The Khalas Tv Blog India ਹਾਈ ਕੋਰਟ ਨੇ ਕੁਮਾਰ ਵਿਸ਼ਵਾਸ ਦੀ ਪਟੀਸ਼ਨ ‘ਤੇ ਫੈਸਲਾ ਰੱਖਿਆ ਰਿਜ਼ਰਵ
India

ਹਾਈ ਕੋਰਟ ਨੇ ਕੁਮਾਰ ਵਿਸ਼ਵਾਸ ਦੀ ਪਟੀਸ਼ਨ ‘ਤੇ ਫੈਸਲਾ ਰੱਖਿਆ ਰਿਜ਼ਰਵ

‘ਦ ਖ਼ਾਲਸ ਬਿਊਰੋ : ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਕੁਮਾਰ ਵਿਸ਼ਵਾਸ ਦੀ ਪਟੀਸ਼ਨ ‘ਤੇ ਫੈਸਲਾ ਰਿਜ਼ਰਵ ਰੱਖ ਲਿਆ ਹੈ। ਕੁਮਾਰ ਵਿਸ਼ਵਾਸ਼ ਖਿਲਾਫ ਅਰਵਿੰਦ ਕੇਜਰੀਵਾਲ ਬਾਰੇ ਬਿਆਨਬਾਜੀ ਦੇਣ ਤੇ  ਰੋਪੜ੍ਹ ਥਾਣੇ ਵਿੱਚ ਦਰਜ ਐਫਆਈਆਰ ਨੂੰ ਰੱਦ ਕਰਨ ਦੇ ਲਈ ਪਾਈ ਗਈ ਪਟੀਸ਼ਨ ਤੇ ਅੱਜ ਹਾਈ ਕੋਰਟ ਵਿੱਚ ਸੁਣਵਾਈ ਹੋਈ ਹੈ। ਜਿਸ ਤੇ ਹਾਈਕੋਰਟ ਵੱਲੋਂ ਸੋਮਵਾਰ ਨੂੰ ਫੈਸਲਾ ਸੁਣਾਇਆ ਜਾਵੇਗਾ। ਕੁਮਾਰ ਵਿਸ਼ਵਾਸ ਦੇ ਵਕੀਲ ਚੇਤਨ ਮਿੱਤਲ ਨੇ ਦੱਸਿਆ ਕਿ ਅਦਾਲਤ ਕੋਲ ਐਫਆਈਆਰ ਨੂੰ ਰੱਦ ਕਰਨ ਦੀ ਮੰਗ ਕੀਤੀ ਗਈ ਹੈ। ਮਾਮਲੇ ਦੀ ਸੁਣਵਾਈ ਕਰਦਿਆਂ ਅਦਾਲਤ ਨੇ ਕਿਹਾ ਹੈ ਕਿ ਉਹ ਸੋਮਵਾਰ ਨੂੰ ਅੰਤ੍ਰਿਮ ਰਾਹਤ ਬਾਰੇ ਫੈਸਲਾ ਦੇਵੇਗੀ।

Exit mobile version