The Khalas Tv Blog Punjab ਨਗਰ ਨਿਗਮ ਚੋਣਾਂ ਨੂੰ ਲੈ ਕੇ ਹਾਈਕੋਰਟ ਸਖਤ! ਸਰਕਾਰ ਨੂੰ ਦਿੱਤੀ ਚੇਤਾਵਨੀ
Punjab

ਨਗਰ ਨਿਗਮ ਚੋਣਾਂ ਨੂੰ ਲੈ ਕੇ ਹਾਈਕੋਰਟ ਸਖਤ! ਸਰਕਾਰ ਨੂੰ ਦਿੱਤੀ ਚੇਤਾਵਨੀ

ਬਿਉਰੋ ਰਿਪੋਰਟ – ਨਗਰ ਨਿਗਮ ਚੋਣਾਂ ਨੂੰ ਲੈ ਕੇ ਪੰਜਾਬ ਅਤੇ ਹਰਿਆਣਾ ਹਾਈਕੋਰਟ (Punjab and Haryana High Court) ਨੇ ਸਖਤ ਰੁਖ ਅਪਣਾਉਂਦੀਆਂ ਪੰਜਾਬ ਸਰਕਾਰ (Punjab Government) ਅਤੇ ਸੂਬਾ ਚੋਣ ਕਮਿਸ਼ਨ (State Election commission) ਨੂੰ ਮਾਣਹਾਨੀ ਦਾ ਨੋਟਿਸ ਜਾਰੀ ਕੀਤਾ ਹੈ। ਹਾਈਕੋਰਟ ਨੇ ਇਹ ਨੋਟਿਸ ਹੁਕਮਾਂ ਦੀ ਪਾਲਣਾ ਨਾ ਕਰਨ ਨੂੰ ਲੈ ਕੇ ਭੇਜਿਆ ਹੈ। ਦੱਸ ਦੇਈਏ ਕਿ ਹਾਈਕੋਰਟ ਨੇ ਇਸ ਤੋਂ ਪਹਿਲਾਂ ਪੰਜਾਬ ਸਰਕਾਰ ਅਤੇ ਸੂਬਾ ਚੋਣ ਕਮਿਸ਼ਨ ਨੂੰ 15 ਦਿਨਾਂ ਦੇ ਅੰਦਰ ਚੋਣਾਂ ਕਰਵਾਉਣ ਸਬੰਧੀ ਨੋਟੀਫਿਕੇਸ਼ਨ ਜਾਰੀ ਕਰਨ ਦੇ ਹੁਕਮ ਦਿੱਤੇ ਸਨ।

ਪਰ ਹਾਈਕੋਰਟ ਦੇ ਹੁਕਮਾਂ ‘ਤੇ ਕੋਈ ਕਾਰਵਾਈ ਨਹੀਂ ਕੀਤੀ ਗਈ। ਜਿਸ ਤੋਂ ਬਾਅਦ ਇਸ ਸਬੰਧੀ ਅਦਾਲਤ ਵਿੱਚ ਪਟੀਸ਼ਨ ਦਾਇਰ ਕੀਤੀ ਗਈ ਹੈ। ਇਸ ਦੇ ਨਾਲ ਹੀ ਅਦਾਲਤ ਨੇ ਹੁਣ ਹੁਕਮਾਂ ‘ਚ ਕਿਹਾ ਹੈ ਕਿ ਜੇਕਰ 10 ਦਿਨਾਂ ‘ਚ ਨੋਟੀਫਿਕੇਸ਼ਨ ਜਾਰੀ ਨਹੀਂ ਕੀਤਾ ਗਿਆ ਤਾਂ 50,000 ਰੁਪਏ ਦਾ ਜੁਰਮਾਨਾ ਲਗਾਇਆ ਜਾਵੇਗਾ ਅਤੇ ਮਾਣਹਾਨੀ ਦਾ ਮਾਮਲਾ ਵੀ ਦਰਜ ਕੀਤਾ ਜਾਵੇਗਾ।

ਇਹ ਵੀ ਪੜ੍ਹੋ –  PM ਨਰਿੰਦਰ ਮੋਦੀ ਨੇ ਡੋਨਾਲਡ ਟਰੰਪ ਨੂੰ ਜਿੱਤ ‘ਤੇ ਦਿੱਤੀ ਵਧਾਈ

 

Exit mobile version