Punjab

ਦਾਰੂ ਨੇ ਧੀ ਅਤੇ ਪਤਨੀ ਡਕਾਰੀਆਂ

ਦ ਖ਼ਾਲਸ ਬਿਊਰੋ : ਬਠਿੰਡਾ ਨੇੜੇ ਪੈਂਦੇ ਪਿੰਡ ਤਿਉਣ ਵਿੱਚ ਦਿਲ ਦਹਿਲਾਉਣ ਵਾਲੀ ਇੱਕ ਘਟ ਨਾ ਸਾਹਮਣੇ ਆਈ ਹੈ। ਘਰੇਲੂ ਕਲੇਸ਼ ਦੇ ਚਲਦਿਆਂ ਪਤੀ ਨੇ ਸ਼ਰਾ ਬ ਪੀ ਕੇ ਆਪਣੀ ਪਤਨੀ ਅਤੇ ਧੀ ਦਾ ਬੜੀ ਬੇਰਹਿਮੀ ਨਾਲ ਕ ਤਲ ਕਰ ਦਿੱਤਾ।  ਘਰ ਦੇ ਚੌਥੇ ਮੈਂਬਰ ਅਤੇ ਨੌਜਵਾਨ ਪੁੱਤ ਨੇ ਭੱਜ ਕੇ ਜਾਨ ਬਚਾਈ ਹੈ। ਮ੍ਰਿ ਤਕ ਔਰਤ ਦੀ ਪਛਾਣ ਜਸਵੀਰ ਕੌਰ ਅਤੇ ਉਸ ਦੀ ਧੀ ਸੁਖਪ੍ਰੀਤ ਕੌਰ ਵਜੋਂ ਹੋਈ ਹੈ। ਘ ਟਨਾ ਤੋਂ ਬਾਅਦ ਪੂਰੇ ਪਿੰਡ ਵਿੱਚ ਸੋਗ ਦਾ ਮਾਹੌਲ ਹੈ। ਤਲਵੰਡੀ ਸਾਬੋ ਪੁਲਿਸ  ਨੇ ਲਾ ਸ਼ਾਂ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਵਿੱਚ ਭੇਜ ਦਿੱਤਾ ਹੈ।

ਘ ਟਨਾ ਦੀ ਸੂਚਨਾ ਮਿਲਦੇ ਹੀ ਡੀਐੱਸਪੀ ਜੀਤਨ ਬਾਂਸਲ ਮੌਕੇ ‘ਤੇ ਪਹੁੰਚੇ ਅਤੇ ਜਾਂਚ ਸ਼ੁਰੂ ਕਰ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ਹਮ ਲਾਵਰ ਦੀ ਪਛਾਣ ਕਰ ਲਈ ਗਈ ਹੈ ਅਤੇ ਜਿਸ ਦੀ ਪੁਲਿਸ ਵੱਲੋਂ ਭਾਲ ਕੀਤੀ ਜਾ ਰਹੀ ਹੈ। ਡੀਐਸਪੀ ਬਾਂਸਲ ਮੁਤਾਬਕ ਮ੍ਰਿ ਤਕ ਔਰਤ ਜਸਵੀਰ ਕੌਰ ਦਾ ਆਪਣੇ ਪਤੀ ਅਮਰਜੀਤ ਸਿੰਘ ਨਾਲ ਕਾਫ਼ੀ ਸਮੇਂ ਤੋਂ ਘਰੇਲੂ ਝਗੜਾ ਚੱਲ ਰਿਹਾ ਸੀ।