The Khalas Tv Blog Punjab ਬੱਚੇ ਕੋਲੋਂ ਗਲਤੀ ਨਾਲ ਚੱਲਿਆ ਕੱਟਰ, ਬਾਹਰ ਆਈਆਂ ਢਿੱਡ ਦੀਆਂ ਅੰਤੜੀਆਂ ਹਾਲਤ ਗੰਭੀਰ
Punjab

ਬੱਚੇ ਕੋਲੋਂ ਗਲਤੀ ਨਾਲ ਚੱਲਿਆ ਕੱਟਰ, ਬਾਹਰ ਆਈਆਂ ਢਿੱਡ ਦੀਆਂ ਅੰਤੜੀਆਂ ਹਾਲਤ ਗੰਭੀਰ

ਕਪੂਰਥਲਾ ਜ਼ਿਲ੍ਹੇ ਦੇ ਫਗਵਾੜਾ ਸ਼ਹਿਰ ਵਿੱਚ ਇੱਕ ਬੱਚੇ ਦੀ ਕਟਰ ਮਸ਼ੀਨ ਦੀ ਲਪੇਟ ਵਿੱਚ ਆਉਣ ਕਾਰਨ ਗੰਭੀਰ ਰੂਪ ਨਾਲ ਜ਼ਖ਼ਮੀ ਹੋ ਗਿਆ ਹੈ। ਬੱਚੇ ਦਾ ਪਿਤਾ ਲੱਕੜ ਕੱਟਣ ਦਾ ਕੰਮ ਕਰਦਾ ਹੈ। ਅਚਾਨਕ ਬੱਚੇ ਨੇ ਮਸ਼ੀਨ ਦੀ ਸਵਿੱਚ ਆਨ ਕੀਤੀ ਅਤੇ ਫਿਰ ਉਸ ਦੀ ਲਪੇਟ ‘ਚ ਆ ਗਿਆ। ਬੱਚੇ ਦੇ ਪੇਟ ‘ਤੇ ਵੱਡਾ ਚੀਰਾ ਲੱਗ ਗਿਆ ਜਿਸ ਕਾਰਨ ਉਸ ਦੀਆਂ ਆਂਦਰਾਂ ਬਾਹਰ ਆ ਗਈਆਂ ਸਨ।

ਇਹ ਘਟਨਾ ਸ਼ਨੀਵਾਰ ਦੀ ਹੈ। ਬੱਚੇ ਨੂੰ ਮੁੱਢਲੀ ਸਹਾਇਤਾ ਲਈ ਫਗਵਾੜਾ ਦੇ ਸਿਵਲ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ। ਜਿੱਥੇ ਉਸ ਦੀ ਗੰਭੀਰ ਹਾਲਤ ਨੂੰ ਦੇਖਦਿਆਂ ਚੰਡੀਗੜ੍ਹ ਪੀਜੀਆਈ ਰੈਫਰ ਕਰ ਦਿੱਤਾ ਗਿਆ।

ਬੱਚੇ ਦਾ ਪਿਤਾ ਮਜ਼ਦੂਰੀ ਦਾ ਕੰਮ ਕਰਦਾ ਹੈ।

ਜਾਣਕਾਰੀ ਅਨੁਸਾਰ ਜ਼ਖਮੀ ਬੱਚੇ ਦੀ ਪਛਾਣ ਵਿਨੈ ਯਾਦਵ ਵਾਸੀ ਫਗਵਾੜਾ ਵਜੋਂ ਹੋਈ ਹੈ। ਜਿਸ ਦੀ ਉਮਰ ਸਿਰਫ਼ ਡੇਢ ਸਾਲ ਹੈ। ਬੱਚੇ ਦਾ ਪਿਤਾ ਕਿਸੇ ਤਰ੍ਹਾਂ ਮਜ਼ਦੂਰੀ ਕਰਕੇ ਆਪਣਾ ਗੁਜ਼ਾਰਾ ਚਲਾ ਰਿਹਾ ਹੈ। ਵਿਨੈ ਆਪਣੇ ਘਰ ਖੇਡ ਰਿਹਾ ਸੀ। ਇਸ ਦੌਰਾਨ ਉਸ ਨੇ ਆਪਣੇ ਪਿਤਾ ਦੇ ਕੰਮ ਲਈ ਵਰਤਿਆ ਜਾਣ ਵਾਲਾ ਕਟਰ ਫੜ ਲਿਆ।

