Punjab

ਲੁਧਿਆਣਾ ‘ਚ ਵਾਪਰੀ ਬੇਅਦਬੀ ਦੀ ਘਟਨਾ, ਧਾਮੀ ਨੇ ਕੀਤੀ ਸ ਖ਼ਤ ਨਿੰ ਦਾ

‘ਦ ਖ਼ਾਲਸ ਬਿਊਰੋ : ਲੁਧਿਆਣਾ ਦੇ ਬਸੰਤ ਨਗਰ ਵਿਚ ਗੁਰਬਾਣੀ ਦੇ ਪਾਵਨ ਗੁਟਕਾ ਸਾਹਿਬ ਦੀ ਹੋਈ ਬੇਅ ਦਬੀ ਦੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਖ਼ਤ ਨਿੰਦਾ ਕੀਤੀ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਇਸ ਸਮੇਂ ਪੰਜਾਬ ਵਿੱਚ ਚੋਣਾਂ ਦਾ ਮਾਹੌਲ ਹੈ। ਇਸ ਮੌਕੇ ਕੁੱਝ ਲੋਕ ਗੁਰਬਾਣੀ ਦਾ ਨਿਰਾਦਰ ਕਰਕੇ ਸੂਬੇ ਦਾ ਮਾਹੌਲ ਖਰਾਬ ਕਰਨ ਦੀ ਕੋਸ਼ਿਸ਼ ਕਰ ਰਹੇ ਹਨ। ਇਸਦੇ ਨਾਲ ਉਨ੍ਹਾਂ ਨੇ  ਅਜਿਹੀ ਸਥਿਤੀ ਵਿੱਚ ਸੰਗਤਾਂ ਸੁਚੇਤ ਰਹਿਣ ਦਾ ਸੱਦਾ ਦਿੱਤਾ ਹੈ।

ਐਡਵੋਕੇਟ ਧਾਮੀ ਨੇ ਕਿਹਾ ਕਿ ਜਦੋਂ ਬੇਅਦਬੀ ਦਾ ਮਾਮਲਾ ਸਾਹਮਣੇ ਆਉਂਦਾ ਹੈ ਤਾਂ ਸੰਗਤ ਦੀਆਂ ਭਾਵਨਾਵਾਂ ਨੂੰ ਠੇਸ ਪੁੱਜਦੀ ਹੈ।ਉਨ੍ਹਾਂ ਨੇ   ਨੇ ਕਿਹਾ ਕਿ ਪਿਛਲੇ ਕੁੱਝ ਸਮੇਂ ਤੋਂ ਗੁਰਬਾਣੀ ਦੀ ਬੇਅ ਦਬੀ ਦੀਆਂ ਘਟਨਾਵਾਂ ਲਗਾਤਾਰ ਵਾਪਰ ਰਹੀਆਂ ਹਨ, ਪਰ ਸਰਕਾਰ ਵੱਲੋਂ ਕੋਈ ਵੀ ਢੁੱਕਵੀਂ ਕਾਰਵਾਈ ਨਹੀਂ ਕੀਤੀ ਜਾ ਰਹੀ। ਉਨ੍ਹਾਂ ਨੇ ਕਿਹਾ ਕਿ ਵਾਪਰੀ ਤਾਜ਼ਾ ਘਟਨਾ ਦੇ ਦੋ ਸ਼ੀਆਂ ਨੂੰ ਜਲਦ ਗ੍ਰਿਫ਼ ਤਾਰ ਕਰਕੇ ਸਖ਼ਤ ਸ ਜ਼ਾਵਾਂ ਦੇਣ ਦੀ ਮੰਗ ਕੀਤੀ ਹੈ। ਉਨ੍ਹਾਂ ਨੇ ਸੰਗਤਾਂ ਨੂੰ ਉਹ ਚੋਣਾਂ ਦੇ ਮਾਹੌਲ ਵਿਚ ਸੁਚੇਤ ਰਹਿਣ ਦੀ ਅਪੀਲ ਕੀਤੀ ਹੈ ।