Punjab

ਗੁਰਦਾਸ ਮਾਨ ਨੂੰ ਮਿਲੀ ਰਾਹਤ ਨੂੰ ਹਾਈਕੋਰਟ ਨੇ ਰੱਖਿਆ ਬਰਕਰਾਰ

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਪੰਜਾਬੀ ਗਾਇਕ ਗੁਰਦਾਸ ਮਾਨ ਨੂੰ ਦਿੱਤੀ ਰਾਹਤ ਨੂੰ ਬਰਕਰਾਰ ਰੱਖਿਆ ਹੈ। ਗੁਰਦਾਸ ਮਾਨ ‘ਤੇ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਭੜਕਾਉਣ ਦੇ ਅਰੋਪ ਲੱਗੇ ਸਨ, ਜਿਨ੍ਹਾਂ ਨੂੰ ਹਾਈ ਕੋਰਟ ਨੇ ਖ਼ਾਰਜ ਕਰ ਦਿੱਤਾ ਸੀ, ਜਿਸ ਨੂੰ ਹੁਣ ਹਾਈ ਕੋਰਟ ਨੇ ਬਰਕਰਾਰ ਰੱਖਿਆ ਹੈ।

ਦੱਸ ਦੇਈਏ ਕਿ ਗੁਰਦਾਸ ਮਾਨ ਉੱਪਰ ਦੋਸ਼ ਲਗਾਇਆ ਗਿਆ ਸੀ ਕਿ ਉਸ ਨੇ 24 ਅਗਸਤ 2021 ਨਕੋਦਰ ਵਿੱਚ ਸਿੱਖ ਧਰਮ ਦੇ ਤੀਜੇ ਗੁਰੂ ਅਮਰਦਾਸ ਜੀ ਨੂੰ ਲਾਡੀ ਸ਼ਾਹ ਵਾਲ ਜੋੜਿਆ ਸੀ। ਗੁਰਦਾਸ ਮਾਨ ਨੇ ਕਿਹਾ ਸੀ ਕਿ ਲਾਡੀ ਸ਼ਾਹ ਗੁਰੂ ਅਮਰਦਾਸ ਜੀ ਦੇ ਵੰਸ ਵਿੱਚੋਂ ਹਨ। ਅਦਾਲਤ ਨੇ ਕਿਹਾ ਸੀ ਕੀ ਇਸ ਤਰ੍ਹਾਂ ਦਾ ਕੋਈ ਸਬੂਤ ਨਹੀਂ ਮਿਲੀਆ ਹੈ, ਜਿਸ ਤੋਂ ਸਪੱਸ਼ਟ ਹੋਵੇ ਕਿ ਇਸ ਦਾਅਵੇ ਨੂੰ ਮਨਜ਼ੂਰ ਕਰਨ ਲਈ ਮਜਬੂਰ ਕੀਤਾ ਸੀ। ਹਾਈ ਕੋਰਟ ਨੇ ਕਿਹਾ ਕਿ ਇਹ ਇਕ ਵਿਅਕਤੀਗਤ ਮਸਲਾ ਹੈ।

ਇਸ ਦੇ ਨਾਲ ਹੀ ਹਾਈਕੋਰਟ ਨੇ ਕਿਹਾ ਕਿ ਹੇਠਲੀ ਅਦਾਲਤ ਨੂੰ ਕੋਈ ਸਬੂਤ ਨਹੀਂ ਮਿਲਿਆ ਹੈ, ਜਿਸ ਤੋਂ ਪਤਾ ਲੱਗੇ ਕਿ ਮਾਨ ਨੇ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਈ ਹੈ ਜਾਂ ਕੁਝ ਜਾਣਬੁਝ ਕੇ ਗਲਤ ਕੀਤਾ ਹੈ। ਅਦਾਲਤ ਨੇ ਕਿਹਾ ਕਿ ਇਸ ਮਾਮਲੇ ਨੂੰ ਲੈ ਕੇ ਗੁਰਦਾਸ ਮਾਨ ਪਹਿਲਾਂ ਹੀ ਮੁਆਫੀ ਮੰਗ ਚੁੱਕਾ ਹੈ।

ਇਹ ਵੀ ਪੜ੍ਹੋ –  ਬਿਕਰਮ ਮਜੀਠੀਆ ਨੇ ਮੁੱਖ ਮੰਤਰੀ ‘ਤੇ ਕੱਸਿਆ ਤੰਜ, ਚੰਡਿਗੜ੍ਹ ਨਹੀ ਚੰਡੀਗੜ੍ਹ ਹੁੰਦਾ