ਬਿਉਰੋ ਰਿਪੋਰਟ – ਹੈਦਰਾਬਾਦ ਤੋਂ ਚੰਡੀਗੜ੍ਹ (Hyderabad to Chandigarh) ਆਏ ਇੰਡੀਗੋ (Indigo) ਦੇ ਜਹਾਜ਼ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦਿੱਤੀ ਗਈ ਹੈ, ਜਿਸ ਤੋਂ ਬਾਅਦ ਸਾਰੇ ਯਾਤਰੀਆਂ ਨੂੰ ਜਹਾਜ਼ ਵਿਚੋਂ ਬਾਹਰ ਕੱਢ ਕੇ ਤਲਾਸ਼ੀ ਲਈ ਗਈ। ਤਲਾਸ਼ੀ ਲੈਣ ਤੋਂ ਬਾਅਦ ਕੁਝ ਬਰਾਮਦ ਹੋਇਆ ਕਿ ਨਹੀਂ ਇਸ ਬਾਰੇ ਕੋਈ ਜਾਣਕਾਰੀ ਨਹੀਂ ਹੈ। ਦੱਸ ਦੇਈਏ ਕਿ ਇਸ ਤੋਂ ਪਹਿਲਾਂ ਵੀ ਅਜਿਹੀਆਂ ਕਈ ਧਮਕੀਆਂ ਦੇ ਮਾਮਲੇ ਸਾਹਮਣੇ ਆਏ ਹਨ। ਅੱਜ ਇੰਡੀਗੋ ਦੇ 5 ਜਹਾਜ਼ਾਂ ਨੂੰ ਬੰਬ ਦੀ ਧਮਕੀ ਦਿੱਤੀ ਗਈ ਸੀ। ਅਕਾਸਾ ਏਅਰਲਾਈਨਜ਼ ਦੀਆਂ ਉਡਾਣਾਂ ਨੂੰ ਵੀ ਬੰਬ ਨਾਲ ਉਡਾਉਣ ਦੀ ਧਮਕੀ ਦਿੱਤੀ ਗਈ ਹੈ।
ਜ਼ਿਕਰਯੋਗ ਹੈ ਕਿ 14 ਅਕਤੂਬਰ ਤੋਂ ਲੈ ਕੇ ਹੁਣ ਤੱਕ 70 ਤੋਂ ਵੱਧ ਜਹਾਜ਼ਾਂ ਵਿੱਚ ਬੰਬ ਦੀ ਧਮਕੀ ਮਿਲ ਚੁੱਕੀ ਹੈ। ਹਾਲਾਂਕਿ ਇਹ ਸਾਰੀਆਂ ਝੂਠੀਆਂ ਨਿਕਲੀਆਂ ਪਰ ਸੁਰੱਖਿਆ ਦੇ ਲਿਹਾਜ਼ ਨਾਲ ਇਸ ਨੂੰ ਨਜ਼ਰ ਅੰਦਾਜ਼ ਨਹੀਂ ਕੀਤਾ ਜਾ ਸਕਦਾ ਹੈ।
ਇਹ ਵੀ ਪੜ੍ਹੋ – ਹਿਜ਼ਬੁੱਲਾ ਨੇ ਪ੍ਰਧਾਨ ਮੰਤਰੀ ਦੇ ਘਰ ਕੀਤਾ ਡਰੋਨ ਹਮਲਾ