The Khalas Tv Blog Punjab ਪਤਨੀ ਨੂੰ ਲੈਣ ਗਏ ਜਵਾਈ ਦਾ ਸਹੁਰੇ ਪਰਿਵਾਰ ਨੇ ਕੀਤਾ ਬੁਰਾ ਹਾਲ, ਪੁਲਿਸ ਨੇ ਕੀਤਾ ਮਾਮਲਾ ਦਰਜ
Punjab

ਪਤਨੀ ਨੂੰ ਲੈਣ ਗਏ ਜਵਾਈ ਦਾ ਸਹੁਰੇ ਪਰਿਵਾਰ ਨੇ ਕੀਤਾ ਬੁਰਾ ਹਾਲ, ਪੁਲਿਸ ਨੇ ਕੀਤਾ ਮਾਮਲਾ ਦਰਜ

ਫਾਜ਼ਿਲਕਾ ‘ਚ ਪਰਿਵਾਰਕ ਝਗੜੇ ਕਾਰਨ ਆਪਣੀ ਪਤਨੀ ਨੂੰ ਲੈਣ ਸਹੁਰੇ ਘਰ ਗਏ ਸਰਕਾਰੀ ਅਧਿਆਪਕ ਨੂੰ ਜ਼ਿੰਦਾ ਸਾੜਨ ਦੇ ਮਾਮਲੇ ‘ਚ ਪੁਲਿਸ ਨੇ ਕਾਰਵਾਈ ਕਰਦੇ ਹੋਏ ਜ਼ਖਮੀ ਅਧਿਆਪਕ ਦੇ ਬਿਆਨਾਂ ਦੇ ਆਧਾਰ ‘ਤੇ ਏ ਬੀਐੱਨਐੱਸ ਦੇ ਨਵੇਂ ਕਾਨੂੰਨ ਤਹਿਤ ਉਸ ਦੇ ਸਹੁਰੇ ਦੇ 5 ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਹੈ। ਜਾਣਕਾਰੀ ਦਿੰਦੇ ਹੋਏ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਵਿਸ਼ਵਦੀਪ ਕੁਮਾਰ ਨੂੰ ਜ਼ਿੰਦਾ ਸਾੜਨ ਦੇ ਮਾਮਲੇ ‘ਚ ਥਾਣਾ ਖੂਈਖੇੜਾ ਦੀ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਉਕਤ ਸਰਕਾਰੀ ਅਧਿਆਪਕ ਦੇ ਬਿਆਨ ਦਰਜ ਕੀਤੇ ਹਨ, ਜਿਸ ਤੋਂ ਬਾਅਦ ਉਨ੍ਹਾਂ ਨੇ ਇਸ ਮਾਮਲੇ ‘ਚ 5 ਲੋਕਾਂ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ।

ਪੁਲਿਸ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਪੀੜਤ ਦੇ ਬਿਆਨਾਂ ਦੇ ਆਧਾਰ ’ਤੇ ਪੁਲਿਸ ਨੇ ਉਸ ਦੇ ਸਹੁਰੇ, ਉਸ ਦੀ ਪਤਨੀ, ਸਾਲੇ, ਸੱਸ ਅਤੇ ਨਨਾਣ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਇਸ ਦੇ ਆਧਾਰ ‘ਤੇ ਬਣਦੀ ਕਾਰਵਾਈ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ –  ਨਵਾਸ਼ਹਿਰ ਨਾਲ ਸਬੰਧਿਤ ਲੜਕੀ ਨੇ ਪੰਜਾਬ ਦਾ ਵਧਾਇਆ ਮਾਣ, ਵਿਦੇਸ਼ ‘ਚ ਜਿੱਤਿਆ ਮੈਡਲ

 

Exit mobile version