ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਨਵੇਂ ਨਿਯੁਕਤ ਕੀਤੇ ਗਏ ਜਥੇਦਾਰ ਸਾਹਿਬਾਨ ਦੇ ਸੇਵਾ ਸੰਭਾਲ ਦੇ ਸਮਾਗਮ ਦਾ ਐਲਾਨ ਕੀਤਾ ਗਿਆ ਹੈ। ਇਸ ਸਮਾਗਮ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ, ਅਨੰਦਪੁਰ ਸਾਹਿਬ ਵਿਖੇ ਕਰਵਾਇਆ ਜਾ ਰਿਹਾ ਹੈ।
ਕਮੇਟੀ ਵੱਲੋਂ ਇੱਕ ਪੱਤਰ ਜਾਰੀ ਕਰਦਿਆਂ ਕਿਹਾ ਗਿਆ ਹੈ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਵੱਲੋਂ ਗਿਆਨੀ ਕੁਲਦੀਪ ਸਿੰਘ ਜੀ ਨੂੰ ਜਥੇਦਾਰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ (ਰੋਪੜ) ਨਿਯੁਕਤ ਕੀਤਾ ਗਿਆ ਹੈ। ਸਿੰਘ ਸਾਹਿਬ ਜੀ ਦਾ ਸੇਵਾ ਸੰਭਾਲ ਸਮਾਗਮ ਮਿਤੀ 10 ਮਾਰਚ 2025 ਨੂੰ ਸਵੇਰੇ 11:00 ਵਜੇ ਤਖ਼ਤ ਸ੍ਰੀ ਕੇਸਗੜ ਸਾਹਿਬ ਸ੍ਰੀ ਅਨੰਦਪੁਰ ਸਾਹਿਬ (ਰੋਪੜ) ਵਿਖੇ ਕਰਵਾਇਆ ਜਾ ਰਿਹਾ ਹੈ।
ਇਸ ਸਮਾਗਮ ਵਿੱਚ ਸ਼ਾਮਿਲ ਹੋਣ ਲਈ ਸਮੂਹ ਸੰਪ੍ਰਦਾਵਾਂ/ਸਿੰਘ ਸਭਾਵਾਂ/ਨਿਹੰਗ ਸਿੰਘ ਜਥੇਬੰਦੀਆ/ਕਾਰ ਸੇਵਾ ਵਾਲੇ ਮਹਾਂਪੁਰਸ਼ਾਂ ਨੂੰ ਸੱਦਾ ਪੱਤਰ ਦੇਣ ਅਤੇ ਸਮਾਗਮ ਵਿੱਚ ਸ਼ਮੂਲੀਅਤ ਕਰਵਾਉਣ ਸਬੰਧੀ ਆਪ ਦੀ ਡਿਊਟੀ ਲਗਾਈ ਜਾਂਦੀ ਹੈ। ਆਪ ਨੇ ਆਪਣੇ-ਆਪਣੇ ਹਲਕੇ ਦੇ ਮੈਨੇਜਰ/ਹੈੱਡ ਗ੍ਰੰਥੀ ਸਾਹਿਬਾਨ ਨਾਲ ਸੰਪਰਕ ਕਰਕੇ ਵੱਧ ਤੋਂ ਵੱਧ ਸਿੱਖ ਜਥੇਬੰਦੀਆਂ ਅਤੇ ਸੰਤਾਂਮਹਾਂਪੁਰਸ਼ਾਂ ਦੀ ਸ਼ਮੂਲੀਅਤ ਕਰਵਾਉਣੀ। ਇਸ ਪੁਰ ਤੁਰੰਤ ਅਮਲ ਕੀਤਾ ਜਾਵੇ।
ਦੱਸ ਦਈਏ ਕਿ ਲੰਘੇ ਕੱਲ੍ਹ 7 ਮਾਰਚ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਬੈਠਕ ਹੋਈ, ਜਿਸ ਦੌਰਾਨ ਗਿਆਨੀ ਰਘਬੀਰ ਸਿੰਘ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਅਤੇ ਗਿਆਨੀ ਸੁਲਤਾਨ ਸਿੰਘ ਨੂੰ ਅਹੁਦੇ ਤੋਂ ਸੇਵਾ ਮੁਕਤ ਕਰ ਦਿੱਤਾ ਗਿਆ ਸੀ।