ਗਿੱਦੜਬਾਹਾ (Giddarbaha) ‘ਚ ਪਤੀ ਵੱਲੋਂ ਪਤਨੀ ਦਾ ਕਤਲ ਕਰਨ ਦਾ ਮਾਮਲੇ ਸਾਹਮਣੇ ਆਇਆ ਹੈ। ਜਾਣਕਾਰੀ ਮੁਤਾਬਕ ਪਤੀ ਆਪਣੀ ਪਤਨੀ ਦੇ ਚਰਿੱਤਰ ‘ਤੇ ਸ਼ੱਕ ਕਰਦਾ ਸੀ। ਇੰਦਰਜੀਤ ਸਿੰਘ ਆਪਣੀ ਪਤਨੀ ਹਰਪ੍ਰੀਤ ਕੌਰ ‘ਤੇ ਸ਼ੱਕ ਦੀ ਵਜਾ ਕਰਕੇ ਉਸ ਦੀ ਕੁੱਟਮਾਰ ਵੀ ਕਰਦਾ ਸੀ। ਜਿਸ ਤੋਂ ਤੰਗ ਆ ਕੇ ਹਰਪ੍ਰੀਤ ਕੌਰ ਨੇ ਇਸ ਦੀ ਜਾਣਕਾਰੀ ਆਪਣੇ ਮਾਪਿਆਂ ਨੂੰ ਵੀ ਦਿੱਤੀ ਸੀ।
ਪੁਲਿਸ ਅਧਿਕਾਰੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮ੍ਰਿਤਕ ਹਰਪ੍ਰੀਤ ਕੌਰ ਦੇ ਪਿਤਾ ਸੁਨੀਲ ਕੁਮਾਰ ਪੁੱਤਰ ਉਮੇਦ ਸਿੰਘ ਵਾਸੀ ਧਨੌਲਾ ਨੇ ਇਸ ਸਬੰਧੀ ਪੁਲਿਸ ਨੂੰ ਸ਼ਿਕਾਇਤ ਦਿੱਤੀ। ਮ੍ਰਿਤਕ ਲੜਕੀ ਦੇ ਪਿਤਾ ਨੇ ਕਿਹਾ ਕਿ ਉਸ ਦੀ ਲੜਕੀ ਦਾ ਵਿਆਹ 6 ਸਾਲ ਪਹਿਲਾਂ ਇੰਦਰਜੀਤ ਸਿੰਘ ਨਾਲ ਹੋਇਆ ਸੀ।
ਮ੍ਰਿਤਕ ਲੜਕੀ ਦੇ ਪਿਤਾ ਨੇ ਦੱਸਿਆ ਕਿ ਹਰਪ੍ਰੀਤ ਵੱਲੋਂ ਕੁੱਟਮਾਰ ਦੀ ਜਾਣਕਾਰੀ ਦੇਣ ਤੋਂ ਬਾਅਦ ਉਹ ਆਪਣੇ ਦੋਸਤ ਨਾਲ ਆਪਣੀ ਲੜਕੀ ਦੇ ਘਰ ਗਿਆ ਤਾਂ ਉਸ ਨੇ ਦੇਖਿਆ ਕਿ ਇੰਦਰਜੀਤ ਉਸ ਦੀ ਲੜਕੀ ਦੀ ਕੁੱਟਮਾਰ ਕਰ ਰਿਹਾ ਹੈ, ਇੰਦਰਜੀਤ ਨੇ ਹਰਪ੍ਰੀਤ ‘ਤੇ ਲੋਹੇ ਦੀ ਰਾਡ ਨਾਲ ਹਮਲਾ ਕਰ ਦਿੱਤਾ, ਜਿਸ ਕਾਰਨ ਉਸ ਦੀ ਲੜਕੀ ਦੀ ਮੌਕੇ ਤੇ ਹੀ ਮੌਤ ਹੋ ਗਈ।
ਪੁਲਿਸ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਮੁਲਜ਼ਮ ਇੰਦਰਜੀਤ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ – ਕੀ ਤੁਸੀਂ ਕਦੇ ਡੀਜ਼ਲ ਨਾਲ ਬਣਿਆ ਪਰੌਂਠਾ ਖਾਧਾ ਹੈ? ਢਾਬਾ ਮਾਲਕ ਨੇ ਦੱਸਿਆ ਪੂਰਾ ਸੱਚ!