੀਸ਼ਾ ਗੁਲਾਟੀ ਨੇ ਹਾਈ ਕੋਰਟ ਵਿੱਚ ਪਟੀਸ਼ਨ ਪਾਈ ਸੀ।

ਮਨੀਸ਼ਾ ਗੁਲਾਟੀ ਨੇ ਸੀਨੀਅਰ ਵਕੀਲ ਚੇਤਨ ਮਿੱਤਲ ਰਾਹੀਂ ਪਟੀਸ਼ਨ ਦਾਇਰ ਕੀਤੀ ਹੈ। ਇਸ ਵਿੱਚ ਹਾਈ ਕੋਰਟ ਨੂੰ ਦੱਸਿਆ ਗਿਆ ਕਿ ਉਨ੍ਹਾਂ ਦੀ ਨਿਯੁਕਤੀ 13 ਮਾਰਚ 2018 ਨੂੰ ਨਿਰਧਾਰਤ ਪ੍ਰਕਿਰਿਆ ਤਹਿਤ ਤਿੰਨ ਸਾਲਾਂ ਲਈ ਕੀਤੀ ਗਈ ਸੀ। ਉਸ ਨੂੰ 18 ਸਤੰਬਰ 2020 ਤੋਂ 19 ਮਾਰਚ 2021 ਤੱਕ ਅਤੇ ਫਿਰ 18 ਮਾਰਚ 2024 ਤੱਕ ਨਿਰਧਾਰਤ ਪ੍ਰਕਿਰਿਆ ਅਧੀਨ ਵਾਧਾ ਦਿੱਤਾ ਗਿਆ ਸੀ। ਪਟੀਸ਼ਨਰ ਨੇ ਕਿਹਾ ਕਿ ਪੰਜਾਬ ਸਰਕਾਰ ਨੇ 31 ਜਨਵਰੀ ਨੂੰ ਉਸ ਦੇ ਐਕਸਟੈਂਸ਼ਨ ਦੇ ਹੁਕਮਾਂ ਨੂੰ ਰੱਦ ਕਰਦਿਆਂ ਐਕਟ ਦੀ ਉਲੰਘਣਾ ਕਰਦਿਆਂ ਉਸ ਨੂੰ ਸੇਵਾਕਾਲ ਵਿਚ ਵਾਧਾ ਕਰਨ ਲਈ ਕਿਹਾ ਸੀ।

ਦਾਇਰ ਪਟੀਸ਼ਨ ਵਿੱਚ ਮਨੀਸ਼ਾ ਗੁਲਾਟੀ ਨੇ ਕਿਹਾ ਕਿ ਜਿਸ ਅਥਾਰਟੀ ਅਤੇ ਐਕਟ ਤਹਿਤ ਉਸ ਦੀ ਨਿਯੁਕਤੀ ਹੋਈ ਹੈ, ਉਸ ਤਹਿਤ ਉਸ ਨੂੰ ਸੇਵਾਕਾਲ ਵਿੱਚ ਵਾਧਾ ਵੀ ਕੀਤਾ ਜਾ ਸਕਦਾ ਹੈ। ਅਜਿਹੇ ‘ਚ ਐਕਸਟੈਂਸ਼ਨ ਰੱਦ ਕਰਨ ਦੇ ਹੁਕਮਾਂ ਨੂੰ ਗਲਤ ਦੱਸਦੇ ਹੋਏ ਇਸ ਫੈਸਲੇ ਨੂੰ ਰੱਦ ਕਰਨ ਦੀ ਮੰਗ ਕੀਤੀ ਗਈ ਹੈ।

ਪੰਜਾਬ ਸਰਕਾਰ ਨੇ ਮਨੀਸ਼ਾ ਗੁਲਾਟੀ ਨੂੰ ਪਿਛਲੀ ਸਰਕਾਰ ਵੱਲੋਂ ਐਕਸਟੈਂਸਨ ਨੂੰ ਰੱਦ ਕਰਦੇ ਹੋਏ ਮਨੀਸ਼ਾ ਗੁਲਾਟੀ ਨੂੰ ਅਹੁਦੇ ਤੋਂ ਹਟਾ ਦਿੱਤਾ ਸੀ। ਹਾਲਾਂਕਿ ਇਸ ਤੋਂ ਪਹਿਲਾਂ ਵੀ ਪੰਜਾਬ ਦੀ ਆਪ ਸਰਕਾਰ ਨੇ ਮਨੀਸ਼ਾ ਗੁਲਾਟੀ ਨੂੰ ਅਹੁਦੇ ਤੋਂ ਹਟਾਇਆ ਸੀ ਪਰ ਫਿਰ ਮਨੀਸ਼ਾ ਗੁਲਾਟੀ ਵੱਲੋਂ ਹਾਈਕੋਰਟ ਵਿੱਚ ਪਹੁੰਚ ਕੀਤੇ ਜਾਣ ਤੋਂ ਬਾਅਦ ਪੰਜਾਬ ਸਰਕਾਰ ਨੂੰ ਆਪਣਾ ਫੈਸਲਾ ਵਾਪਸ ਲੈਣਾ ਪੈ ਗਿਆ ਸੀ।

ਪੰਜਾਬ ਸਰਕਾਰ ਨੇ ਇਸ ਮਗਰੋਂ ਇੱਕ ਵਾਰ ਫਿਰ ਨੋਟਿਫੀਕੇਸ਼ਨ ਜਾਰੀ ਕਰ ਕੇ ਮਨੀਸ਼ਾ ਗੁਲਾਟੀ ਨੂੰ 18-9-2020 ਨੂੰ ਦਿੱਤਾ ਗਿਆ ਐਕਸਟੈਂਸ਼ਨ ਵਾਪਸ ਲੈ ਲਿਆ ਸੀ ਤੇ ਉਸ ਨੂੰ ਅਹੁਦੇ ਤੋਂ ਲਾਹ ਦਿੱਤਾ ਸੀ ।ਦੱਸ ਦਈਏ ਕਿ ਮਨੀਸ਼ਾ ਗੁਲਾਟੀ ਨੂੰ ਕੈਪਟਨ ਅਮਰਿੰਦਰ ਸਿੰਘ ਵਾਲੀ ਪਿਛਲੀ ਕਾਂਗਰਸ ਸਰਕਾਰ ਦੇ ਕਾਰਜਕਾਲ ਦੌਰਾਨ ਮਾਰਚ 2018 ਵਿੱਚ ਪੰਜਾਬ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਵਜੋਂ ਨਿਯੁਕਤ ਕੀਤਾ ਗਿਆ ਸੀ। ਇਸ ਤੋਂ ਬਾਅਦ 2020 ਵਿੱਚ ਉਨ੍ਹਾਂ ਦਾ ਕਾਰਜਕਾਲ 3 ਸਾਲ ਲਈ ਵਧਾ ਦਿੱਤਾ ਗਿਆ ਸੀ। ਇਸਦੇ ਨਾਲ ਹੀ 20 ਫਰਵਰੀ 2022 ਨੂੰ ਉਹ ਵੀ ਭਾਜਪਾ ‘ਚ ਸ਼ਾਮਲ ਹੋ ਗਈ ਸੀ ਅਤੇ ਇਸ ਤੋਂ ਬਾਵਜੂਦ ਉਹ ਆਪਣੇ ਅਹੁਦੇ ‘ਤੇ ਬਣੀ ਰਹੀ।