ਕਟਰ ਚਾਲੂ ਸੀ। ਵਿਨੈ ਨੇ ਗਲਤੀ ਨਾਲ ਕਟਰ ਦਾ ਸਟਾਰਟ ਬਟਨ ਦਬਾ ਦਿੱਤਾ। ਜਿਸ ਕਾਰਨ ਕਟਰ ਨੇ ਬੱਚੇ ਦੇ ਪੇਟ ਅਤੇ ਹੱਥ ‘ਤੇ ਵਾਰ ਕੀਤਾ। ਜਿਸ ਕਾਰਨ ਬੱਚੇ ਦੀਆਂ ਆਂਦਰਾਂ ਬਾਹਰ ਆ ਗਈਆਂ ਅਤੇ ਉਹ ਚੀਕਣ ਲੱਗਾ। ਘਟਨਾ ਤੋਂ ਬਾਅਦ ਪਰਿਵਾਰ ਵਾਲੇ ਤੁਰੰਤ ਬੱਚੇ ਨੂੰ ਹਸਪਤਾਲ ਲੈ ਗਏ, ਜਿੱਥੇ ਉਸ ਦਾ ਇਲਾਜ ਸ਼ੁਰੂ ਕਰ ਦਿੱਤਾ ਗਿਆ।

ਡਾਕਟਰ ਨੇ ਕਿਹਾ- ਬੱਚੇ ਦੀ ਹਾਲਤ ਗੰਭੀਰ ਹੈ, ਇਸ ਲਈ ਰੈਫਰ ਕੀਤਾ ਗਿਆ।

ਫਗਵਾੜਾ ਦੇ ਸਿਵਲ ਹਸਪਤਾਲ ਵਿੱਚ ਤਾਇਨਾਤ ਡਾਕਟਰਾਂ ਨੇ ਜਦੋਂ ਬੱਚੇ ਦਾ ਇਲਾਜ ਸ਼ੁਰੂ ਕੀਤਾ ਤਾਂ ਉਸ ਦੀਆਂ ਅੰਤੜੀਆਂ ਬਾਹਰ ਆ ਚੁੱਕੀਆਂ ਸਨ। ਡਾਕਟਰਾਂ ਨੇ ਤੁਰੰਤ ਬੱਚੇ ਦਾ ਇਲਾਜ ਸ਼ੁਰੂ ਕਰ ਦਿੱਤਾ। ਬੱਚੇ ਦਾ ਖੂਨ ਵਹਿਣਾ ਬੰਦ ਕਰ ਦਿੱਤਾ ਗਿਆ ਅਤੇ ਉਸਦੀ ਗੰਭੀਰ ਹਾਲਤ ਨੂੰ ਦੇਖਦੇ ਹੋਏ ਪੱਟੀ ਲਗਾਈ ਗਈ। ਜਿਸ ਤੋਂ ਬਾਅਦ ਉਸ ਨੂੰ ਰੈਫਰ ਕਰ ਦਿੱਤਾ ਗਿਆ।

ਕਿਉਂਕਿ ਕਟਰ ਕਾਰਨ ਉਸ ਦੇ ਪੇਟ ਵਿੱਚ ਕਾਫੀ ਇਨਫੈਕਸ਼ਨ ਹੋ ਗਈ ਸੀ। ਇਸ ਦਾ ਇਲਾਜ ਪੀਜੀਆਈ ਵਿੱਚ ਹੀ ਹੋਣਾ ਸੀ। ਡਾਕਟਰਾਂ ਮੁਤਾਬਕ ਬੱਚੇ ਦੀ ਹਾਲਤ ਫਿਲਹਾਲ ਨਾਜ਼ੁਕ ਬਣੀ ਹੋਈ ਹੈ।

Exit mobile version