The Khalas Tv Blog International ਇਮਰਾਨ ਸਰਕਾਰ ਵੱਲੋਂ ਸ਼ਰਧਾਲੂਆਂ ਨੂੰ ਪ੍ਰਕਾਸ਼ ਪੁਰਬ ਮੌਕੇ ਦਿੱਤਾ ਜਾਵੇਗਾ ਸਿਰਫ ਪੰਜ ਦਿਨ ਦਾ ਵੀਜ਼ਾ
International

ਇਮਰਾਨ ਸਰਕਾਰ ਵੱਲੋਂ ਸ਼ਰਧਾਲੂਆਂ ਨੂੰ ਪ੍ਰਕਾਸ਼ ਪੁਰਬ ਮੌਕੇ ਦਿੱਤਾ ਜਾਵੇਗਾ ਸਿਰਫ ਪੰਜ ਦਿਨ ਦਾ ਵੀਜ਼ਾ

‘ਦ ਖ਼ਾਲਸ ਬਿਊਰੋ :- ਪਾਕਿਸਤਾਨ ਸਰਕਾਰ ਨੇ ਆਉਣ ਵਾਲੇ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 551ਵੇਂ ਪ੍ਰਕਾਸ਼ ਪੁਰਬ ਨੂੰ ਲੈ ਕੇ ਵੱਡਾ ਐਲਾਨ ਕੀਤਾ ਹੈ। ਇਸ ਵਾਰ ਇਮਰਾਨ ਸਰਕਾਰ ਗੁਰਪੁਰਬ ‘ਤੇ ਸ਼ਰਧਾਲੂਆਂ ਨੂੰ ਨਨਕਾਣਾ ਸਾਹਿਬ ਆਉਣ ਲਈ ਸਿਰਫ ਪੰਜ ਦਿਨ ਦਾ ਵੀਜ਼ਾ ਦੇਵੇਗੀ। ਸ਼ਰਧਾਲੂ 27 ਨਵੰਬਰ ਨੂੰ ਅਟਾਰੀ ਵਾਘਾ ਸਰਹੱਦ ਰਾਹੀਂ ਪਾਕਿਸਤਾਨ ਜਾ ਸਕਣਗੇ ਅਤੇ 30 ਨਵੰਬਰ ਨੂੰ ਨਨਕਾਣਾ ਸਾਹਿਬ ਵਿਖੇ ਗੁਰੂਪੁਰਬ ਮਨਾਇਆ ਜਾਵੇਗਾ।

ਪਹਿਲੀ ਦਸੰਬਰ ਨੂੰ ਸੰਗਤਾਂ ਨੂੰ ਭਾਰਤ ਵਾਪਸ ਭੇਜ ਦਿੱਤਾ ਜਾਵੇਗਾ। ਨਨਕਾਣਾ ਸਾਹਿਬ ਤੋਂ ਇਲਾਵਾ ਹੋਰਨਾਂ ਧਾਰਮਿਕ ਸਥਾਨਾਂ ‘ਤੇ ਸ਼ਰਧਾਲੂ ਨਹੀਂ ਜਾ ਸਕਣਗੇ। ਇਸ ਤੋਂ ਪਹਿਲਾਂ ਪਾਕਿਸਤਾਨ ਸਰਕਾਰ ਭਾਰਤੀ ਸਿੱਖ ਸੰਗਤਾਂ ਨੂੰ ਕਰੀਬ 15 ਦਿਨ ਦਾ ਵੀਜ਼ਾ ਦਿੰਦੀ ਸੀ।

ਉਧਰ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਨਵੰਬਰ ‘ਚ ਸ਼੍ਰੀ ਨਨਕਾਣਾ ਸਾਹਿਬ ਦੀ ਯਾਤਰਾ ਲਈ ਭੇਜੇ ਜਾਣ ਵਾਲੇ ਜਥੇ ਲਈ ਸੰਗਤਾਂ ਪਾਸੋਂ ਪਾਸਪੋਰਟ ਮੰਗੇ ਗਏ ਹਨ। ਸ਼੍ਰੋਮਣੀ ਕਮੇਟੀ ਦਫ਼ਤਰ ਤੋਂ ਜਾਰੀ ਬਿਆਨ ਰਾਹੀਂ ਸ਼੍ਰੋਮਣੀ ਕਮੇਟੀ ਦੇ ਬੁਲਾਰੇ ਕੁਲਵਿੰਦਰ ਸਿੰਘ ਰਮਦਾਸ ਨੇ ਦੱਸਿਆ ਕਿ ਪਹਿਲੇ ਪਾਤਸ਼ਾਹ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਸਥਿਤ ਗੁਰਦੁਆਰਾ ਸ਼੍ਰੀ ਨਨਕਾਣਾ ਸਾਹਿਬ ਵਿਖੇ ਭੇਜੇ ਜਾਣ ਵਾਲੇ ਜਥੇ ਲਈ ਸ਼ਰਧਾਲੂ ਆਪਣੇ ਪਾਸਪੋਰਟ 18 ਅਕਤੂਬਰ, 2020 ਤੱਕ ਦਫਤਰ ਸ਼੍ਰੋਮਣੀ ਕਮੇਟੀ, ਸ੍ਰੀ ਅੰਮ੍ਰਿਤਸਰ ਵਿਖੇ ਜਮ੍ਹਾਂ ਕਰਵਾ ਸਕਦੇ ਹਨ।

Exit mobile version