The Khalas Tv Blog Punjab ਮੈਡਲ ਲੈ ਕੇ ਅੰਮ੍ਰਿਤਸਰ ਪਹੁੰਚੀ ਭਾਰਤੀ ਹਾਕੀ ਟੀਮ, ਖਿਡਾਰੀਆਂ ਨੇ ਸ੍ਰੀ ਦਰਬਾਰ ਸਾਹਿਬ ਵਿਖੇ ਟੇਕਿਆ ਮੱਥਾ
Punjab Slider

ਮੈਡਲ ਲੈ ਕੇ ਅੰਮ੍ਰਿਤਸਰ ਪਹੁੰਚੀ ਭਾਰਤੀ ਹਾਕੀ ਟੀਮ, ਖਿਡਾਰੀਆਂ ਨੇ ਸ੍ਰੀ ਦਰਬਾਰ ਸਾਹਿਬ ਵਿਖੇ ਟੇਕਿਆ ਮੱਥਾ

ਅੰਮ੍ਰਿਤਸਰ : ਪੈਰਿਸ ਓਲੰਪਿਕ ‘ਚ ਕਾਂਸੀ ਦਾ ਤਗਮਾ ਜਿੱਤਣ ਤੋਂ ਬਾਅਦ ਭਾਰਤੀ ਪੁਰਸ਼ ਹਾਕੀ ਟੀਮ ਐਤਵਾਰ ਨੂੰ ਅੰਮ੍ਰਿਤਸਰ ਪਹੁੰਚੀ। ਅੰਮ੍ਰਿਤਸਰ ਹਵਾਈ ਅੱਡੇ ‘ਤੇ ਭਾਰਤੀ ਖਿਡਾਰੀਆਂ ਦਾ ਢੋਲ-ਢਮਕੇ ਨਾਲ ਸ਼ਾਨਦਾਰ ਸਵਾਗਤ ਕੀਤਾ ਗਿਆ। ਭਾਰਤੀ ਖਿਡਾਰੀਆਂ ਦਾ ਇੰਤਜ਼ਾਰ ਕਰਨ ਲਈ ਸਵੇਰ ਤੋਂ ਹੀ ਪ੍ਰਸ਼ੰਸਕ ਹਵਾਈ ਅੱਡੇ ਦੇ ਬਾਹਰ ਇਕੱਠੇ ਹੋ ਗਏ ਸਨ।

ਇਸ ਭਾਰਤੀ ਹਾਕੀ ਟੀਮ ਵਿੱਚ ਪੰਜਾਬ ਦੇ 10 ਖਿਡਾਰੀ ਹਨ। ਜਿਨ੍ਹਾਂ ਦੇ ਮਾਪੇ ਵੀ ਉਨ੍ਹਾਂ ਨੂੰ ਰਿਸੀਵ ਕਰਨ ਲਈ ਏਅਰਪੋਰਟ ਪਹੁੰਚੇ। ਇਹ ਪਲ ਭਾਵੁਕ ਸੀ। ਭਾਰਤੀ ਟੀਮ ਦੇ ਖਿਡਾਰੀ ਆਉਂਦਿਆਂ ਹੀ ਸਿੱਧੇ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋ ਗਏ। ਜਿੱਥੇ ਉਨ੍ਹਾਂ ਗੁਰੂਘਰ ਵਿੱਚ ਮੱਥਾ ਟੇਕਿਆ ਅਤੇ ਗੁਰੂਆਂ ਦਾ ਆਸ਼ੀਰਵਾਦ ਪ੍ਰਾਪਤ ਕੀਤਾ। ਇਸ ਤੋਂ ਬਾਅਦ ਭਾਰਤੀ ਹਾਕੀ ਟੀਮ ਨੇ ਨੈਸ਼ਨਲ ਸਟੇਡੀਅਮ ਦਾ ਦੌਰਾ ਕੀਤਾ ਅਤੇ ਹਾਕੀ ਦੇ ਜਾਦੂਗਰ ਮੇਜਰ ਧਿਆਨ ਚੰਦ ਨੂੰ ਸ਼ਰਧਾਂਜਲੀ ਭੇਟ ਕੀਤੀ।

ਇਸ ਭਾਰਤੀ ਹਾਕੀ ਟੀਮ ਵਿੱਚ ਪੰਜਾਬ ਦੇ 10 ਖਿਡਾਰੀ ਹਨ। ਜਿਨ੍ਹਾਂ ਦੇ ਮਾਪੇ ਵੀ ਉਨ੍ਹਾਂ ਨੂੰ ਰਿਸੀਵ ਕਰਨ ਲਈ ਏਅਰਪੋਰਟ ਪਹੁੰਚੇ। ਇਹ ਪਲ ਭਾਵੁਕ ਸੀ। ਹਾਕੀ ਟੀਮ ਦਾ ਫੁੱਲਾਂ ਨਾਲ ਸਵਾਗਤ ਕੀਤਾ ਗਿਆ। ਪੰਜਾਬ ਦੇ ਮੰਤਰੀ ਕੁਲਦੀਪ ਧਾਲੀਵਾਲ ਹਾਕੀ ਖਿਡਾਰੀਆਂ ਨਾਲ। ਪੰਜਾਬ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਅਤੇ ਹਰਭਜਨ ਸਿੰਘ ਈਟੀਓ ਖਿਡਾਰੀਆਂ ਨਾਲ ਮੌਜੂਦ ਸਨ।

Exit mobile version