‘ਦ ਖ਼ਾਲਸ ਬਿਊਰੋ : ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਜੈ ਰਾਮ ਠਾਕੁਰ ਨੇ ਅੱਜ ਵਿੱਤੀ ਸਾਲ 2022-23 ਲਈ ਵਿਧਾਨ ਸਭਾ ਵਿੱਚ ਬਜਟ ਪੇਸ਼ ਕਰਦੇ ਹੋਏ ਮਾਸਿਕ ਬੁਢਾਪਾ ਪੈਨਸ਼ਨ 1001 ਰੁਪਏ ਤੋਂ ਵਧਾ ਕੇ 1500 ਰੁਪਏ ਕਰਨ ਦਾ ਐਲਾਨ ਕੀਤਾ ਹੈ। ਇਸ ਸਰਕਾਰ ਦਾ ਪੰਜਵਾਂ ਅਤੇ ਆਖ਼ਰੀ ਬਜਟ ਪੇਸ਼ ਕਰਦਿਆਂ ਸ੍ਰੀ ਠਾਕੁਰ ਨੇ ਬੁਢਾਪਾ ਪੈਨਸ਼ਨ ਲੈਣ ਦੀ ਉਮਰ ਹੱਦ 70 ਸਾਲ ਤੋਂ ਘਟਾ ਕੇ 60 ਸਾਲ ਕਰਨ ਦਾ ਵੀ ਐਲਾਨ ਕੀਤਾ। ਇਸ ਪੈਨਸ਼ਨ ਲਈ ਕੋਈ ਆਮਦਨ ਸੀਮਾ ਨਹੀਂ ਹੈ।
